Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬ੍ਰਮ ਸ਼ੰਕਰ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਅਤੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ‘ਚ ਨੈਸ਼ਨਲ ਹਾਈਵੇ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਸੜਕਾਂ ਦੀ ਮੁਰੰਮਤ ਸਬੰਧੀ ਅਹਿਮ ਮੀਟਿੰਗ

Bram Shanker Jimpa, AAP Punjab, Aashika Jain, DC Hoshiarpur, Deputy Commissioner Hoshiarpur, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 13 May 2026

Last updated on: May 13, 2026, 16:51 IST

ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੜਕਾਂ ਦੀ ਖ਼ਰਾਬ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਅਤੇ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਵੱਖ-ਵੱਖ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਡਿਵੀਜ਼ਨ), ਨੈਸ਼ਨਲ ਹਾਈਵੇ ਅਥਾਰਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਸੜਕ ਮੁਰੰਮਤ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਮੁੱਖ ਮਾਰਗ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਏ ਜਾਣ ਤਾਂ ਜੋ ਆਮ ਲੋਕਾਂ, ਵਪਾਰੀਆਂ ਅਤੇ ਯਾਤਰੀਆਂ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇ ਡਿਵੀਜ਼ਨ ਦੇ ਅਧਿਕਾਰੀਆਂ ਨੇ ਵਿਧਾਇਕ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਜਰਬਾਗ ਤੋਂ ਚੌਹਾਲ ਤੱਕ ਪੈਚ ਵਰਕ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਅੰਬੇ ਵੈਲੀ ਰੋਡ ’ਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਤੋਂ ਇਲਾਵਾ ਕੇ.ਐਫ.ਸੀ ਚੌਕ ਤੋਂ ਪ੍ਰਭਾਤ ਚੌਕ ਤੱਕ ਸੜਕ ਦੇ ਪੈਚ ਵਰਕ ਦਾ ਕੰਮ ਵੀਰਵਾਰ ਤੱਕ ਮੁਕੰਮਲ ਕਰ ਲਿਆ ਜਾਵੇਗਾ। 

ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਨਿਰਧਾਰਿਤ ਸਮੇਂ ਅੰਦਰ ਸਾਰੇ ਕੰਮ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣਗੇ। ਮੀਟਿੰਗ ਵਿੱਚ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਕੰਮਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬਜਵਾੜਾ ਭੱਠਾ ਚੌਕ ਤੋਂ ਹਿਮਾਚਲ ਸਰਹੱਦ ਤੱਕ ਪੈਚ ਵਰਕ ਦਾ ਕੰਮ ਪੂਰਾ ਕਰਵਾ ਦਿੱਤਾ ਗਿਆ ਹੈ। 

ਇਸ ’ਤੇ ਵਿਧਾਇਕ ਜਿੰਪਾ ਨੇ ਹਦਾਇਤਾਂ ਦਿੰਦਿਆਂ ਕਿਹਾ ਕਿ ਹਿਮਾਚਲ ਸਰਹੱਦ ਦੇ ਨੇੜੇ ਸੜਕ ਕਿਨਾਰੇ ਬਰਮ ਅਤੇ ਡੰਗਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਸੜਕ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਅਤੇ ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਊਨਾ ਰੋਡ ਦੇ ਸਥਾਈ ਨਿਰਮਾਣ ਸਬੰਧੀ ਪ੍ਰੋਜੈਕਟ ’ਤੇ ਚਰਚਾ ਕਰਦਿਆਂ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਣ ਵਿਭਾਗ ਤੋਂ ਲੋੜੀਂਦੀ ਮਨਜ਼ੂਰੀ ਦੀ ਪ੍ਰਕਿਰਿਆ ਜਾਰੀ ਹੈ ਅਤੇ ਮਨਜ਼ੂਰੀ ਮਿਲਦੇ ਹੀ ਸੜਕ ਨਿਰਮਾਣ ਦਾ ਕੰਮ ਨਿਯਮਾਂ ਅਨੁਸਾਰ ਸ਼ੁਰੂ ਕਰ ਦਿੱਤਾ ਜਾਵੇਗਾ। 

ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਮਾਰਗ ਖੇਤਰ ਦੀ ਜੀਵਨ ਰੇਖਾ ਹੈ ਅਤੇ ਇਸ ਦੇ ਨਿਰਮਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਲੋਕਾਂ ਦੀਆਂ ਮੁਸ਼ਕਲਾਂ ਵਧਾਉਂਦੀ ਹੈ, ਇਸ ਲਈ ਸਬੰਧਤ ਵਿਭਾਗ ਸਾਰੀਆਂ ਪ੍ਰਕਿਰਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਨ। ਇਸ ਦੌਰਾਨ ਵਿਧਾਇਕ ਜਿੰਪਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਪ੍ਰਭਾਤ ਚੌਕ ਵਿੱਚ ਸੜਕ ਹੇਠਾਂ ਹੋ ਰਹੀ ਪਾਣੀ ਦੀ ਲੀਕੇਜ ਦੀ ਸਮੱਸਿਆ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਜਦ ਤੱਕ ਲੀਕੇਜ ਦੀ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਜਾਂਦਾ, ਤਦ ਤੱਕ ਸੜਕ ਨਿਰਮਾਣ ਕੰਮ ਪ੍ਰਭਾਵਿਤ ਹੁੰਦਾ ਰਹੇਗਾ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਧਾਇਕ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ। 

ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸੜਕ ਮੁਰੰਮਤ ਅਤੇ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ, ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Bram Shanker Jimpa , AAP Punjab , Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD