Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

2.42 ਲੱਖ ਤੋਂ ਵੱਧ ਵਿਦਿਆਰਥੀ ਹੋਏ ਪਾਸ, 91.46 ਫ਼ੀਸਦੀ ਰਹੀ ਪਾਸ ਪ੍ਰਤੀਸ਼ਤਤਾ : ਹਰਜੋਤ ਸਿੰਘ ਬੈਂਸ

Harjot Singh Bains, AAP Punjab, Punjab School Education Board

Gurpreet Singh

Gurpreet Singh

5 Dariya News

ਚੰਡੀਗੜ੍ਹ , 13 May 2026

Last updated on: May 13, 2026, 16:20 IST

ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। 

ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਐਚਐਮ 150, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਵਿਦਿਆਰਥਣ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਦਿਵਾਂਸ਼ੀ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। 

ਜ਼ਿਕਰਯੋਗ ਹੈ ਕਿ ਤਿੰਨੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਖੇਡਾਂ ਦੇ ਖੇਤਰ ਵਿੱਚ ਵੀ ਮੱਲ੍ਹਾਂ ਮਾਰ ਰਹੀਆਂ ਹਨ। ਕੁੱਲ 2,65,417 ਵਿਦਿਆਰਥੀਆਂ ਨੇ 12ਵੀ ਜਮਾਤ ਦੀ ਸਾਲਾਨਾ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 2,42,755 ਪਾਸ ਹੋਏ। ਇਸ ਹਿਸਾਬ ਨਾਲ ਪਾਸ ਪ੍ਰਤੀਸ਼ਤਤਾ 91.46 ਫ਼ੀਸਦ ਰਹੀ। 

ਕਾਮਰਸ ਸਟ੍ਰੀਮ ਵਿੱਚ ਸਭ ਤੋਂ ਵੱਧ ਪਾਸ ਦਰ 98.78 ਫ਼ੀਸਦ ਦਰਜ ਕੀਤੀ ਗਈ ਹੈ, ਜਿਸ ਤਹਿਤ 34,496 ਵਿਦਿਆਰਥੀਆਂ ਵਿੱਚੋਂ 34,074 ਵਿਦਿਆਰਥੀ ਪਾਸ ਹੋਏ। ਸਾਇੰਸ ਸਟ੍ਰੀਮ ਵਿੱਚ 98.47 ਫ਼ੀਸਦ ਪਾਸ ਪ੍ਰਤੀਸ਼ਤਤਾ ਰਹੀ, 56,456 ਵਿੱਚੋਂ 55,593 ਵਿਦਿਆਰਥੀ ਪਾਸ ਹੋਏ। 

ਹਿਊਮੈਨਿਟੀਜ਼ ਸਟ੍ਰੀਮ ਦੇ 1,65,457 ਵਿਦਿਆਰਥੀਆਂ ਵਿੱਚੋਂ 1,45,179 ਪਾਸ ਹੋਏ ਜਿਸ ਨਾਲ 87.74 ਫ਼ੀਸਦ ਦਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਵੋਕੇਸ਼ਨਲ ਸਟ੍ਰੀਮ ਵਿੱਚ 87.80 ਫ਼ੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ, ਜਿਸ ਵਿੱਚ 9,008 ਵਿਦਿਆਰਥੀਆਂ ਵਿੱਚੋਂ 7,909 ਨੇ ਪ੍ਰੀਖਿਆ ਪਾਸ ਕੀਤੀ।

ਸ. ਹਰਜੋਤ ਬੈਂਸ ਨੇ ਕਿਹਾ, “ਇਹ ਨਤੀਜਾ ਸਾਡੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਸੁਧਾਰਾਂ ਨੂੰ ਉਜਾਗਰ ਕਰਦਾ ਹੈ।” ਅੱਵਲ ਰਹੀਆਂ ਤਿੰਨੋਂ ਵਿਦਿਆਰਥਣਾਂ ਦੀ ਸ਼ਾਨਦਾਰ ਉਪਲੱਬਧੀ ਲਈ ਸ਼ਲਾਘਾ ਕਰਦਿਆਂ ਸ. ਬੈਂਸ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। 

ਉਨ੍ਹਾਂ ਕਿਹਾ ਕਿ ਵੱਖ-ਵੱਖ ਸਟ੍ਰੀਮਾਂ ਵਿੱਚ ਵਿਦਿਆਰਥੀਆਂ ਵੱਲੋਂ ਪੂਰੇ ਅੰਕ ਪ੍ਰਾਪਤ ਕੀਤੇ ਗਏ ਹਨ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਨੇ ਬਿਹਤਰ ਨਤੀਜਿਆਂ ਦਾ ਸਿਹਰਾ ਡਿਜੀਟਲ ਕਲਾਸਰੂਮਾਂ, ਅਧਿਆਪਕ ਸਿਖਲਾਈ ਅਤੇ ਸਮੇਂ ਸਿਰ ਸਿਲੇਬਸ ਪੂਰਾ ਕਰਨ ਵੱਲੋਂ ਸੂਬਾ ਸਰਕਾਰ ਦੀ ਤਰਜੀਹ ਨੂੰ ਦਿੱਤਾ।

 

Tags: Harjot Singh Bains , AAP Punjab , Punjab School Education Board

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD