Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਕਿਹਾ, ਮਾਨ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਵਚਨਬੱਧ

Dr Ravjot Singh, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 13 May 2026

Last updated on: May 13, 2026, 17:18 IST

ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਨਲਾਈਨ ਮਿਲਣੀ ਦੌਰਾਨ ਜ਼ਮੀਨ-ਜਾਇਦਾਦੀ ਵਿਵਾਦਾਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ, ਕਬਜ਼ਿਆਂ ਅਤੇ ਡਰਾਉਣ-ਧਮਕਾਉਣ ਨਾਲ ਸਬੰਧਤ ਸ਼ਿਕਾਇਤਾਂ ਸਾਹਮਣੇ ਆਈਆਂ ਹਨ। 

ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਦਰਜ ਕਰਕੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਪੰਜਾਬੀ ਭਾਈਚਾਰੇ ਨੂੰ ਇਨਸਾਫ਼, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਭਾਈਚਾਰੇ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਆਨਲਾਈਨ ਅਤੇ ਫਿਜ਼ੀਕਲ ਮਿਲਣੀਆਂ ਨਿਯਮਿਤ ਤੌਰ ‘ਤੇ ਹਰ ਮਹੀਨੇ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ ਦੋ ਮੀਟਿੰਗਾਂ ਆਯੋਜਿਤ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਜਾਣਕਾਰੀ ਅਗਾਊਂ ਤੌਰ ‘ਤੇ ਸਾਂਝੀ ਕੀਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਪਰਵਾਸੀ ਪੰਜਾਬੀ ਇਸ ਪਹਿਲ ਦਾ ਲਾਭ ਲੈ ਸਕਣ।

ਉਨ੍ਹਾਂ ਦੱਸਿਆ ਕਿ ਅੱਜ ਦੀ ਆਨਲਾਈਨ ਮਿਲਣੀ ਦੌਰਾਨ ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਅਤੇ ਕਨੇਡਾ ਆਦਿ ਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੇ 16 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2026 ਤੋਂ ਅਪ੍ਰੈਲ 2026 ਤੱਕ ਐਨ.ਆਰ.ਆਈ ਵਿਭਾਗ ਨੂੰ ਕੁੱਲ 590 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 430 ਮਾਮਲਿਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 160 ਮਾਮਲੇ ਕਾਰਵਾਈ ਅਧੀਨ ਹਨ। 

ਇਸੇ ਤਰ੍ਹਾਂ ਮਈ 2026 ਦੌਰਾਨ ਹੁਣ ਤੱਕ 56 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ‘ਤੇ ਕਾਰਵਾਈ ਜਾਰੀ ਹੈ। ਐਨ.ਆਰ. ਆਈ ਮੰਤਰੀ ਨੇ ਆਨਲਾਈਨ ਮਿਲਣੀ ਵਿੱਚ ਸ਼ਾਮਲ ਹੋਏ ਸਾਰੇ ਐਨ.ਆਰ.ਆਈ ਭਰਾਵਾਂ ਅਤੇ ਭੈਣਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਅਤੇ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਹਰ ਸੰਭਵ ਉਪਰਾਲਾ ਕਰੇਗੀ।

ਇਸ ਆਨਲਾਈਨ ਮਿਲਣੀ ਦੌਰਾਨ ਐਨ. ਆਰ.ਆਈ ਵਿਭਾਗ ਦੇ ਸਕੱਤਰ ਸ੍ਰੀ ਵੀ. ਐਨ. ਜ਼ਾਦੇ, ਏ.ਡੀ.ਜੀ.ਪੀ ਐਨ.ਆਰ.ਆਈ ਸ੍ਰੀ ਆਰ. ਕੇ. ਜੈਸਵਾਲ, ਡਵੀਜ਼ਨਲ ਕਮਿਸ਼ਨਰ ਜਲੰਧਰ ਸ੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ ਸ੍ਰੀਮਤੀ ਅਮਨਦੀਪ ਕੌਰ ਤੋਂ ਇਲਾਵਾ ਸੀਨੀਅਰ ਵਿਭਾਗੀ ਅਧਿਕਾਰੀ ਹਾਜ਼ਰ ਸਨ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD