Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾ ਅਤੇ ਨਗਰ ਪੰਚਾਇਤ ਖਮਾਣੋਂ ਦੇ 80 ਵਾਰਡਾਂ ਲਈ ਹੋਣਗੀਆਂ ਚੋਣਾਂ : ਡਾ.ਸੋਨਾ ਥਿੰਦ

ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ 13 ਤੋਂ 16 ਮਈ ਤੱਕ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Gurpreet Singh

Gurpreet Singh

5 Dariya News

ਫਤਹਿਗੜ੍ਹ ਸਾਹਿਬ , 12 May 2026

Last updated on: May 12, 2026, 18:02 IST

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਕੀਤੇ ਐਲਾਨ ਅਨੁਸਾਰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਪੈਂਦੀਆਂ ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾ ਅਤੇ ਨਗਰ ਪੰਚਾਇਤ ਖਮਾਣੋਂ ਦੇ 80 ਵਾਰਡਾਂ ਵਿੱਚ ਮਿਤੀ 05 ਮਈ 2026 ਤੱਕ ਹੋਈ ਅੰਤਿਮ ਪ੍ਰਕਾਸਨਾਂ ਅਨੁਸਾਰ ਕੁੱਲ 1 ਲੱਖ 24 ਹਜ਼ਾਰ 733 ਵੋਟਰ ਹਨ, ਜਿਸਦੇ ਵਿੱਚ ਪੁਰਸ਼ ਵੋਟਰ 64 ਹਜ਼ਾਰ 717, ਮਹਿਲਾ ਵੋਟਰ 60 ਹਜ਼ਾਰ 10, ਅਤੇ 06 ਥਰਡ ਜੈਂਡਰ ਵੋਟਰ ਹਨ, ਜਦਕਿ 137 ਪੋਲਿੰਗ ਬੂਥ ਬਣਾਏ ਗਏ ਹਨ।

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਸਮੂਹ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਸਮੇਤ ਚੋਣਾਂ ਨਾਲ ਸਬੰਧਤ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਦੌਰਾਨ ਸਾਂਝੀ ਕੀਤੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਨਗਰ ਕੌਂਸਲ ਚੋਣਾਂ ਲਈ 13 ਮਈ ਤੋਂ 16 ਮਈ 2026 ਤੱਕ ਨਾਮਜ਼ਦਗੀਆਂ ਦਾਖਲ ਕਰਵਾਈਆਂ ਜਾ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 18 ਮਈ ਨੂੰ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 26 ਮਈ 2026 ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ ਅਤੇ ਮਿਤੀ 29 ਮਈ 2026 ਨੂੰ ਨਤੀਜੇ ਐਲਾਨੇ ਜਾਣਗੇ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਬਸੀ ਪਠਾਣਾਂ ਨਗਰ ਕੌਂਸਲ ਚੋਣਾਂ ਦੇ 15 ਵਾਰਡਾਂ ਵਿੱਚ 16046 ਵੋਟਰ ਹਨ, ਜਿਨ੍ਹਾਂ ਵਿੱਚ 8283 ਪੁਰਸ਼ ਵੋਟਰ ਤੇ 7763 ਮਹਿਲਾ ਵੋਟਰ ਹਨ ਅਤੇ 19 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ 29 ਵਾਰਡਾਂ ਵਿੱਚ 52565 ਵੋਟਰ ਹਨ, ਜਿਨ੍ਹਾਂ ਵਿੱਚ 27456 ਪੁਰਸ਼ ਵੋਟਰ ਅਤੇ 25108 ਮਹਿਲਾ ਵੋਟਰ ਹਨ ਅਤੇ 01 ਥਰਡ ਜੈਂਡਰ ਵੋਟਰ ਹੈ ਅਤੇ 58 ਬੂਥ ਬਣਾਏ ਗਏ ਹਨ। 

ਇਸੇ ਤਰ੍ਹਾਂ ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ ਦੇ 23 ਵਾਰਡਾਂ ਵਿੱਚ ਕੁੱਲ 48468 ਵੋਟਰ ਹਨ, ਜਿਨ੍ਹਾਂ ਵਿੱਚ 25005 ਪੁਰਸ਼ ਵੋਟਰ, 23459 ਮਹਿਲਾ ਵੋਟਰ ਅਤੇ 04 ਥਰਡ ਜੈਂਡਰ ਵੋਟਰ ਹਨ ਅਤੇ 47 ਬੂਥ ਬਣਾਏ ਗਏ ਹਨ ਅਤੇ ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ਵਿੱਚ ਕੁੱਲ 7654 ਵੋਟਰ ਹਨ, ਜਿਨ੍ਹਾਂ ਵਿੱਚ 3973 ਪੁਰਸ਼ ਵੋਟਰ, 3680 ਮਹਿਲਾ ਵੋਟਰ ਅਤੇ 01 ਥਰਡ ਜੈਂਡਰ ਵੋਟਰ ਹੈ ਅਤੇ 13 ਬੂਥ ਬਣਾਏ ਗਏ ਹਨ।  

ਡਿਪਟੀ ਕਮਿਸ਼ਨਰ ਨੇ ਸਬੰਧਤ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਇਲਾਕਿਆਂ ਵਿੱਚ ਪੈਂਦੇ ਪੋਲਿੰਗ ਬੂਥਾਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਜਾਵੇ ਅਤੇ ਪੋਲਿੰਗ ਬੂਥਾਂ ਵਿੱਚ ਜੇਕਰ ਕੋਈ ਕਮੀ ਹੋਵੇ ਤਾਂ ਉਸ ਨੂੰ ਤੁਰੰਤ ਦੂਰ ਕਰਵਾਇਆ ਜਾਵੇ ਤਾਂ ਜੋ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਇਹ ਵੀ ਕਿਹਾ ਕਿ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਆਪਣੇ ਦਫ਼ਤਰਾਂ ਵਿੱਚ ਸੂਚੀ ਲਗਾਈ ਜਾਵੇ। 

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਅਮਲੋਹ ਸ. ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਬਸੀ ਪਠਾਣਾ ਦੀਪਜੋਤ ਕੌਰ, ਐਸ.ਡੀ.ਐਮ.ਖਮਾਣੋਂ ਸ੍ਰੀ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ, ਸਮੂਹ ਕਾਰਜ ਸਾਧਕ ਅਫਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD