Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Bram Shanker Jimpa, AAP Punjab, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 11 May 2026

Last updated on: May 12, 2026, 14:50 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੇਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਉਨ੍ਹਾਂ ਦੀ ਤਰਜ਼ੀਹ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 8 ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਮੌਜੂਦਾ ਕਾਰਜਕਾਲ ਦੌਰਾਨ ਇਸ ਵਾਰਡ ਵਿਚ ਹੁਣ ਤੱਕ ਲਗਭਗ ਢਾਈ ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ’ਤੇ ਖਰਚ ਕੀਤੀ ਜਾ ਚੁੱਕੀ ਹੈ। ਇਸ ਵਿਚ ਸੜਕ ਨਿਰਮਾਣ, ਗਲੀਆਂ ਦੀ ਮੁਰੰਮਤ, ਸੀਵਰੇਜ ਵਿਵਸਥਾ ਅਤੇ ਹੋਰ ਲੋਕ ਹਿੱਤ ਦੇ ਕੰਮ ਸ਼ਾਮਲ ਹਨ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਵਿਕਾਸ ਨੂੰ ਗਤੀ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। 

ਸਥਾਨਕ ਨਿਵਾਸੀਆਂ ਨੇ ਵੀ ਸੜਕ ਨਿਰਮਾਣ ਕੰਮ ਸ਼ੁਰੂ ਹੋਣ ’ਤੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਸਲਰ ਮੁਖੀ ਰਾਮ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Bram Shanker Jimpa , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD