Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੇ ਫੈਸ਼ਨ ਡਿਜ਼ਾਈਨ ਵਿਭਾਗ ਅਤੇ ਨੋਵਸ ਇੰਡੀਆ ਵਿਚਾਲੇ ਅਹਿਮ ਸਮਝੌਤਾ ਸਹੀਬੱਧ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Gurpreet Singh

Gurpreet Singh

5 Dariya News

ਮੋਹਾਲੀ , 13 May 2026

Last updated on: May 13, 2026, 15:31 IST

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਦੇ ਫੈਸ਼ਨ ਡਿਜ਼ਾਈਨ ਵਿਭਾਗ ਨੇ ਉਦਯੋਗਿਕ ਤਜ਼ਰਬੇ ਅਤੇ ਵਿਦਿਆਰਥੀਆਂ ਦੇ ਪੇਸ਼ੇਵਰ ਵਿਕਾਸ ਨੂੰ ਹੁਲਾਰਾ ਦੇਣ ਲਈ 'ਨੋਵਸ ਇੰਡੀਆ' ਨਾਲ ਇੱਕ ਐੱਮ ੳ ਯੂ ਸਮਝੌਤੇ  ਤੇ ਹਸਤਾਖਰ ਕੀਤੇ ਹਨ। ਇਹ ਸਾਂਝੇਦਾਰੀ ਅਕਾਦਮਿਕ ਸਿੱਖਿਆ ਅਤੇ ਫੈਸ਼ਨ ਉਦਯੋਗ ਦੀਆਂ ਲੋੜਾਂ ਵਿਚਾਲੇ ਪਾੜੇ ਨੂੰ ਖਤਮ ਕਰਨ ਵੱਲ ਇੱਕ ਵੱਡਾ ਕਦਮ ਹੈ।  

ਇਸ ਸਮਝੌਤੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇੰਟਰਨਸ਼ਿਪ, ਉਦਯੋਗਿਕ ਦੌਰੇ, ਮਾਹਿਰਾਂ ਦੇ ਵਿਸ਼ੇਸ਼ ਸੈਸ਼ਨ, ਲਾਈਵ ਪ੍ਰੋਜੈਕਟ ਅਤੇ ਵਰਕਸ਼ਾਪਾਂ ਰਾਹੀਂ ਪ੍ਰੈਕਟੀਕਲ ਗਿਆਨ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ, ਨੋਵਸ ਇੰਡੀਆ ਵੱਲੋਂ ਵਿਦਿਆਰਥੀਆਂ ਦੇ ਹੁਨਰ ਵਿਕਾਸ ਅਤੇ ਪਲੇਸਮੈਂਟ ਵਿੱਚ ਵੀ ਸਹਿਯੋਗ ਦਿੱਤਾ ਜਾਵੇਗਾ।

ਨਵੀਨਤਾ ਅਤੇ ਰਚਨਾਤਮਕਤਾ 'ਤੇ ਜ਼ੋਰ: ਸਮਾਗਮ ਦੌਰਾਨ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਨੋਵਸ ਇੰਡੀਆ ਦੇ ਪ੍ਰਤੀਨਿਧੀਆਂ ਵਿਚਾਲੇ ਫੈਸ਼ਨ ਅਤੇ ਡਿਜ਼ਾਈਨ ਦੇ ਖੇਤਰ ਵਿੱਚ ਨਵੀਨਤਾਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਤਾਰ ਵਿੱਚ ਚਰਚਾ ਹੋਈ। ਯੂਨੀਵਰਸਿਟੀ ਪ੍ਰਬੰਧਕਾਂ ਨੇ ਇਸ ਸਾਂਝੇਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਝੌਤੇ ਵਿਦਿਆਰਥੀਆਂ ਨੂੰ ਗਲੋਬਲ ਐਕਸਪੋਜ਼ਰ ਦੇਣ ਅਤੇ ਉਨ੍ਹਾਂ ਦੇ ਕਰੀਅਰ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਵਿੱਚ ਸਹਾਈ ਹੋਣਗੇ। 

ਪੇਸ਼ੇਵਰ ਮਹਾਰਤ ਦਾ ਵਿਕਾਸ: ਨੋਵਸ ਇੰਡੀਆ ਦੇ ਨੁਮਾਇੰਦਿਆਂ ਨੇ ਵੀ ਸੀ.ਜੀ.ਸੀ. ਯੂਨੀਵਰਸਿਟੀ ਨਾਲ ਜੁੜਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸੀ ਜੀ ਸੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ  ਮਿਆਰੀ ਅਤੇ ਕਿੱਤਾ ਮੁਖੀ ਸਿੱਖਿਆ ਦੀ  ਤਾਰੀਫ਼ ਕਰਦੇ ਹੋਏ  ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਅਤੇ ਫੈਕਲਟੀ ਦੇ ਨਾਲ ਮਿਲ ਕੇ ਅਜਿਹੇ ਪ੍ਰੋਗਰਾਮਾਂ 'ਤੇ ਕੰਮ ਕਰਨਗੇ ਜੋ ਵਿਦਿਆਰਥੀਆਂ ਨੂੰ ਆਧੁਨਿਕ ਫੈਸ਼ਨ ਜਗਤ ਦੀਆਂ ਚੁਣੌਤੀਆਂ ਲਈ ਤਿਆਰ ਕਰਨਗੇ। 

ਸਮਾਗਮ ਦੇ ਅੰਤ ਵਿੱਚ ਰਸਮੀ ਤੌਰ 'ਤੇ ਦਸਤਾਵੇਜ਼ ਸਾਂਝੇ ਕੀਤੇ ਗਏ ਅਤੇ ਧੰਨਵਾਦੀ ਮਤਾ ਪੇਸ਼ ਕੀਤਾ ਗਿਆ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD