Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਏ.ਆਈ. ਦੀ ਮਦਦ ਨਾਲ ਖੇਤਬਾੜੀ ਦੇ ਵਿਕਾਸ ਬਾਰੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ

ਏਆਈ ਮਨੁੱਖ ਦੀ ਸਹਾਇਤਾ ਲਈ, ਨਾ ਕਿ ਮਨੁੱਖ ਇਸ ਦੇ ਗੁਲਾਮ ਬਣਨ – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ

Guru Nanak Dev University Amritsar, Guru Nanak Dev University, Prof Karamjeet Singh, GNDU, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 13 May 2026

Last updated on: May 13, 2026, 16:11 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਮਨੁੱਖ ਦੀ ਸਹਾਇਤਾ ਲਈ ਬਣਾਈ ਗਈ ਹੈ ਨਾ ਕਿ ਮਨੁੱਖ ਇਸ ਦੇ ਗੁਲਾਮ ਬਣ ਕੇ ਰਹਿ ਜਾਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ “ਸਰਬੱਤ ਦੇ ਭਲੇ” ਦੇ ਸੰਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਤਕਨਾਲੋਜੀ ਦਾ ਇਸਤੇਮਾਲ ਮਨੁੱਖੀ ਭਲਾਈ ਅਤੇ ਸਾਰਿਆਂ ਦੇ ਕਲਿਆਣ ਲਈ ਕੀਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਹਾਇਤਾ ਨਾਲ ਖੇਤੀਬਾੜੀ ਵਿਚ ਵਿਕਾਸ ਦੀਆਂ ਅਸੀਮ ਸੰਭਾਵਨਾਵਾਂ ਮੌਜੂਦ ਹਨ ਜਿਸ ਦੇ ਇਸਤੇਮਾਲ ਨਾਲ ਪੈਦਾਵਾਰ ਅਤੇ ਗੁਣਵੱਤਾ ਵਧਾਈ ਜਾ ਸਕਦੀ ਹੈ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ ਰੂਸਾ ਅਧੀਨ ਕਰਵਾਏ ਇਕ ਰੋਜ਼ਾ ਸੈਮੀਨਾਰ “ਐਮਪਾਵਰਿੰਗ ਐਗਰੀਕਲਚਰਲ ਸਸਟੇਨੇਬਿਲਟੀ ਥਰੂ ਆਰਟੀਫਿਸ਼ਲ ਇੰਟੈਲੀਜੈਂਸ” ਨੂੰ ਸੰਬੋਧਨ ਕਰ ਰਹੇ ਸਨ।

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਏਆਈ ਖੇਤੀਬਾੜੀ ਵਿੱਚ ਵੱਡਾ ਬਦਲਾਅ ਲਿਆ ਸਕਦੀ ਹੈ। ਇਸ ਨਾਲ ਕਿਸਾਨਾਂ ਨੂੰ ਫ਼ਸਲਾਂ ਦੀ ਸੰਭਾਲ, ਮਿੱਟੀ ਦੀ ਜਾਂਚ, ਪਾਣੀ ਦੀ ਬਚਤ ਅਤੇ ਉਤਪਾਦਨ ਵਧਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ, ਨਵੀਂ ਦਿੱਲੀ ਅਤੇ ਏ.ਜੀ.ਐਚ. ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ, ਪੋਲੈਂਡ ਨਾਲ ਕੀਤੇ ਜਾ ਰਹੇ ਸਾਂਝੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।

ਸੈਮੀਨਾਰ ਵਿੱਚ ਏ.ਜੀ.ਐਚ. ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ, ਪੋਲੈਂਡ ਤੋਂ ਪਹੁੰਚੇ ਵਿਦਵਾਨ ਪ੍ਰੋ. ਡਾਇਰੂਸਜ਼ ਸਲਾ  ਨੇ ਕਿਹਾ ਕਿ ਖੇਤੀਬਾੜੀ ਅਤੇ ਏਆਈ ਦਾ ਮਿਲਾਪ ਭਵਿੱਖ ਲਈ ਬਹੁਤ ਲਾਭਦਾਇਕ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਚੱਲ ਰਹੇ ਅਕਾਦਮਿਕ ਸਹਿਯੋਗ ਦੀ ਪ੍ਰਸੰਸਾ ਕੀਤੀ। 

ਇਸ ਮੌਕੇ ਪ੍ਰੋ. ਡਾਇਰੂਸਜ਼ ਸੀਕੋਨ ਨੇ ਵਿਦਿਆਰਥੀਆਂ ਨੂੰ ਆਪਣੀ ਯੂਨੀਵਰਸਿਟੀ ਵਿੱਚ ਮਾਸਟਰਜ਼ ਅਤੇ ਪੀਐੱਚ.ਡੀ. ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਮੁੱਖ ਭਾਸ਼ਣ ਦਿੰਦਿਆਂ ਪ੍ਰੋ. ਗਗਨਦੀਪ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਨਵੀਆਂ ਸੋਚਾਂ ਅਤੇ ਤਕਨਾਲੋਜੀ ਨਾਲ ਖੇਤੀਬਾੜੀ ਨੂੰ ਮਜ਼ਬੂਤ ਕਰਨ ਦੀ ਪੂਰੀ ਸਮਰੱਥਾ ਹੈ।

ਸੈਮੀਨਾਰ ਦੌਰਾਨ ਖੇਤੀ ਵਿੱਚ ਏਆਈ ਦੀ ਵਰਤੋਂ, ਫਸਲਾਂ ਦੀ ਨਿਗਰਾਨੀ, ਪਾਣੀ ਦੀ ਸੰਭਾਲ ਅਤੇ ਟਿਕਾਊ ਖੇਤੀਬਾੜੀ ਨਾਲ ਜੁੜੇ ਕਈ ਵਿਸ਼ਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਇਸ ਵਿੱਚ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD