Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

'ਆਪ' ਨੇ ਪੰਜਾਬ ਨੂੰ ਬਣਾਇਆ ਭ੍ਰਿਸ਼ਟਾਚਾਰ ਦਾ ਅੱਡਾ, ਖਾਕੀ ਤੇ ਖਾਦੀ ਮਿਲ ਕੇ ਲੁੱਟ ਰਹੇ ਨੇ ਸੂਬਾ: ਤਰੁਣ ਚੁੱਘ

Tarun Chugh, BJP Punjab

5 Dariya News

5 Dariya News

5 Dariya News

ਚੰਡੀਗੜ੍ਹ , 12 May 2026

Last updated on: May 13, 2026, 13:43 IST

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਇੰਨੀਆਂ ਡੂੰਘੀਆਂ ਹੋ ਚੁੱਕੀਆਂ ਹਨ ਕਿ ਹੁਣ ਜਾਂਚ ਦੀ ਸੂਈ ਸਿੱਧੀ ਵਿਜੀਲੈਂਸ ਹੈੱਡਕੁਆਰਟਰ ਤੱਕ ਪਹੁੰਚ ਗਈ ਹੈ। ਚੁੱਘ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਪੰਜਾਬ ਵਿਜੀਲੈਂਸ ਬਿਊਰੋ ਦੇ ਹੈੱਡਕੁਆਰਟਰ ਨੂੰ ਸੀਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਮਾਨ ਸਰਕਾਰ ਭ੍ਰਿਸ਼ਟਾਚਾਰ ਵਿੱਚ ਗਲ਼ੇ-ਗਲ਼ੇ ਤੱਕ ਡੁੱਬੀ ਹੋਈ ਹੈ।

ਚੁੱਘ ਨੇ ਕਿਹਾ ਕਿ ਪਹਿਲਾਂ ਈ.ਡੀ. ਨੇ ਇਕ ਸੀਨੀਅਰ ਕੈਬਨਿਟ ਮੰਤਰੀ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਨਾਲ ਪੰਜਾਬ ਦਾ ਸਿਰ ਸ਼ਰਮ ਨਾਲ ਝੁਕ ਗਿਆ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਦੀ ਮੰਡੀ ਬਣਾ ਦਿੱਤਾ ਹੈ।ਸੂਬੇ ਵਿੱਚ 'ਆਪ' ਦੀ ਸਰਪ੍ਰਸਤੀ ਹੇਠ ਮਾਫ਼ੀਆ ਅਤੇ ਗੈਂਗਸਟਰ ਸ਼ਰੇਆਮ ਲੁੱਟ ਮਚਾ ਰਹੇ ਹਨ।

ਕੇਜਰੀਵਾਲ ਨੇ ਪੰਜਾਬ ਨੂੰ ਆਪਣਾ 'ਏ.ਟੀ.ਐਮ.' ਬਣਾ ਲਿਆ ਹੈ, ਜਿੱਥੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਕੇ ਨਿੱਜੀ ਤਿਜੋਰੀਆਂ ਭਰੀਆਂ ਜਾ ਰਹੀਆਂ ਹਨ। ਤਰੁਣ ਚੁੱਘ ਨੇ ਬੇਹੱਦ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦਾ ਮਾਨ ਸਰਕਾਰ ਦਾ ਦਾਅਵਾ ਮਹਿਜ਼ ਇੱਕ ਢੋਂਗ ਹੈ।

ਉਨ੍ਹਾਂ ਕਿਹਾ ਕਿ 'ਆਪ' ਵਿਧਾਇਕਾਂ ਨੇ ਆਪਣੇ ਘਰਾਂ ਵਿੱਚ ਟਾਰਚਰ ਸੈਂਟਰ ਬਣਾ ਰੱਖੇ ਹਨ, ਜਿੱਥੇ ਅਧਿਕਾਰੀਆਂ ਅਤੇ ਆਮ ਜਨਤਾ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਅੰਮ੍ਰਿਤਸਰ ਵਿੱਚ ਇੱਕ ਸੀਨੀਅਰ ਅਧਿਕਾਰੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਘਟਨਾ ਇਸੇ ਮਾਨਸਿਕ ਤਸੀਹੇ ਦਾ ਨਤੀਜਾ ਸੀ।

ਚੁੱਘ ਨੇ ਹਾਲੀਆ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਗਰ ਨਿਗਮਾਂ ਵਿੱਚ ਠੇਕੇ ਦੇ ਅਧਾਰ 'ਤੇ ਹੋਣ ਵਾਲੀਆਂ ਭਰਤੀਆਂ ਵਿੱਚ 'ਆਪ' ਵਿਧਾਇਕਾਂ ਦੇ ਕਰੀਬੀਆਂ ਵੱਲੋਂ ਲੱਖਾਂ ਦੀ ਵਸੂਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ: "ਪਟਿਆਲਾ ਵਿੱਚ ਭਗਵੰਤ ਮਾਨ ਦੇ ਚਹੇਤੇ ਡੀ.ਆਈ.ਜੀ. ਦੀ ਸੀ.ਬੀ.ਆਈ. ਵੱਲੋਂ ਗ੍ਰਿਫ਼ਤਾਰੀ ਨੇ ਖਾਕੀ ਅਤੇ ਖਾਦੀ ਦੇ ਉਸ ਨਾਪਾਕ ਗੱਠਜੋੜ ਨੂੰ ਬੇਨਕਾਬ ਕਰ ਦਿੱਤਾ ਹੈ, ਜੋ ਪੰਜਾਬ ਨੂੰ ਲੁੱਟਣ ਵਿੱਚ ਲੱਗਾ ਹੋਇਆ ਹੈ।"

ਅੰਤ ਵਿੱਚ ਚੁੱਘ ਨੇ ਪੰਜਾਬ ਦੀ ਜਨਤਾ ਨੂੰ ਸੱਦਾ ਦਿੱਤਾ ਕਿ ਉਹ ਕੇਜਰੀਵਾਲ-ਮਾਨ ਜੋੜੀ ਦੇ ਇਨ੍ਹਾਂ "ਦੇਸ਼-ਵਿਰੋਧੀ ਅਤੇ ਸਮਾਜ-ਵਿਰੋਧੀ" ਮਨਸੂਬਿਆਂ ਨੂੰ ਸਮਝਣ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਲੋਕ ਇਸ ਭ੍ਰਿਸ਼ਟ ਤੰਤਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਅਤੇ ਸੂਬੇ ਨੂੰ ਬਚਾਉਣ ਲਈ ਅੱਗੇ ਆਉਣ।

 

Tags: Tarun Chugh , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD