Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

ਬੈਂਸ ਵੱਲੋਂ ਸ਼ਹਿਰੀ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਦਾ ਅਹਿਦ

Harjot Singh Bains, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 13 May 2026

Last updated on: May 13, 2026, 18:35 IST

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇੱਥੇ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ।

ਅਹੁਦਾ ਸੰਭਾਲਣ ਉਪਰੰਤ ਸ. ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ, ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੇ ਸ਼ਹਿਰੀ ਕੇਂਦਰ ਪੰਜਾਬ ਦੇ ਭਵਿੱਖ ਦਾ ਧੁਰਾ ਹਨ। 

ਸਿੱਖਿਆ ਖੇਤਰ ਦੀ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਵੀ ਪੂਰੀ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ।"

 

Tags: Harjot Singh Bains , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD