Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਜੈਤੋ ਦੀ ਹਰਲੀਨ ਨੇ 650 ਵਿੱਚੋਂ 646 ਅੰਕ ਪ੍ਰਾਪਤ ਕੀਤੇ, ਜਦੋਂ ਕਿ ਰੂਪਨਗਰ ਦੇ ਮਨੀਮਹੇਸ਼ ਅਤੇ ਹੁਸ਼ਿਆਰਪੁਰ ਦੀ ਰੀਆ ਨੇ 645 ਅੰਕਾਂ ਨਾਲ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Punjab Sikhya Kranti

Web Admin

Web Admin

5 Dariya News

ਚੰਡੀਗੜ੍ਹ , 12 May 2026

Last updated on: May 13, 2026, 09:22 IST

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ।

ਇਸ ਪ੍ਰੀਖਿਆ ਵਿੱਚ 2,54,744 ਵਿਦਿਆਰਥੀ ਪਾਸ ਹੋਏ, ਕੁੜੀਆਂ ਨੇ ਪਹਿਲੇ ਤਿੰਨ ਸਥਾਨਾਂ ਵਿੱਚੋਂ ਦੋ ਸਥਾਨ ਪ੍ਰਾਪਤ ਕੀਤੇ, ਜਦੋਂ ਕਿ ਸਰਕਾਰੀ ਸਕੂਲਾਂ ਦੇ 88 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ, ਜੋ ‘ਆਪ` ਸਰਕਾਰ ਦੇ ਆਧੁਨਿਕ ਕਲਾਸਰੂਮਾਂ, ਅਧਿਆਪਕ ਸਿਖਲਾਈ ਅਤੇ ਬਰਾਬਰ ਵਿੱਦਿਅਕ ਮੌਕਿਆਂ `ਤੇ ਧਿਆਨ ਕੇਂਦਰਿਤ ਕਰਨ ਦੁਆਰਾ ਲਿਆਂਦੇ ਗਏ ਵਿਆਪਕ ਬਦਲਾਅ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਤਿੰਨ ਵਿਦਿਆਰਥੀਆਂ ਨੂੰ ਪੰਜਾਬ ਦੀ ‘ਸਿੱਖਿਆ ਕ੍ਰਾਂਤੀ` ਦਾ ਸਬੂਤ ਦੱਸਦੇ ਹੋਏ ਕਿਹਾ ਕਿ ਪੰਜਾਬ ਦੇ ਬੱਚਿਆਂ ਵਿੱਚ ਅਥਾਹ ਪ੍ਰਤਿਭਾ ਹੈ ਅਤੇ ਹੁਣ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਲਈ ਲੋੜੀਂਦਾ ਪਲੇਟਫਾਰਮ ਅਤੇ ਬੁਨਿਆਦੀ ਢਾਂਚਾ ਮਿਲ ਰਿਹਾ ਹੈ।

ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਵਿਦਿਆਰਥੀਆਂ, ਹਰਲੀਨ ਸ਼ਰਮਾ, ਮਨੀਮਹੇਸ਼ ਸ਼ਰਮਾ ਅਤੇ ਰੀਆ ਰਾਣੀ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਕ੍ਰਮਵਾਰ 99.38 ਫੀਸਦੀ, 99.23 ਫੀਸਦੀ ਅਤੇ 99.23 ਫੀਸਦੀ ਪ੍ਰਾਪਤ ਕੀਤੇ ਹਨ। ਇਨ੍ਹਾਂ ਵਿਦਿਆਰਥੀਆਂ ਨੇ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਇਹ ਸਫ਼ਲਤਾ ਪ੍ਰਾਪਤ ਕੀਤੀ ਹੈ।

ਇਹ ਸਾਡੇ ਸਾਰਿਆਂ ਲਈ ਮਾਣਮੱਤਾ ਅਤੇ ਯਾਦਗਾਰੀ ਮੌਕਾ ਹੈ ਅਤੇ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਇਸ ਪ੍ਰਾਪਤੀ ਲਈ ਪ੍ਰਸੰਸਾ ਦੇ ਹੱਕਦਾਰ ਹਨ।” ਮੁੱਖ ਮੰਤਰੀ ਨੇ ਕਿਹਾ, “ਇਹ ਵਿਦਿਆਰਥੀ ਆਪਣੇ ਸਾਥੀਆਂ ਅਤੇ ਨੌਜਵਾਨ ਪੀੜ੍ਹੀ ਲਈ ਰੋਲ ਮਾਡਲ ਬਣਨਗੇ। ਉਹ ਅਣਗਿਣਤ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਗੇ।

ਇਨ੍ਹਾਂ ਬੱਚਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਉੱਡਣ ਲਈ ਖੰਭ ਦਿੱਤੇ ਜਾਣ ਤਾਂ ਉਹ ਹਰ ਖੇਤਰ ਵਿੱਚ ਉੱਚਾਈਆਂ `ਤੇ ਉੱਡ ਸਕਦੇ ਹਨ। ਸਾਡੀ ਸਰਕਾਰ ਸੂਬੇ ਦੇ ਹਰ ਵਿਦਿਆਰਥੀ ਨੂੰ ਮਿਆਰੀ ਸਕੂਲ ਸਿੱਖਿਆ ਲਈ ਸਭ ਤੋਂ ਵਧੀਆ ਮਾਹੌਲ ਮੁਹੱਈਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।" ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤਿੰਨੇ ਵਿਦਿਆਰਥੀ ਆਪਣੀ ਪਸੰਦ ਦੀ ਕਿਸੇ ਵੀ ਸਟ੍ਰੀਮ ਵਿੱਚ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖ਼ਲਾ ਲੈ ਸਕਣਗੇ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਪ੍ਰਸੰਸਾ ਵਜੋਂ 50,000 ਰੁਪਏ ਦੇ ਚੈੱਕ ਵੀ ਸੌਂਪੇ। ਸਿੱਖਿਆ ਖੇਤਰ ਵਿੱਚ ਪੰਜਾਬ ਦੀ ਸਫ਼ਲਤਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਮਿਆਰੀ ਸਿਖਲਾਈ ਮੁਹੱਈਆ ਕੀਤੀ ਹੈ। ਇਹ ਸੁਧਾਰ ਹੁਣ ਪ੍ਰਤੱਖ ਨਤੀਜੇ ਦੇ ਰਹੇ ਹਨ ਅਤੇ ਪੰਜਾਬ ਸਕੂਲ ਸਿੱਖਿਆ ਵਿੱਚ ਮੋਹਰੀ ਵਜੋਂ ਉੱਭਰ ਰਿਹਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਪ੍ਰਮੁੱਖ ਅਦਾਰਿਆਂ ਵਿੱਚੋਂ ਇਕ ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ, ਜੋ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ `ਤੇ ਲਗਾਤਾਰ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲਾ ਸਿਖਰਲਾ ਸਥਾਨ ਰੱਖਦਾ ਸੀ ਪਰ ਅੱਜ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਸਥਾਨ ਹਾਸਲ ਕਰ ਲਿਆ ਹੈ।" ਇਸ ਦੌਰਾਨ ਤਿੰਨੋਂ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਵਿਦਿਆਰਥੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਆਈ.ਆਈ.ਟੀ. ਅਤੇ ਜੇ.ਈ.ਈ. ਕੋਚਿੰਗ ਤੱਕ ਮੁਫ਼ਤ ਪਹੁੰਚ ਪ੍ਰਦਾਨ ਕਰਨਾ ਉਤਸ਼ਾਹਜਨਕ ਹੈ, ਜੋ ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਨਵੇਂ ਮੌਕੇ ਖੋਲ੍ਹ ਰਿਹਾ ਹੈ। ਇਸ ਮੌਕੇ ਸਿੱਖਿਆ ਸਕੱਤਰ ਸੋਨਾਲੀ ਗਿਰਿ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ। ਬੱਚਿਆਂ ਨਾਲ ਮਿਲਣੀ ਦੇ ਕੁੱਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਬੱਚਿਆਂ ਵਿੱਚ ਪ੍ਰਤਿਭਾ ਜਾਂ ਯੋਗਤਾ ਦੀ ਕੋਈ ਘਾਟ ਨਹੀਂ ਹੈ।”

ਉਨ੍ਹਾਂ ਅੱਗੇ ਕਿਹਾ, “ਮੈਂ ਹਰਲੀਨ ਸ਼ਰਮਾ ਨੂੰ 99.38 ਫੀਸਦੀ ਅੰਕ ਨਾਲ ਪਹਿਲਾ ਸਥਾਨ ਪ੍ਰਾਪਤ ਕਰਨ ਅਤੇ ਮਣੀਮਹੇਸ਼ ਸ਼ਰਮਾ ਅਤੇ ਰੀਆ ਰਾਣੀ ਨੂੰ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਵਧਾਈ ਦਿੰਦਾ ਹਾਂ। ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੀ ਸਹੀ ਅਗਵਾਈ ਨੇ ਅੱਜ ਪੂਰੇ ਪੰਜਾਬ ਨੂੰ ਮਾਣ ਦਿਵਾਇਆ ਹੈ।”

ਪੋਸਟ ਦੇ ਅੰਤ ਵਿੱਚ ਕਿਹਾ ਗਿਆ ਕਿ “ਸਾਡੀ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਹਰ ਬੱਚੇ ਨੂੰ, ਭਾਵੇਂ ਉਹ ਪਿੰਡਾਂ ਦਾ ਹੋਵੇ ਜਾਂ ਸ਼ਹਿਰਾਂ ਦਾ, ਵੱਡੀਆਂ ਮੱਲਾਂ ਮਾਰਨ ਲਈ ਬਰਾਬਰ ਮੌਕੇ ਮਿਲਣ। ਮੈਂ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਇਸੇ ਭਾਵਨਾ ਨਾਲ ਅੱਗੇ ਵਧਦੇ ਰਹਿਣ, ਦੇਸ਼ ਅਤੇ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਦੇ ਰਹਿਣ।"

ਪੰਜਾਬ ਦੀ ‘ਸਿੱਖਿਆ ਕ੍ਰਾਂਤੀ` ਨੇ ਰਿਕਾਰਡ ਨਤੀਜੇ ਦਿੱਤੇ, ਸਰਕਾਰੀ ਸਕੂਲ ਮੈਰਿਟ ਵਿੱਚ ਚਮਕੇ, ਕੁੜੀਆਂ ਨੇ ਮੁੰਡਿਆਂ ਨੂੰ ਪਛਾੜਿਆ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਰਚ 2026 ਦੇ ਦਸਵੀਂ ਜਮਾਤ ਦੇ ਨਤੀਜਿਆਂ ਨੇ ਇਕ ਵਾਰ ਫਿਰ ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕੀਤਾ ਹੈ, ਜਿਸ ਨਾਲ ਪੰਜਾਬ ‘ਆਪ` ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਿਆਪਕ ਸੁਧਾਰਾਂ ਰਾਹੀਂ ਸਕੂਲ ਸਿੱਖਿਆ ਵਿੱਚ ਦੇਸ਼ ਭਰ ਦੇ ਮੋਹਰੀ ਰਾਜਾਂ ਵਿੱਚੋਂ ਇਕ ਵਜੋਂ ਉੱਭਰਿਆ ਹੈ।

ਨਤੀਜਿਆਂ ਅਨੁਸਾਰ ਕੁੱਲ 2,69,505 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2,54,744 ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਫੀਸਦ 94.52 ਰਹੀ। ਕੁੜੀਆਂ ਨੇ 95.96 ਪਾਸ ਫੀਸਦ ਨਾਲ ਮੁੰਡਿਆਂ ਨੂੰ ਪਛਾੜਿਆ, ਜਦੋਂ ਕਿ ਮੁੰਡਿਆਂ ਦੀ ਪਾਸ ਫੀਸਦ 93.23 ਹੈ। ਅੰਮ੍ਰਿਤਸਰ ਜ਼ਿਲ੍ਹੇ ਨੇ ਸਭ ਤੋਂ ਵੱਧ ਪਾਸ ਫੀਸਦ 98.41 ਹਾਸਲ ਕੀਤੀ, ਜਦੋਂ ਕਿ ਲੁਧਿਆਣਾ ਜ਼ਿਲ੍ਹੇ ਨੇ ਸਭ ਤੋਂ ਵੱਧ ਮੈਰਿਟ ਪੁਜੀਸ਼ਨਾਂ ਲਈਆਂ।

ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਧਦੇ ਪ੍ਰਭਾਵ ਨੂੰ ਦਰਸਾਉਂਦੇ ਹੋਏ 272 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚ 220 ਕੁੜੀਆਂ ਅਤੇ 52 ਮੁੰਡੇ ਸ਼ਾਮਲ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰੀ ਸਕੂਲਾਂ ਦੇ 88 ਵਿਦਿਆਰਥੀ ਮੈਰਿਟ ਸੂਚੀ ਵਿੱਚ ਸ਼ਾਮਲ ਹੋਏ, ਜੋ ਇਹ ਦਰਸਾਉਂਦੇ ਹਨ ਕਿ ਕਿਵੇਂ ਭਗਵੰਤ ਮਾਨ ਸਰਕਾਰ ਦਾ ਮਿਆਰੀ ਸਿੱਖਿਆ, ਸਮਾਰਟ ਕਲਾਸਰੂਮ, ਅਧਿਆਪਕ ਸਿਖਲਾਈ ਅਤੇ ਆਧੁਨਿਕ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਨਿਵੇਸ਼ ਇਤਿਹਾਸਕ ਨਤੀਜੇ ਦੇ ਰਿਹਾ ਹੈ।

ਪੰਜਾਬ ਦੇ ਸਿੱਖਿਆ ਖੇਤਰ ਲਈ ਇਕ ਹੋਰ ਵੱਡੀ ਪ੍ਰਾਪਤੀ ਤਹਿਤ 3,718 ਸਕੂਲਾਂ ਨੇ 100 ਫੀਸਦੀ ਨਤੀਜਾ ਦਰਜ ਕੀਤਾ, ਜਿਸ ਵਿੱਚ 1,688 ਸਰਕਾਰੀ ਸਕੂਲ ਵੀ ਸ਼ਾਮਲ ਹਨ। ਇਨ੍ਹਾਂ ਨਤੀਜਿਆਂ ਨੂੰ ਭਗਵੰਤ ਮਾਨ ਸਰਕਾਰ ਦੇ ਸਿੱਖਿਆ-ਕੇਂਦ੍ਰਿਤ ਸ਼ਾਸਨ ਮਾਡਲ ਦੇ ਮਜ਼ਬੂਤ ਸਮਰਥਨ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਵਿੱਚ ਵਿਸ਼ਵ ਪੱਧਰੀ ਮੌਕੇ ਮਿਲਣ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD