Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਦੀਆਂ ਵੱਖ-ਵੱਖ ਸੰਸਥਾਵਾਂ ਨੂੰ 3.30 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਸੌਂਪੇ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ. ਸੁਖਵੀਰ ਸਿੰਘ

Sukhvir Singh, AAP Punjab, Dhuri

Web Admin

Web Admin

5 Dariya News

ਧੂਰੀ , 11 May 2026

Last updated on: May 12, 2026, 14:56 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ, ਧਾਰਮਿਕ, ਖੇਡ ਅਤੇ ਲੋਕ ਭਲਾਈ ਕਾਰਜਾਂ ਨੂੰ ਲਗਾਤਾਰ ਉਤਸਾਹਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਕਰੀਬ 3.30 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਸੌਂਪੇ।

ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਸਮੇਂ ਦੌਰਾਨ ਵੱਖ-ਵੱਖ ਸੰਸਥਾਵਾਂ ਨਾਲ ਬੈਠਕਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਲੋੜਾਂ ਨੂੰ ਗੰਭੀਰਤਾ ਨਾਲ ਸੁਣਿਆ ਸੀ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਉਹਨਾਂ ਮੰਗਾਂ ਨੂੰ ਪੂਰਾ ਕਰਦਿਆਂ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਸੇਵਾ, ਖੇਡਾਂ, ਸਿਹਤ ਅਤੇ ਧਾਰਮਿਕ ਸੰਸਥਾਵਾਂ ਦੇ ਵਿਕਾਸ ਲਈ ਵਚਨਬੱਧ ਹੈ।

ਇਸ ਮੌਕੇ ਲੇਬਰ ਸ਼ੈਡ ਫਾਰ ਸਿਟੀ ਕੰਸਟ੍ਰਕਸ਼ਨ ਲੇਬਰ ਯੂਨੀਅਨ ਨੂੰ 20 ਲੱਖ ਰੁਪਏ, ਬਸੰਤ ਕਲੋਨੀ ਧਰਮਸ਼ਾਲਾ ਐਂਡ ਵੇਲਫੇਅਰ ਸੋਸਾਇਟੀ (ਰਜਿ.) ਧੂਰੀ ਨੂੰ 10 ਲੱਖ ਰੁਪਏ, ਕੰਸਟ੍ਰਕਸ਼ਨ ਆਫ ਸ਼ੈਡ ਫਾਰ ਸਟੈਪ ਆਨ ਸੋਸਾਇਟੀ ਨੂੰ 25 ਲੱਖ ਰੁਪਏ, ਕੰਸਟ੍ਰਕਸ਼ਨ ਆਫ ਸ਼ੈਡ ਫਾਰ ਸੇਵਾ ਸੰਮਤੀ ਧੂਰੀ ਨੂੰ 15 ਲੱਖ ਰੁਪਏ, ਕੰਸਟ੍ਰਕਸ਼ਨ ਆਫ ਸ਼ੈਡ ਫਾਰ ਛੱਠ ਪੂਜਾ ਆਸਥਾ ਮਹਾਂਪ੍ਰਭ ਕਮੇਟੀ ਨੂੰ 15 ਲੱਖ ਰੁਪਏ, ਬਾਲਾ ਜੀ ਨਿਸ਼ਕਾਮ ਸੇਵਾ ਸੰਮਤੀ ਧੂਰੀ ਨੂੰ 15 ਲੱਖ ਰੁਪਏ ਅਤੇ ਸ੍ਰੀ ਰਾਧਾ ਕ੍ਰਿਸ਼ਨ ਗੀਤਾ ਭਵਨ ਸੰਮਤੀ ਧੂਰੀ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਸੌਂਪੇ ਗਏ।

ਇਸੇ ਤਰ੍ਹਾਂ ਮਹੇਸ਼ ਬਿਰਧ ਆਸ਼ਰਮ ਧੂਰੀ ਨੂੰ 15 ਲੱਖ ਰੁਪਏ, ਸ੍ਰੀ ਜੈਨ ਸਭਾ ਧੂਰੀ ਨੂੰ 10 ਲੱਖ ਰੁਪਏ, ਮਹਾਂਵੀਰ ਮੰਦਿਰ ਟਰੱਸਟ ਮਲੇਰਕੋਟਲਾ ਰੋਡ ਧੂਰੀ ਨੂੰ 10 ਲੱਖ ਰੁਪਏ, ਸੰਕਲਪ ਸਿੱਧ ਮਾਤਾ ਨੈਨਾ ਦੇਵੀ ਐਂਡ ਬਾਬਾ ਬਾਲਕ ਨਾਥ ਸਮਿਤੀ ਬਰਨਾਲਾ ਰੋਡ ਧੂਰੀ ਨੂੰ 15 ਲੱਖ ਰੁਪਏ, ਪ੍ਰੈਸ ਕਲੱਬ ਧੂਰੀ ਨੂੰ 10 ਲੱਖ ਰੁਪਏ, ਨੇਤਰ ਬੈਂਕ ਸਮਿਤੀ ਧੂਰੀ ਨੂੰ 19 ਲੱਖ ਰੁਪਏ ਅਤੇ ਪ੍ਰਜਾਪਿਤਾ ਬ੍ਰਹਮਾ ਕੁਮਾਰੀਜ ਈਸ਼ਵਰੀਆ ਵਿਸ਼ਵ ਵਿਦਿਆਲਿਆ ਧੂਰੀ ਨੂੰ 15 ਲੱਖ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਦਿੱਤੇ ਗਏ।

ਇਸ ਤੋਂ ਇਲਾਵਾ ਨਗਰ ਕੌਂਸਲ ਦਫ਼ਤਰ ਧੂਰੀ ਨੂੰ ਜੇ.ਸੀ.ਬੀ. ਲਈ 35 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਨੂੰ 5 ਲੱਖ ਰੁਪਏ, ਰੋਟਰੀ ਕਲੱਬ ਧੂਰੀ ਨੂੰ 15 ਲੱਖ ਰੁਪਏ, ਮੰਗਲਾ ਆਸ਼ਰਮ ਗਊਸ਼ਾਲਾ ਨੂੰ 20 ਲੱਖ ਰੁਪਏ, ਗਾਂਧੀ ਬਸਤੀ ਬਾਲਮੀਕਿ ਧਰਮਸ਼ਾਲਾ ਧੂਰੀ ਵਿੱਚ ਫਲੋਰਿੰਗ ਅਤੇ ਬਾਥਰੂਮ ਰੈਨੋਵੇਸ਼ਨ ਲਈ 7 ਲੱਖ ਰੁਪਏ, ਸਪੋਰਟਸ ਡੀ.ਐਸ.ਓ. ਪਿੰਡ ਕ੍ਰਿਕਟ, ਵਾਲੀਬਾਲ ਕਿੱਟਾਂ ਅਤੇ ਜਿੰਮ ਇਕੂਇਪਮੈਂਟਸ ਲਈ 23 ਲੱਖ ਰੁਪਏ, ਸਿਵਲ ਹਸਪਤਾਲ ਧੂਰੀ ਲਈ ਡੇਂਟਲ ਇਕੂਇਪਮੈਂਟ ਅਤੇ ਡਾਇਲਸਿਸ ਮਸ਼ੀਨ ਖਰੀਦਣ ਵਾਸਤੇ 16.50 ਲੱਖ ਰੁਪਏ ਅਤੇ ਬਾਰ ਐਸੋਸੀਏਸ਼ਨ ਧੂਰੀ ਨੂੰ 4 ਲੱਖ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਸੌਂਪੇ ਗਏ।

ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸੀ.ਐਮ.ਐਫ.ਓ. ਅਰਵਿੰਦ ਕੁਮਾਰ, ਰਮਨਦੀਪ ਸਿੰਘ ਅਤੇ ਡਾਇਰੈਕਟਰ ਪੁਸ਼ਪਿੰਦਰ ਸ਼ਰਮਾ ਵੀ ਹਾਜ਼ਰ ਸਨ।

 

Tags: Sukhvir Singh , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD