Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਜਦੂਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰਿਆਣਾ ਸਰਕਾਰ ਵਚਨਬੱਧ : ਕਿਰਤ ਮੰਤਰੀ ਅਨਿਲ ਵਿੱਜ

ਸੂਬੇ ਦੇ 34 ਸਥਾਨਾਂ 'ਤੇ ਬਣ ਰਹੇ ਹਨ ਈ.ਐਸ.ਆਈਹਸਪਤਾਲ ਅਤੇ ਡਿਸਪੈਂਸਰੀਆਂ, ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼: ਵਿੱਜ

Anil Vij, Haryana, Ambala, BJP Haryana, Haryana News, Latest Haryana News

Web Admin

Web Admin

5 Dariya News

ਚੰਡੀਗੜ੍ਹ , 12 May 2026

Last updated on: May 13, 2026, 12:45 IST

ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਹਾ ਕਿ ਮੌਜੂਦਾ ਰਾਜ ਸਰਕਾਰ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ, ਸੁਲਭ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਰਤੀ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀਆਂ ਸਰਵਉੱਚ ਤਰਜੀਹਾਂ ਵਿੱਚ ਸ਼ਾਮਲ ਹੈ। 

ਇਸੇ ਉਦੇਸ਼ ਤਹਿਤ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੇ 34 ਸਥਾਨਾਂ 'ਤੇ ਈ.ਐਸ.ਆਈ.ਸੀ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦਾ ਨਿਰਮਾਣ ਅਤੇ ਵਿਸਤਾਰ ਕਾਰਜ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਤਾਂ ਜੋ ਕਿਰਤੀਆਂ ਨੂੰ ਉਨ੍ਹਾਂ ਦੇ ਨੇੜੇ ਹੀ ਆਧੁਨਿਕ ਸਿਹਤ ਸਹੂਲਤਾਂ ਮਿਲ ਸਕਣ।ਇਸ ਸਬੰਧ ਵਿੱਚ ਅੱਜ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਈ.ਐਸ.ਆਈ.ਸੀ. ਵਿਭਾਗ ਦੇ ਅਧਿਕਾਰੀਆਂ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। 

ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਈ.ਐਸ.ਆਈ.ਸੀ. ਰਾਹੀਂ ਚਲਾਏ ਜਾ ਰਹੇ ਸਾਰੇ ਨਿਰਮਾਣ ਕਾਰਜਾਂ ਅਤੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਤਰਜੀਹੀ ਅਧਾਰ 'ਤੇ ਪੂਰਾ ਕੀਤਾ ਜਾਵੇ, ਤਾਂ ਜੋ ਕਿਰਤੀਆਂ ਨੂੰ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ।ਸ੍ਰੀ ਵਿੱਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਨ੍ਹਾਂ ਪ੍ਰੋਜੈਕਟਾਂ ਵਿੱਚ ਕਿਸੇ ਕਿਸਮ ਦੀ ਰੁਕਾਵਟ, ਦੇਰੀ ਜਾਂ ਲੰਬਿਤ ਕਾਰਜ ਹਨ, ਉਨ੍ਹਾਂ ਦੀ ਵਿਸਤ੍ਰਿਤ ਸੂਚੀ ਤਿਆਰ ਕੀਤੀ ਜਾਵੇ ਅਤੇ ਨਿਯਮਤ ਨਿਗਰਾਨੀ ਰਾਹੀਂ ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇ। 

ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਹੁਣ ਹਰ ਮਹੀਨੇ ਨਿੱਜੀ ਤੌਰ 'ਤੇ ਉਨ੍ਹਾਂ ਵੱਲੋਂ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੀਟਿੰਗ ਵਿੱਚ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਝੱਜਰ ਦੇ ਬਹਾਦਰਗੜ੍ਹ ਵਿੱਚ 100 ਬਿਸਤਰਿਆਂ ਵਾਲੇ ਈ.ਐਸ.ਆਈ. ਹਸਪਤਾਲ ਦਾ 98 ਪ੍ਰਤੀਸ਼ਤ ਤੋਂ ਵੱਧ ਸਿਵਲ ਕੰਮ ਪੂਰਾ ਹੋ ਚੁੱਕਾ ਹੈ। ਉੱਥੇ ਹੀ, ਜ਼ਿਲ੍ਹਾ ਰੇਵਾੜੀ ਦੇ ਬਾਵਲ ਵਿੱਚ ਬਣ ਰਹੇ 150 ਬਿਸਤਰਿਆਂ ਦੇ ਈ.ਐਸ.ਆਈ. ਹਸਪਤਾਲ ਦਾ ਲਗਭਗ 90 ਪ੍ਰਤੀਸ਼ਤ ਕੰਮ ਪੂਰਾ ਹੋ ਚੁੱਕਾ ਹੈ ਅਤੇ ਬਾਕੀ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ।

ਅਧਿਕਾਰੀਆਂ ਨੇ ਦੱਸਿਆ ਕਿ ਰੋਹਤਕ ਵਿੱਚ 150 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਅਤੇ ਮਾਨੇਸਰ ਵਿੱਚ 500 ਬਿਸਤਰਿਆਂ ਦਾ ਅਤਿ-ਆਧੁਨਿਕ ਈ.ਐਸ.ਆਈ. ਹਸਪਤਾਲ ਸਥਾਪਿਤ ਕਰਨਾ ਪ੍ਰਸਤਾਵਿਤ ਹੈ, ਜਿਨ੍ਹਾਂ ਦਾ ਕੰਮ ਜਲਦੀ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਸੋਨੀਪਤ ਦੇ ਬਾਰਹੀ ਅਤੇ ਰਾਈ ਸਥਿਤ ਈ.ਐਸ.ਆਈ. ਡਿਸਪੈਂਸਰੀਆਂ ਦਾ ਲਗਭਗ 95 ਪ੍ਰਤੀਸ਼ਤ ਨਿਰਮਾਣ ਕਾਰਜ ਪੂਰਾ ਹੋ ਚੁੱਕਾ ਹੈ, ਜਦੋਂ ਕਿ ਪੰਚਕੂਲਾ ਦੀ ਈ.ਐਸ.ਆਈ. ਡਿਸਪੈਂਸਰੀ ਨੂੰ ਚਾਲੂ ਵੀ ਕਰ ਦਿੱਤਾ ਗਿਆ ਹੈ।

ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਅੰਬਾਲਾ ਵਿੱਚ 100 ਬਿਸਤਰਿਆਂ ਦਾ ਈ.ਐਸ.ਆਈ. ਹਸਪਤਾਲ, ਹਿਸਾਰ ਵਿੱਚ 100 ਬਿਸਤਰਿਆਂ ਦਾ ਹਸਪਤਾਲ, ਸੋਨੀਪਤ ਵਿੱਚ 150 ਬਿਸਤਰਿਆਂ ਦਾ ਈ.ਐਸ.ਆਈ. ਹਸਪਤਾਲ ਅਤੇ ਕਰਨਾਲ ਵਿੱਚ 30 ਬਿਸਤਰਿਆਂ ਦੇ ਹਸਪਤਾਲ ਦੇ ਕੰਮ ਪ੍ਰਗਤੀ ਅਧੀਨ ਹਨ। ਇਸ ਦੇ ਨਾਲ-ਨਾਲ ਸੂਬੇ ਦੇ ਵੱਖ-ਵੱਖ ਖੇਤਰਾਂ ਜਿਵੇਂ ਆਈ.ਐਮ.ਟੀ. ਰੋਹਤਕ, ਸਾਹਾ, ਸੋਹਨਾ, ਖਰਖੌਦਾ, ਨੂਹ, ਗੋਹਾਨਾ, ਪਾਣੀਪਤ, ਕੁਰੂਕਸ਼ੇਤਰ, ਝਾੜਲੀ, ਪਟੌਦੀ, ਕੁੰਡਲੀ, ਬਹਾਲਗੜ੍ਹ, ਤਰਾਵੜੀ, ਘਰੌਂਡਾ, ਝੱਜਰ, ਕੈਥਲ, ਫਰੂਖਨਗਰ, ਕੋਸਲੀ, ਚਰਖੀ ਦਾਦਰੀ, ਛਛਰੌਲੀ, ਦਾਦਰੀ ਟੋਏ ਅਤੇ ਮੁਲਾਣਾ ਵਿੱਚ ਈ.ਐਸ.ਆਈ. ਡਿਸਪੈਂਸਰੀਆਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।

ਸ੍ਰੀ ਵਿੱਜ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਇਮਾਰਤ ਨਿਰਮਾਣ ਤੱਕ ਸੀਮਤ ਨਹੀਂ ਹੈ, ਸਗੋਂ ਕਿਰਤੀਆਂ ਨੂੰ ਮਿਆਰੀ ਡਾਕਟਰੀ ਸੇਵਾਵਾਂ, ਆਧੁਨਿਕ ਉਪਕਰਨ, ਮਾਹਿਰ ਡਾਕਟਰ ਅਤੇ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਰਤੀਆਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਲਈ ਨਿਰੰਤਰ ਠੋਸ ਕਦਮ ਚੁੱਕ ਰਹੀ ਹੈ ਅਤੇ ਈ.ਐਸ.ਆਈ.ਸੀ. ਸਹੂਲਤਾਂ ਦਾ ਵਿਸਤਾਰ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਯਤਨ ਹੈ।

ਮੀਟਿੰਗ ਵਿੱਚ ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਰਾਜੀਵ ਰੰਜਨ, ਐਚ.ਐਸ.ਆਈ.ਆਈ.ਡੀ.ਸੀ. ਦੇ ਪ੍ਰਬੰਧ ਨਿਰਦੇਸ਼ਕ ਸ੍ਰੀ ਸੁਸ਼ੀਲ ਸਾਰਵਾਨ, ਸ਼ਹਿਰੀ ਸਥਾਨਕ ਨਿਕਾਏ ਵਿਭਾਗ ਦੇ ਨਿਰਦੇਸ਼ਕ ਸ੍ਰੀ ਮੁਕੁਲ ਕੁਮਾਰ, ਈ.ਐਸ.ਆਈ. ਦੀ ਨਿਰਦੇਸ਼ਕ ਕੁਮਾਰੀ ਅੰਜਲੀ ਸਚਦੇਵਾ, ਈ.ਐਸ.ਆਈ.ਸੀ. ਦੇ ਖੇਤਰੀ ਨਿਰਦੇਸ਼ਕ ਸ੍ਰੀ ਹਰੀਓਮ ਪ੍ਰਕਾਸ਼ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Anil Vij , Haryana , Ambala , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD