Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ-ਕੋਮਲ ਮਿੱਤਲ

ਨਾਮਜ਼ਦਗੀਆਂ 13 ਤੋਂ 16 ਮਈ ਤੱਕ, ਵੋਟਾਂ 26 ਮਈ ਨੂੰ, ਐਸ.ਡੀ.ਐਮਜ਼ ਪੋਲਿੰਗ ਬੂਥਾਂ 'ਤੇ ਉਪਲਬਧ ਸਹੂਲਤਾਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈਣ- ਜ਼ਿਲ੍ਹਾ ਚੋਣ ਅਫਸਰ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar, Municipal Elections

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 12 May 2026

Last updated on: May 12, 2026, 18:34 IST

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਕੀਤੇ ਐਲਾਨ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਅੰਦਰ ਪੈਂਦੀ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਵਾਰਡਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ, ਪੁਲਿਸ ਅਧਿਕਾਰੀਆਂ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨਾਲ ਵਿਸਤ੍ਰਿਤ ਮੀਟਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਇਨ੍ਹਾਂ ਸਥਾਨਕ ਸਰਕਾਰ ਚੋਣਾਂ ਲਈ 13 ਮਈ ਤੋਂ 16 ਮਈ 2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 18 ਮਈ ਨੂੰ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 26 ਮਈ 2026 ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ ਅਤੇ ਮਿਤੀ 29 ਮਈ 2026 ਨੂੰ ਗਿਣਤੀ ਉਪਰੰਤ ਨਤੀਜੇ ਐਲਾਨੇ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 1 ਤੋਂ 25 ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ, ਅਮਰਿੰਦਰ ਸਿੰਘ ਮੱਲ੍ਹੀ, ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਦੇ ਦਫ਼ਤਰ ਵਿਖੇ ਤੇ ਵਾਰਡ ਨੰਬਰ 26 ਤੋਂ 50 ਲਈ ਰਿਟਰਨਿੰਗ ਅਫ਼ਸਰ, ਸ਼੍ਰੀਮਤੀ ਦਮਨਦੀਪ ਕੌਰ, ਐਸ ਡੀ ਐਮ ਮੋਹਾਲੀ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ।ਨਗਰ ਕੌਂਸਲ ਖਰੜ ਦੇ (27 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ, ਗੁਰਮੀਤ ਸਿੰਘ, ਐਸ ਡੀ ਐਮ ਖਰੜ ਦੀ ਕੋਰਟ ਵਿਖੇ ਲਏ ਜਾਣਗੇ।

ਨਗਰ ਕੌਂਸਲ ਡੇਰਾਬੱਸੀ (19 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ, ਅਮਿਤ ਗੁਪਤਾ, ਐਸ ਡੀ ਐਮ ਡੇਰਾਬੱਸੀ ਦੀ ਕੋਰਟ ਵਿਖੇ ਲਏ ਜਾਣਗੇ। ਨਗਰ ਕੌਂਸਲ ਬਨੂੰੜ (13 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਤਹਿਸੀਲ ਦਫ਼ਤਰ ਬਨੂੰੜ ਵਿਖੇ ਰਿਟਰਨਿੰਗ ਅਫ਼ਸਰ, ਐਸ ਡੀ ਐਮ ਡਾ. ਅੰਕਿਤਾ ਕਾਂਸਲ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ।ਨਗਰ ਕੌਂਸਲ ਕੁਰਾਲੀ (17 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫਤਰ, ਕੁਰਾਲੀ ਵਿਖੇ ਰਿਟਰਨਿੰਗ ਅਫ਼ਸਰ ਸੁਖਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ, ਕੋਲ ਭਰੇ ਜਾ ਸਕਦੇ ਹਨ।

ਨਗਰ ਕੌਂਸਲ ਨਵਾਂਗਾਉਂ (21 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫਤਰ, ਨਵਾਂਗਾਉਂ ਵਿਖੇ ਰਿਟਰਨਿੰਗ ਅਫ਼ਸਰ ਮਹਿਕਮੀਤ ਸਿੰਘ, ਬੀ ਡੀ ਪੀ ਓ ਖਰੜ, ਕੋਲ ਭਰੇ ਜਾ ਸਕਦੇ ਹਨ।ਨਗਰ ਕੌਂਸਲ ਜ਼ੀਰਕਪੁਰ (31 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫਤਰ, ਜ਼ੀਰਕਪੁਰ ਵਿਖੇ ਰਿਟਰਨਿੰਗ ਅਫ਼ਸਰ ਬਲਜੀਤ ਸਿੰਘ ਸੋਹੀ, ਬੀ ਡੀ ਪੀ ਓ ਡੇਰਾਬੱਸੀ, ਕੋਲ ਭਰੇ ਜਾ ਸਕਦੇ ਹਨ।ਨਗਰ ਕੌਂਸਲ ਲਾਲੜੂ (17 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫਤਰ, ਲਾਲੜੂ ਵਿਖੇ ਰਿਟਰਨਿੰਗ ਅਫ਼ਸਰ ਬੀਰਕਰਨ ਸਿੰਘ, ਤਹਿਸੀਲਦਾਰ, ਡੇਰਾਬੱਸੀ ਕੋਲ ਭਰੇ ਜਾ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਨਗਰ ਨਿਗਮ ਅਧਿਕਾਰੀਆਂ/ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਵੱਲੋਂ ਐਨ ਓ ਸੀ ਦੀ ਮੰਗ ਕਰਨ ਤੇ ਬਿਨਾਂ ਕਿਸੇ ਦੇਰੀ, ਤੈਅ ਸਮੇਂ ਵਿੱਚ ਐਨ ਓ ਸੀ ਜਾਰੀ ਕਰਨ ਤਾਂ ਕਿ ਕਿਸੇ ਵੀ ਉਮੀਦਵਾਰ ਨੂੰ ਚੋਣ ਲੜਨ ਵਿੱਚ ਕੋਈ ਮੁਸ਼ਕਿਲ ਨਾ ਆਵੇ। ਜੇਕਰ ਕੋਈ ਉਮੀਦਵਾਰ ਐਨ ਓ ਸੀ ਦੀ ਥਾਂ ਐਫੀਡੇਵਿਟ ਦਿੰਦਾ ਹੈ ਤਾਂ ਉਸ ਨੂੰ ਵੀ ਸਵੀਕਾਰ ਕਰ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਇਲਾਕਿਆਂ ਵਿੱਚ ਪੈਂਦੇ ਪੋਲਿੰਗ ਬੂਥਾਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਜਾਵੇ ਅਤੇ ਪੋਲਿੰਗ ਬੂਥਾਂ ਵਿੱਚ ਜੇਕਰ ਕੋਈ ਕਮੀ ਹੋਵੇ ਤਾਂ ਉਸ ਨੂੰ ਤੁਰੰਤ ਦੂਰ ਕਰਵਾਇਆ ਜਾਵੇ ਤਾਂ ਜੋ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਨੇ ਐਸ.ਡੀ.ਐਮਜ਼/ਰਿਟਰਨਿੰਗ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਾਮਜ਼ਦਗੀਆਂ ਪ੍ਰਾਪਤ ਕਰਨ ਮੌਕੇ ਦਫਤਰਾਂ ਵਿੱਚ ਬੇਲੋੜੀ ਭੀੜ ਨਾ ਹੋਣ ਦਿੱਤੀ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਇਸ ਤੋਂ ਇਲਾਵਾ ਪੜਤਾਲ ਉਪਰੰਤ ਆਪਣੇ ਦਫ਼ਤਰਾਂ ਵਿੱਚ ਸੂਚੀ ਲਗਾਈ ਜਾਵੇ।ਉਨ੍ਹਾਂ ਨੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਆਪੋ ਆਪਣੇ ਚੋਣ ਹਲਕਿਆਂ ਦੀ ਵੋਟਰ ਸੂਚੀ ਵੀ ਆਪਣੇ ਕੋਲ ਰੱਖਣ ਲਈ ਆਖਿਆ। ਇਸ ਤੋਂ ਇਲਾਵਾ ਚੋਣ ਅਮਲੇ ਦੀ ਸਿਖਲਾਈ, ਪੋਲਿੰਗ ਪਾਰਟੀਆਂ ਦੀ ਰਵਾਨਗੀ ਅਤੇ ਵਾਪਸੀ ਤੇ ਬੈਲੇਟ ਬਕਸਿਆਂ ਦੀ ਸੁਰੱਖਿਅਤ ਸਟੋਰੇਜ, ਗਿਣਤੀ ਕੇਂਦਰਾਂ ਦੀ ਨਿਸ਼ਾਨਦੇਹੀ ਆਦਿ ਸਾਰੀਆਂ ਪ੍ਰਕਿਰਿਆਵਾਂ ਤੇ ਵੀ ਜ਼ੋਰ ਦਿੱਤਾ।

ਜ਼ਿਲ੍ਹਾ ਪੁਲਿਸ ਤੋਂ ਆਏ ਐਸ ਪੀ (ਐੱਚ) ਮੋਹਿਤ ਅਗਰਵਾਲ, ਡੀ ਐਸ ਪੀ (ਐੱਚ) ਵਰਿੰਦਰ ਸਿੰਘ ਖੋਸਾ ਨੂੰ ਨਾਮਜ਼ਦਗੀ ਅਮਲ, ਪੜਤਾਲ ਆਦਿ ਦੌਰਾਨ ਅਤੇ ਚੋਣ ਬੂਥਾਂ ਤੇ ਸਟਰਾਂਗ ਰੂਮਜ਼ ਦੀ ਉਚਿੱਤ ਸੁਰੱਖਿਆ ਬੰਦੋਬਸਤ ਕਰਨ ਲਈ ਆਖਿਆ।ਉਨ੍ਹਾਂ ਸਮੂਹ ਰਾਜਨੀਤਕ ਪਾਰਟੀਆਂ ਅਤੇ ਸੰਭਾਵੀ ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਬੇਲੋੜੇ ਟਕਰਾਅ ਤੋਂ ਬਚਿਆ ਜਾ ਸਕੇ ਅਤੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar , Municipal Elections

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD