Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਕੌਰ ਭਰਾਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ ਨਵੇਂ ਕਲਾਸ ਰੂਮ ਅਤੇ ਆਧੁਨਿਕ ਵਿਗਿਆਨ ਲੈਬ ਲੋਕ ਅਰਪਿਤ

26 ਲੱਖ 20 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 02 ਨਵੇਂ ਕਲਾਸ ਰੂਮ ਅਤੇ 01 ਆਧੁਨਿਕ ਵਿਗਿਆਨ ਲੈਬ

Narinder Kaur Bharaj, AAP Punjab, Sangrur

Gurpreet Singh

Gurpreet Singh

5 Dariya News

ਭਵਾਨੀਗੜ੍ਹ , 12 May 2026

Last updated on: May 12, 2026, 18:08 IST

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ 26 ਲੱਖ 20 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 02 ਨਵੇਂ ਕਲਾਸ ਰੂਮ ਅਤੇ 01 ਆਧੁਨਿਕ ਵਿਗਿਆਨ ਲੈਬ ਦਾ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਲੋਕ ਅਰਪਣ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਪਹਿਲ ਦੇ ਅਧਾਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਨਵੇਂ ਕਲਾਸ ਰੂਮਾਂ ਨਾਲ ਸਕੂਲ ਵਿੱਚ ਵਿਦਿਆਰਥੀਆਂ ਲਈ ਪੜ੍ਹਾਈ ਦਾ ਮਾਹੌਲ ਹੋਰ ਬਿਹਤਰ ਹੋਵੇਗਾ ਅਤੇ ਆਧੁਨਿਕ ਵਿਗਿਆਨ ਲੈਬ ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਦੇ ਵਧੀਆ ਮੌਕੇ ਪ੍ਰਾਪਤ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਨਵੀਆਂ ਇਮਾਰਤਾਂ, ਲੈਬਾਂ ਅਤੇ ਡਿਜੀਟਲ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਲੈ ਕੇ ਆਪਣਾ ਭਵਿੱਖ ਰੌਸ਼ਨ ਬਣਾਉਣ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਗਿਆ ਕਿ ਸਕੂਲ ਦੀ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾਵੇਗਾ। ਸਮਾਗਮ ਦੌਰਾਨ ਇਲਾਕੇ ਦੇ ਪ੍ਰਮੁੱਖ ਵਿਅਕਤੀ, ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।

 

Tags: Narinder Kaur Bharaj , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD