Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ : ਬਲਤੇਜ ਪੰਨੂ

'ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

Baltej Pannu, Baltej Singh Pannu, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 12 May 2026

Last updated on: May 12, 2026, 16:03 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ। ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ। ਚਾਹੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਕਰਨ ਦੀ ਸਾਜ਼ਿਸ਼ ਹੋਵੇ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਪਾਲੇ ਵਿੱਚ ਪਾਉਣ ਦੀ ਕੋਸ਼ਿਸ਼ ਹੋਵੇ ਜਾਂ ਬੀਬੀਐਮਬੀ ਦੇ ਪ੍ਰਬੰਧ ਨੂੰ ਕੇਂਦਰ ਦੇ ਹੱਥਾਂ ਵਿੱਚ ਸੌਂਪਣ ਦਾ ਮਾਮਲਾ ਹੋਵੇ, ਹਰ ਕਦਮ 'ਤੇ ਭਾਜਪਾ ਨੇ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। 

ਹੁਣ ਫੌਜੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਅਹਿਮੀਅਤ ਘਟਾ ਕੇ ਕੇਂਦਰ ਨੇ ਆਪਣੀ ਸੰਕੀਰਣ ਸੋਚ ਦਾ ਇੱਕ ਹੋਰ ਸਬੂਤ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਸੀਂ ਕਿਸੇ ਭਾਸ਼ਾ ਦੇ ਵਿਰੋਧ ਵਿੱਚ ਨਹੀਂ ਹਾਂ, ਪਰ ਪੰਜਾਬ ਦੀ ਧਰਤੀ 'ਤੇ ਪੰਜਾਬੀ ਭਾਸ਼ਾ ਨੂੰ ਦੂਜੇ ਦਰਜੇ 'ਤੇ ਧੱਕਣਾ ਬਰਦਾਸ਼ਤ ਤੋਂ ਬਾਹਰ ਹੈ। 

ਅਸੀਂ ਆਪਣੀ 'ਮਾਂ ਬੋਲੀ' ਨੂੰ ਪਹਿਲ ਦੇਣ ਵਾਲੇ ਲੋਕ ਹਾਂ ਅਤੇ ਇਸ ਦੇ ਮਾਨ-ਸਨਮਾਨ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਅੜਨ ਅਤੇ ਲੜਨ ਲਈ ਤਿਆਰ ਹਾਂ। ਇਹ ਫੈਸਲਾ ਨਾ ਸਿਰਫ ਭਾਸ਼ਾਈ ਵਿਤਕਰਾ ਹੈ, ਸਗੋਂ ਪੰਜਾਬ ਦੀਆਂ ਸੱਭਿਆਚਾਰਕ ਜੜ੍ਹਾਂ ਨੂੰ ਕੱਟਣ ਦੀ ਇੱਕ ਡੂੰਘੀ ਸਾਜ਼ਿਸ਼ ਹੈ।

ਪੰਨੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਪੰਜਾਬੀ ਆਪਣੀ ਮਾਂ ਬੋਲੀ ਦੇ ਅਪਮਾਨ ਖਿਲਾਫ ਹਮੇਸ਼ਾ ਇੱਕਜੁੱਟ ਰਹੇ ਹਨ ਅਤੇ ਭਵਿੱਖ ਵਿੱਚ ਵੀ ਕੇਂਦਰ ਦੀਆਂ ਇਨ੍ਹਾਂ ਤਾਨਾਸ਼ਾਹੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਜਾਰੀ ਰਹੇਗਾ।

 

Tags: Baltej Pannu , Baltej Singh Pannu , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD