Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ ਕਾਰਜ ਸਮਾਜ ਲਈ ਪ੍ਰੇਰਣਾ ਸਰੋਤ : ਡਾ.ਆਤਮ ਸਿੰਘ ਰੰਧਾਵਾ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Gurpreet Singh

Gurpreet Singh

5 Dariya News

ਅੰਮ੍ਰਿਤਸਰ , 12 May 2026

Last updated on: May 12, 2026, 18:05 IST

ਆਪਣੀ ਵਿਲੱਖਣ ਸੇਵਾ ਕਾਰਜ਼ ਸ਼ੈਲੀ ਸਦਕਾ ਪੂਰੀ ਦੁਨੀਆਂ ਅੰਦਰ ਵਿਸ਼ੇਸ਼ ਪਛਾਣ ਬਣਾਉਣ ਵਾਲੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ  ਮਨੁੱਖਤਾ ਦੀ ਭਲਾਈ ਲਈ ਜਿੱਥੇ ਅਨੇਕਾਂ ਹੀ ਸੇਵਾ ਪ੍ਰੋਜੈਕਟ ਚਲਾਏ ਜਾ ਰਹੇ ਹਨ ਉੱਥੇ ਹੀ ਉਹ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਅਮੀਰ ਵਿਰਸੇ ਦੇ ਪ੍ਰਚਾਰ,ਪ੍ਰਸਾਰ ਤੇ ਸੰਭਾਲ ਲਈ ਵੀ ਨਿਰੰਤਰ ਯਤਨਸ਼ੀਲ ਹਨ। ਆਪਣੀ ਇਸ ਸੋਚ ਨੂੰ ਅਮਲ 'ਚ ਲਿਆਉਂਦਿਆਂ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀ ਪ੍ਰਸਿੱਧ ਅਤੇ ਇਤਿਹਾਸਕ ਵਿੱਦਿਅਕ ਸੰਸਥਾ ਖਾਲਸਾ ਕਾਲਜ ਅੰਮ੍ਰਿਤਸਰ ਦੀ ਲਾਇਬ੍ਰੇਰੀ ਲਈ 500 ਦੇ ਕਰੀਬ ਕਿਤਾਬਾਂ ਭੇਂਟ ਕੀਤੀਆਂ ਗਈਆਂ ਹਨ।

ਟਰੱਸਟ ਵੱਲੋਂ ਧਰਮ, ਸਾਹਿਤ ਤੇ ਖੋਜ਼ ਨਾਲ ਸਬੰਧਤ ਕਿਤਾਬਾਂ ਪ੍ਰਾਪਤ ਕਰਦਿਆਂ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ.ਆਤਮ ਸਿੰਘ ਰੰਧਾਵਾ ਨੇ ਇਸ ਵੱਡੇ ਉਪਰਾਲੇ ਲਈ ਡਾ.ਐਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਉਨ੍ਹਾਂ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਵੱਲੋਂ ਸਿਹਤ ਤੇ ਸਿੱਖਿਆ ਸਮੇਤ ਸਮਾਜ ਦੇ ਹਰੇਕ ਖੇਤਰ 'ਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਣ ਵਾਲੇ ਅਨੇਕਾਂ ਨਿਸ਼ਕਾਮ ਸੇਵਾ ਕਾਰਜ਼ਾਂ ਦੇ ਨਾਲ-ਨਾਲ ਪੰਜਾਬੀ ਮਾਂ ਬੋਲੀ ਨੂੰ ਬਣਦਾ ਸਤਿਕਾਰ ਦਿਵਾਉਣ, ਪੰਜਾਬੀ ਸਾਹਿਤ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬੀ ਸੱਭਿਆਚਾਰਕ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ, ਪ੍ਰੇਰਣਾਦਾਇਕ ਅਤੇ ਸਮਾਜ ਲਈ ਮਿਸਾਲ ਹਨ। 

ਉਨ੍ਹਾਂ ਕਿਹਾ ਕਿ ਇਹ ਅਨਮੋਲ ਕਿਤਾਬਾਂ ਨਾ ਸਿਰਫ਼ ਵਿਦਿਆਰਥੀਆਂ ਲਈ ਗਿਆਨ ਦਾ ਖ਼ਜ਼ਾਨਾ ਸਾਬਤ ਹੋਣਗੀਆਂ,ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਪ੍ਰੋਫੈਸਰ ਬਾਬਾ ਸਤਨਾਮ ਸਿੰਘ,ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਲਾਇਬ੍ਰੇਰੀਅਨ ਸੁਖਦੇਵ ਸਿੰਘ,ਬਲਜਿੰਦਰ ਸਿੰਘ, ਹਰਸ਼ਰਨ ਸਿੰਘ ਅਤੇ ਕਮਲਜੀਤ ਕੌਰ ਆਦਿ ਵੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD