ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਯੋਗ ਉਪਰਾਲੇ ਕਰ ਰਹੀ ਹੈ, ਇਹ ਜਾਣਕਾਰੀ ਹਲਕਾ ਫਾਜਿਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਜੰਡ ਵਾਲਾ ਮੀਰਾਂਸਾਂਗਲਾ ਵਿਖੇ 1 ਕਰੋੜ 73 ਲੱਖ ਦੀ ਲਾਗਤ ਨਾਲ ਬਣਾਏ ਜਾ ਰਹੇ ਖਾਲਿਆ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਦਿਆਂ ਦਿੱਤੀ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਪਾਣੀ ਨਾਲ ਸਬੰਧਿਤ ਕੋਈ ਸਮੱਸਿਆ ਪੇਸ਼ ਆਉਂਦੀ ਹੋਵੇ ਤਾਂ ਉਹ ਉਹਨਾਂ ਦੇ ਦਫਤਰ ਨਾਲ ਤਾਲਮੇਲ ਕਰ ਸਕਦੇ ਹਨ।