Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿਜੀਲੈਂਸ ਵਿਭਾਗ ਵਿਚ ਭ੍ਰਿਸ਼ਟਾਚਾਰ ਨਾਲ ਮੁੱਖ ਮੰਤਰੀ ਤੇ ਕੇਜਰੀਵਾਲ ਦੇ ਸੰਬੰਧਾਂ ਦੀ ਜਾਂਚ ਹੋਵੇ: ਅਕਾਲੀ ਦਲ

ਵਿਜੀਲੈਂਸ ਵਿਭਾਗ ਨੂੰ ਪੈਸਾ ਇਕੱਤਰ ਕਰਨ ਦੇ ਕੇਂਦਰ ਵਜੋਂ ਵਰਤਿਆ ਗਿਆ ਤੇ ਲੁੱਟ ਸਿਖ਼ਰਲੇ ਪੱਧਰ ਤੋਂ ਜਾਰੀ: ਬਿਕਰਮ ਸਿੰਘ ਮਜੀਠੀਆ

Bikram Singh Majithia, Shiromani Akali Dal, SAD, Akali Dal, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 12 May 2026

Last updated on: May 13, 2026, 11:14 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਜੀਲੈਂਸ ਬਿਊਰੋ ਦਫਤਰ ਜਿਥੇ ਕੱਲ੍ਹ ਰਾਤ ਸੀ ਬੀ ਆਈ ਨੇ ਛਾਪੇਮਾਰੀਕੀਤੀ,  ਵਿਚ ਚਲ ਰਹੇ ਭ੍ਰਿਸ਼ਟਾਚਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਭੂਮਿਕਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਹੈਰਾਨੀ ਪ੍ਰਗਟ ਕੀਤੀ ਕਿ ਕਿਵੇਂ ਮੁਲਜ਼ਮ ਪ੍ਰਾਈਵੇਟ ਵਿਅਕਤੀਆਂ ਨੂੰ ਏ ਕੇ 47 ਬੰਦੂਕਧਾਰੀ ਪੰਜਾਬ ਪੁਲਿਸ ਦੇ ਮੁਲਾਜ਼ਮ ਪ੍ਰਦਾਨ ਕਰ ਕੇ ਟਰੈਪ ਵਿਚੋਂ ਭੱਜਣ ਵਿਚ ਮਦਦ ਕੀਤੀ ਗਈ। 

ਉਹਨਾਂ ਕਿਹਾ ਕਿ ਜਦੋਂ ਮੁਲਜ਼ਮ ਵਿਕਾਸ ਗੋਇਲ ਤੇ ਰਾਘਵ ਗੋਇਲ ਨੂੰ ਸੀ ਬੀ ਆਈ ਨੇ ਅੰਬਾਲਾ ਨੇੜੇ ਦੋ ਹਥਿਆਰਬੰਦ ਗੰਨਮੈਨਾਂ ਨਾਲ ਗ੍ਰਿਫਤਾਰ ਕੀਤਾ ਤਾਂ ਇਹ ਗੱਲ ਸਾਬਤ ਹੋ ਗਈ। ਉਹਨਾਂ ਮੰਗ ਕੀਤੀ ਕਿ ਇਹ ਗੱਲ ਜਨਤਕ ਕੀਤੀ ਜਾਵੇ ਕਿ ਇਹਨਾਂ ਪ੍ਰਾਈਵੇਟ ਵਿਚੋਲਿਆਂ ਵਾਸਤੇ ਸਰਕਾਰੀ ਸੁਰੱਖਿਆ ਦੇਣ ਦੀ ਪ੍ਰਵਾਨਗੀ ਕਿਸਨੇ ਦਿੱਤੀ ਤੇ ਮੰਗ ਕੀਤੀ ਕਿ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਅਜਿਹੇ ਵਿਅਕਤੀਆਂ ਨੂੰ ਸਿਆਸੀ ਸ਼ਰਣ ਪ੍ਰਦਾਨ ਕਰਨ ਦੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿ ਭਗਵੰਤ ਮਾਨ ਨੇ ਸਾਰੇ ਅਹੁਦੇ ਵਿਕਰੀ ’ਤੇ ਲਗਾ ਕੇ ਸਾਰੀਆਂ ਸੰਸਥਾਵਾਂ ਤਬਾਹ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਹੁਣ ਤਾਂ ਅਫਸਰਾਂ ਲਈ ਇਹ ਦੱਸਣਾ ਲਾਜ਼ਮੀ ਹੋ ਗਿਆ ਹੈ ਕਿ ਜੇਕਰ ਉਹਨਾਂ ਨੂੰ ਤੈਅ ਅਹੁਦੇ ’ਤੇ ਲਗਾਇਆ ਜਾਂਦਾ ਹੈ ਤਾਂ ਉਹ ਆਪ ਲਈ ਕਿੰਨਾ ਪੈਸਾ ਇਕੱਠਾ ਕਰ ਕੇ ਦੇਣਗੇ।

ਸਰਦਾਰ ਮਜੀਠੀਆ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਓ ਪੀ ਰਾਣਾ ਜੋ ਕਿ ਡੀ ਜੀ ਪੀ ਵਿਜੀਲੈਂਸ ਸ਼ਰਦ ਸਤਿਆ ਚੌਹਾਨ ਦਾ ਓ ਐਸ ਡੀ, ’ਤੇ  ਮਾਮਲੇ ਦੇ ਨਿਪਟਾਰੇ ਲਈ 20 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹਨ ਤੇ ਉਸਨੇ 13 ਲੱਖ ਰੁਪਏ ਨਗਦ ਲਏ, ਇਸ ਤੋਂ ਪਤਾ ਚਲਦਾ ਹੈ ਕਿ ਪੰਜਾਬ ਵਿਚ ਕਿੰਨਾ ਭ੍ਰਿਸ਼ਟਾਚਾਰ ਚਲ ਰਿਹਾ ਹੈ।

ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਇਕ ਵਾਰ ਵਿਚ ਸੈਂਕੜੇ ਸ਼ਿਕਾਇਤਾਂ ਦਾ ਨਿਪਟਾਰਾ ਕਰਦਾ ਹੈ ਤੇ ਜੇਕਰ ਉਹ ਇਕ ਸ਼ਿਕਾਇਤ ਦੇ ਨਿਪਟਾਰੇ ਵਾਸਤੇ ਇੰਨੀ ਰਿਸ਼ਵਤ ਲੈਂਦਾ ਹੈ ਤਾਂ ਫਿਰ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮਹਿਕਮੇ ਵਿਚ ਕਿੰਨੀ ਕੁ ਰਿਸ਼ਵਤ ਚਲਦੀ ਹੋਵੇਗੀ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਵਿਜੀਲੈਂਸ ਦਫਤਰ ਨੂੰ ਪੈਸਾ ਇਕੱਠਾ ਕਰਨ ਵਾਸਤੇ ਕਲੈਕਸ਼ਨ ਸੈਂਟਰ ਵਜੋਂ ਵਰਤਿਆ ਗਿਆ ਤੇ ਇਹ ਲੁੱਟ ਸਿਖ਼ਰਲੇ ਪੱਧਰ ’ਤੇ ਜਾਰੀ ਹੈ।

ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਵੀ ਇਸਦੀ ਵੀ ਜਾਂਚ ਹੋਵੇ ਕਿ ਮੁੱਖ ਸਕੱਤਰ ਕੇ ਪੀ ਏ ਸਿਨਹਾ ਤੇ ਉਹਨਾਂ ਦੇ ਪਰਿਵਾਰਕ ਮੈਂਬਰ ਭ੍ਰਿਸ਼ਟਾਚਾਰ ਦੇ ਸੌਦਿਆਂ ਵਿਚ ਕਿਸ ਹੱਦ ਤੱਕ ਸ਼ਾਮਲ ਹਨ। ਉਹਨਾਂ ਕਿਹਾ ਕਿ ਸਿਨਹਾ ’ਤੇ ਸੂਬੇ ਦੇ ਇਤਿਹਾਸ ਵਿਚ ਸਭ ਤੋਂ ਭ੍ਰਿਸ਼ਟ ਅਫਸਰ ਹੋਣ ਦੇ ਦਾਗ ਲੱਗ ਰਹੇ ਹਨ। 

ਉਹਨਾਂ ਇਹ ਵੀ ਮੰਗ ਕੀਤੀ ਕਿ ਆਰਜ਼ੀ ਡੀ ਜੀ ਪੀ ਗੌਰਵ ਯਾਦਵ ਦੇ ਕੰਮਕਾਜ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।ਸਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਜਿਹਨਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ, ਦੇ ਅਰਵਿੰਦ ਕੇਜਰੀਵਾਲ ਨਾਲ ਸੰਬੰਧਾਂ ਦੀ ਵੀ ਜਾਂਚ ਹੋਵੇ। ਉਹਨਾਂ ਕਿਹਾ ਕਿ ਸਪਸ਼ਟ ਹੋ ਰਿਹਾ ਹੈ ਕਿ ਅਰੋੜਾ ਆਪ ਅਤੇ ਇਸਦੀ ਸਿਖ਼ਰਲੀ ਲੀਡਰਸ਼ਿਪ ਵਾਸਤੇ ਪੈਸਾ ਇਕੱਠਾ ਕਰਨ ਤੇ ਮਨੀ ਲਾਂਡਰਿੰਗ ਦੇ ਏਜੰਟ ਵਜੋਂ ਕੰਮ ਕਰ ਰਿਹਾ ਸੀ।  

ਉਹਨਾਂ ਕਿਹਾ ਕਿ ਇਹਨਾਂ ਸਾਰੇ ਮਾਮਲਿਆਂ ਵਿਚ ਸੰਬੰਧਾਂ ਦੀ ਜਾਂਚ ਜ਼ਰੂਰੀ ਹੈ ਕਿਉਂਕਿ ਆਪ ਨੇ ਅਰੋੜਾ ਨੂੰ ਹਾਲੇ ਤੱਕ ਮੰਤਰੀ ਵਜੋਂ ਬਰਖ਼ਾਸਤ ਨਹੀਂ ਕੀਤਾ ਕਿਉਂਕਿ ਉਹ ਡਰਦੀ ਹੈ ਕਿ ਕਿਤੇ ਅਰੋੜਾ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਮੁਖੀ ਅਰਵਿੰਦ ਕੇਜਰੀਵਾਲ ਦੇ ਭੇਤ ਹੀ ਨਾ ਖੋਲ੍ਹ ਦੇਣ।

 

Tags: Bikram Singh Majithia , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD