Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ ਪਹੁੰਚ ਵਿੱਚ ਹੋਰ ਵਾਧਾ ਹੋਵੇਗਾ: ਮੁੱਖ ਸਕੱਤਰ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

5 Dariya News

5 Dariya News

5 Dariya News

ਚੰਡੀਗੜ੍ਹ , 12 May 2026

Last updated on: May 13, 2026, 13:48 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਮੁਤਾਬਕ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਿੱਚ ਹੋਰ ਵਿਸਥਾਰ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਾਪਤ ਕੀਤੀ ਵੇਰਕਾ ਦੀ ਇੱਕ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਦੁੱਧ ਟੈਟਰਾਪੈਕ ਫਲੇਵਰਡ ਮਿਲਕ ਬੇਵਰਿਜ, ਵੱਖ-ਵੱਖ ਪ੍ਰਕਾਰ ਦੀ ਲੱਸੀ, ਫਲਾਂ ਦੇ ਜੂਸ, ਮਿਨਰਲ ਵਾਟਰ, ਆਈਸ-ਕ੍ਰੀਮ ਆਦਿ ਨੂੰ ਸੁਵਿਧਾਜਨਕ ਅਤੇ ਖਪਤਕਾਰ-ਪੱਖੀ ਢੰਗ ਨਾਲ ਪ੍ਰਦਾਨ ਕਰਨਗੀਆਂ ਜਿਸ ਨਾਲ ਵੇਰਕਾ, ਸੋਹਣਾ ਅਤੇ ਫਾਈਵ ਰਿਵਰਜ਼ ਬ੍ਰਾਂਡ ਦੀ ਭਰੋਸੇਯੋਗ ਮੌਜੂਦਗੀ ਅਤੇ ਪਹੁੰਚਯੋਗਤਾ ਵਿੱਚ ਵਾਧਾ ਹੋਵੇਗਾ।

ਮਿਲਕਫੈੱਡ ਵੱਲੋਂ ਪ੍ਰਮੁੱਖ ਜਨਤਕ ਸਥਾਨਾਂ 'ਤੇ ਖਪਤਕਾਰਾਂ ਨੂੰ ਤਾਜ਼ੇ, ਸਾਫ਼-ਸੁਥਰੇ ਅਤੇ ਆਸਾਨੀ ਨਾਲ ਵੇਰਕਾ ਉਤਪਾਦ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਸ ਅਹਿਮ ਮੌਕੇ 'ਤੇ ਵੇਰਕਾ ਦੇ ਬੇਹੱਦ ਪਸੰਦ ਕੀਤੇ ਜਾਣ ਵਾਲੇ ਮਾਸਕਟ ਵੀਰਾ ਦੀ ਤਰ੍ਹਾਂ ਨਵੇਂ ਮਾਸਕਟ ਗੁੱਡੀ ਦਾ ਉਦਘਾਟਨ ਕੀਤਾ ਗਿਆ ਅਤੇ ਖਪਤਕਾਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।

ਗੁੱਡੀ ਨੂੰ ਲਾਂਚ ਕਰਨਾ ਵੇਰਕਾ ਬ੍ਰਾਂਡ ਵੱਲੋਂ ਇਸ ਪਹਿਲਕਦਮੀ ਰਾਹੀਂ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਅਤੇ ਪੰਜਾਬ ਦੇ ਸੱਭਿਆਚਾਰ ਵਿੱਚ ਸਮੋਈਆਂ ਪਰਿਵਾਰਕ ਕਦਰਾਂ-ਕੀਮਤਾਂ ਅਤੇ ਭਾਵਨਾਤਮਕ ਤੰਦਾਂ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਮਿਲਕਫੈੱਡ ਪੰਜਾਬ ਵਜੋਂ ਜਾਣਿਆਂ ਜਾਂਦਾ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਜੋ ਉੱਘੇ ਵੇਰਕਾ ਬ੍ਰਾਂਡ ਦਾ ਮਾਲਕ ਹੈ, ਭਾਰਤ ਵਿੱਚ ਸਭ ਤੋਂ ਵੱਡੀਆਂ ਸਹਿਕਾਰੀ ਡੇਅਰੀ ਸੰਸਥਾਵਾਂ ਵਿੱਚੋਂ ਇੱਕ ਹੈ ਜੋ ਦੇਸ਼ ਭਰ ਦੇ ਖਪਤਕਾਰਾਂ ਨੂੰ ਉੱਚ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਪ੍ਰਦਾਨ ਕਰਦੇ ਹੋਏ ਡੇਅਰੀ ਕਿਸਾਨਾਂ ਦੀ ਆਰਥਿਕ ਪ੍ਰਗਤੀ ਲਈ ਨਿਰੰਤਰ ਕੰਮ ਕਰ ਰਿਹਾ ਹੈ।

ਮਿਲਕਫੈੱਡ ਵੱਲੋਂ ਉਤਪਾਦਾਂ ਦੀ ਬਾਜ਼ਾਰ ਤੱਕ ਬਿਹਤਰ ਪਹੁੰਚ ਯਕੀਨੀ ਬਣਾਉਣ, ਡੇਅਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਡਿਜੀਟਲ ਬਦਲਾਅ ਲਿਆਉਣ, ਵੱਖ-ਵੱਖ ਮੁੱਲ ਵਿੱਚ ਵਾਧਾ ਕਰਨ ਵਾਲੇ ਉਤਪਾਦ ਪ੍ਰਦਾਨ ਕਰਨ, ਕਿਸਾਨ ਖੁਸ਼ਹਾਲੀ ਵਿੱਚ ਵਾਧਾ ਕਰਨ ਅਤੇ ਖਪਤਕਾਰ-ਕੇਂਦ੍ਰਿਤ ਆਧੁਨਿਕ ਪ੍ਰਚੂਨ ਪ੍ਰਣਾਲੀਆਂ ਸਥਾਪਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਹਿਕਾਰਤਾ ਦੇ ਸਕੱਤਰ ਅਤੇ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਅਜੀਤ ਬਾਲਾਜੀ ਜੋਸ਼ੀ ਨੇ ਮਿਲਕਫੈੱਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖੀ ਗਤੀਵਿਧੀਆਂ ਦੇ ਹਿੱਸੇ ਵਜੋਂ, ਆਈਸ ਕਰੀਮ ਵੈਂਡਿੰਗ ਮਸ਼ੀਨਾਂ ਸਮੇਤ ਹੋਰ ਅਜਿਹੀਆਂ ਵੈਂਡਿੰਗ ਮਸ਼ੀਨਾਂ ਪੰਜਾਬ ਸਿਵਲ ਸਕੱਤਰੇਤ - 2 (ਮਿੰਨੀ ਸਕੱਤਰੇਤ), ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਜਨਤਕ ਸਥਾਨਾਂ ਜਿਵੇਂ ਕਿ ਸਰਕਾਰੀ ਦਫ਼ਤਰ, ਹਵਾਈ ਅੱਡੇ, ਜ਼ਿਲ੍ਹਾ ਸਿਵਲ ਸਕੱਤਰੇਤ, ਕਾਲਜ, ਮਾਲ ਆਦਿ 'ਤੇ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਖਪਤਕਾਰਾਂ ਦੀ ਸਹੂਲਤ ਅਤੇ ਬਾਜ਼ਾਰ ਤੱਕ ਪਹੁੰਚ ਵਧਾਈ ਜਾ ਸਕੇ।

ਸਹਿਕਾਰੀ ਸਭਾਵਾਂ ਪੰਜਾਬ ਦੇ ਰਜਿਸਟਰਾਰ ਗਿਰੀਸ਼ ਦਿਆਲਨ ਨੇ ਡੇਅਰੀ ਕਿਸਾਨਾਂ ਨੂੰ ਵੱਧ ਮੁਨਾਫ਼ੇ ਵਾਲੀਆਂ ਕੀਮਤਾਂ ਅਤੇ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ 'ਤੇ ਗੁਣਵੱਤਾ ਵਾਲੇ ਉਤਪਾਦ ਪ੍ਰਦਾਨ ਕਰਕੇ ਸੂਬੇ ਵਿੱਚ ਸਹਿਕਾਰੀ ਲਹਿਰ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਬੋਲਦਿਆਂ ਮਿਲਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਨੇ ਕਿਹਾ ਕਿ ਮਿਲਕਫੈੱਡ ਵਿੱਤੀ ਸਾਲ 2025-26 ਦੌਰਾਨ ਲਗਭਗ 7,250 ਕਰੋੜ ਰੁਪਏ ਦੀ ਅਨੁਮਾਨਤ ਆਮਦਨ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਪਿਛਲੇ ਵਿੱਤੀ ਸਾਲ ਦੇ 6,395 ਕਰੋੜ ਰੁਪਏ ਦੇ ਕਾਰੋਬਾਰ ਨਾਲੋਂ 13 ਫ਼ੀਸਦ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦਾ ਹੈ।

ਇਸ ਮੌਕੇ ਆਮ ਰਾਜ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਡਾ. ਅਕਸ਼ਿਤਾ ਗੁਪਤਾ ਅਤੇ ਆਮ ਰਾਜ ਵਿਭਾਗ ਦੇ ਡਿਪਟੀ ਸਕੱਤਰ ਦੀਪਾਂਕਰ ਗਰਗ ਵੀ ਮੌਜੂਦ ਸਨ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD