Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅੰਬਾਲਾ ਕੈਂਟ ਵਿੱਚ ਬਣਿਆ ਏਸ਼ੀਆ ਦਾ ਸਭ ਤੋਂ ਵੱਡਾ 1857 ਸ਼ਹੀਦ ਸਮਾਰਕ, ਜਲਦ ਹੀ ਪੀਐਮ ਮੋਦੀ ਕਰਨਗੇ ਉਦਘਾਟਨ : ਅਨਿਲ ਵਿੱਜ

1857 ਦੇ ਅਣਗੌਲੇ ਨਾਇਕਾਂ ਨੂੰ ਸਮਰਪਿਤ ਰਾਸ਼ਟਰੀ ਸਮਾਰਕ ਬਣੇਗਾ ਦੇਸ਼ ਭਗਤੀ ਦੀ ਪ੍ਰੇਰਣਾ - ਅਨਿਲ ਵਿੱਜ

Anil Vij, Haryana, Ambala, BJP Haryana, Haryana News, Latest Haryana News

Web Admin

Web Admin

5 Dariya News

ਚੰਡੀਗੜ੍ਹ , 12 May 2026

Last updated on: May 13, 2026, 12:44 IST

ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਅੰਬਾਲਾ ਕੈਂਟ ਵਿੱਚ ਬਣੇ ਏਸ਼ੀਆ ਦੇ ਸਭ ਤੋਂ ਵੱਡੇ “ਆਜ਼ਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ” ਦਾ ਉਦਘਾਟਨ ਜਲਦੀ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ, ਕਿਉਂਕਿ ਇਹ ਸਿਰਫ਼ ਹਰਿਆਣਾ ਦਾ ਹੀ ਨਹੀਂ ਬਲਕਿ ਪੂਰੇ ਰਾਸ਼ਟਰ ਦੀ ਗੌਰਵ-ਗਾਥਾ ਨੂੰ ਸਮਰਪਿਤ ਇੱਕ ਰਾਸ਼ਟਰੀ ਸਮਾਰਕ ਹੈ।

ਸ੍ਰੀ ਵਿੱਜ ਅੱਜ ਇੱਥੇ ਚੰਡੀਗੜ੍ਹ ਵਿੱਚ ਮੀਡੀਆ ਕਰਮੀਆਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਪੂਰੇ ਦੇਸ਼ ਵਿੱਚ ਅਜਿਹਾ ਕੋਈ ਹੋਰ ਸਮਾਰਕ ਨਹੀਂ ਹੈ, ਜਿੱਥੇ 1857 ਦੀ ਪਹਿਲੀ ਆਜ਼ਾਦੀ ਦੀ ਜੰਗ ਨਾਲ ਜੁੜੇ ਸੰਘਰਸ਼ਾਂ ਨੂੰ ਇੰਨੇ ਵਿਆਪਕ ਅਤੇ ਆਧੁਨਿਕ ਤਰੀਕੇ ਨਾਲ ਪੇਸ਼ ਕੀਤਾ ਗਿਆ ਹੋਵੇ। 

ਉਨ੍ਹਾਂ ਦੱਸਿਆ ਕਿ ਅੰਬਾਲਾ, ਮੇਰਠ, ਦਿੱਲੀ, ਝਾਂਸੀ, ਆਗਰਾ ਸਮੇਤ ਦੇਸ਼ ਭਰ ਵਿੱਚ ਜਿੱਥੇ-ਜਿੱਥੇ ਅੰਗਰੇਜ਼ਾਂ ਵਿਰੁੱਧ ਸੰਘਰਸ਼ ਹੋਏ, ਉਨ੍ਹਾਂ ਸਾਰੇ ਇਤਿਹਾਸਕ ਦ੍ਰਿਸ਼ਾਂ ਨੂੰ ਆਧੁਨਿਕ ਤਕਨੀਕ ਰਾਹੀਂ ਮੁੜ ਸਜੀਵ ਕੀਤਾ ਗਿਆ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਹ ਸਮਝ ਸਕਣ ਕਿ ਭਾਰਤ ਦੀ ਆਜ਼ਾਦੀ ਦੀ ਲੜਾਈ 1857 ਤੋਂ ਹੀ ਸ਼ੁਰੂ ਹੋ ਚੁੱਕੀ ਸੀ।

ਸ੍ਰੀ ਵਿੱਜ ਨੇ ਕਿਹਾ ਕਿ ਇਤਿਹਾਸ ਵਿੱਚ ਅਕਸਰ ਆਜ਼ਾਦੀ ਅੰਦੋਲਨ ਦੇ ਦੂਜੇ ਪੜਾਅ ਦਾ ਜ਼ਿਆਦਾ ਜ਼ਿਕਰ ਕੀਤਾ ਗਿਆ, ਜਿਸ ਨੂੰ ਕਾਂਗਰਸ ਨਾਲ ਜੋੜਿਆ ਜਾਂਦਾ ਹੈ, ਜਦੋਂ ਕਿ ਕਾਂਗਰਸ ਦੀ ਸਥਾਪਨਾ ਸਾਲ 1885 ਵਿੱਚ ਹੋਈ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਗਠਨ ਤੋਂ 28 ਸਾਲ ਪਹਿਲਾਂ ਹੀ ਦੇਸ਼ ਭਰ ਵਿੱਚ ਅੰਗਰੇਜ਼ਾਂ ਵਿਰੁੱਧ ਇੱਕ ਵਿਆਪਕ ਅਤੇ ਹਥਿਆਰਬੰਦ ਲੋਕ ਅੰਦੋਲਨ ਸ਼ੁਰੂ ਹੋ ਚੁੱਕਾ ਸੀ, ਜਿਸ ਵਿੱਚ ਹਜ਼ਾਰਾਂ ਸੈਨਿਕਾਂ, ਕਿਸਾਨਾਂ ਅਤੇ ਆਮ ਨਾਗਰਿਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। 

ਉਨ੍ਹਾਂ ਕਿਹਾ ਕਿ ਕਈ ਨਾਇਕਾਂ ਨੂੰ ਦਰੱਖਤਾਂ ਨਾਲ ਬੰਨ੍ਹ ਕੇ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ, ਪਰ ਉਨ੍ਹਾਂ ਕੁਰਬਾਨੀਆਂ ਨੂੰ ਇਤਿਹਾਸ ਵਿੱਚ ਉਹ ਸਥਾਨ ਨਹੀਂ ਮਿਲ ਸਕਿਆ ਜਿਸ ਦੇ ਉਹ ਅਸਲ ਹੱਕਦਾਰ ਸਨ। ਊਰਜਾ ਮੰਤਰੀ ਨੇ ਕਿਹਾ ਕਿ ਇਨ੍ਹਾਂ “ਅਨਸੰਗ ਹੀਰੋਜ਼” (ਅਣਗੌਲੇ ਨਾਇਕਾਂ) ਨੂੰ ਸੱਚੀ ਸ਼ਰਧਾਂਜਲੀ ਦੇਣ ਅਤੇ ਇਤਿਹਾਸ ਦੀ ਇਸ ਭੁੱਲ ਨੂੰ ਸੁਧਾਰਨ ਦੇ ਉਦੇਸ਼ ਨਾਲ ਅੰਬਾਲਾ ਛਾਉਣੀ ਵਿੱਚ 22 ਏਕੜ ਜ਼ਮੀਨ 'ਤੇ ਏਸ਼ੀਆ ਦਾ ਸਭ ਤੋਂ ਵੱਡਾ ਸ਼ਹੀਦ ਸਮਾਰਕ ਬਣਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਸਮਾਰਕ ਕੰਪਲੈਕਸ ਵਿੱਚ ਇੱਕ ਵਿਸ਼ੇਸ਼ “ਸ਼ਰਧਾਂਜਲੀ ਸਥਾਨ” ਵੀ ਬਣਾਇਆ ਗਿਆ ਹੈ, ਜਿੱਥੇ ਲੋਕ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਨੂੰ ਨਮਨ ਕਰ ਸਕਣਗੇ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ। ਸ੍ਰੀ ਵਿੱਜ ਨੇ ਕਿਹਾ ਕਿ ਇਹ ਸਮਾਰਕ ਸਿਰਫ਼ ਇੱਟਾਂ-ਪੱਥਰਾਂ ਦੀ ਉਸਾਰੀ ਨਹੀਂ ਹੈ, ਸਗੋਂ ਰਾਸ਼ਟਰਭਗਤੀ, ਕੁਰਬਾਨੀ ਅਤੇ ਭਾਰਤ ਦੇ ਸ਼ਾਨਦਾਰ ਇਤਿਹਾਸ ਦੀ ਜੀਵੰਤ ਪ੍ਰੇਰਣਾ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ।

 

Tags: Anil Vij , Haryana , Ambala , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD