Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਰਾਹੁਲ ਚਾਬਾ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

14 ਮਈ ਤੱਕ ਚੱਲੇਗੀ ਸਵੈ ਜਨਗਣਨਾ ਦੀ ਸਹੂਲਤ- ਡਿਪਟੀ ਕਮਿਸ਼ਨਰ

Rahul Chaba, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 11 May 2026

Last updated on: May 12, 2026, 14:58 IST

ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਸ੍ਰੀ ਰਾਹੁਲ ਚਾਬਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। 

ਉਨ੍ਹਾਂ ਕਿਹਾ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। 

ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ਸੈਲਫ-ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ ਅਤੇ ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ‘ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿੱਚ ਸਹਿਯੋਗ ਦੇਣ।

ਇਸ ਮੌਕੇ ਸ੍ਰੀ ਪੰਕਜ ਜਿਲ੍ਹਾ ਕੋਆਰਡੀਨੇਟਰ ਜਨਗਣਨਾ ਵਿਭਾਗ, ਗੁਰਨਾਮ ਸਿੰਘ ਵਿਰਕ ਪੀ.ਏ., ਜਸਬੀਰ ਜੱਸੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ, ਰੰਗ ਹਰਜਿੰਦਰ ਜਿਲ੍ਹਾ ਮਾਸਟਰ ਟ੍ਰੇਨਰ, ਮੈਡਮ ਮਨਪ੍ਰੀਤ ਕੌਰ, ਗੁਰਦੀਪ ਸਿੰਘ ਤਕਨੀਕੀ ਸਹਾਇਕ, ਵੀ ਹਾਜ਼ਰ ਸਨ।

 

 

Tags: Rahul Chaba , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD