Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਉਸ ਖਿਲਾਫ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, New Delhi

Web Admin

Web Admin

5 Dariya News

ਨਵੀਂ ਦਿੱਲੀ , 13 May 2026

Last updated on: May 14, 2026, 09:23 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ 'ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀ ਮੁਹਿੰਮ ਵਿੱਢੀ ਗਈ ਹੈ।

ਪੰਜਾਬ ਚੋਣਾਂ ਤੋਂ ਪਹਿਲਾਂ ਲੋਕ ਪੱਖੀ ਸ਼ਾਸਨ ਅਤੇ ਭਲਾਈ ਨੂੰ 'ਆਪ' ਦੇ ਕੇਂਦਰੀ ਚੋਣ ਮੁੱਦੇ ਵਜੋਂ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ "ਰੰਗਲਾ ਪੰਜਾਬ" ਦੇ ਮੁੱਦੇ 'ਤੇ ਨਵੇਂ ਸਿਰੇ ਤੋਂ ਫਤਵਾ ਮੰਗੇਗੀ, ਜਿਸ ਵਿੱਚ ਮੁਫਤ ਬਿਜਲੀ, ਨਕਦੀ ਰਹਿਤ ਸਿਹਤ ਸੰਭਾਲ ਅਤੇ ਵਿਕਾਸ-ਮੁਖੀ ਸ਼ਾਸਨ ਨੂੰ ਪ੍ਰਮੁੱਖ ਰੂਪ ਵਿਚ ਉਜਾਗਰ ਕੀਤਾ ਜਾਵੇਗਾ।

ਮੀਡੀਆ ਨਾਲ ਗੱਲਬਾਤ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਟ ਪਰਚਾ ਲੀਕ ਹੋਣ ਦੀ ਘਟਨਾ ਨੇ ਲੱਖਾਂ ਉਮੀਦਵਾਰਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ ਅਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਕੇਂਦਰ ਦੀ ਅਸਫਲਤਾ ਨੂੰ ਜਗ ਜ਼ਾਹਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, "ਵਿਦਿਆਰਥੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਪ੍ਰੀਖਿਆ ਪਾਸ ਕਰਨ ਦੀ ਉਮੀਦ ਵਿੱਚ ਰਾਤਾਂ ਜਾਗ ਕੇ ਲੰਘਾਈਆਂ , ਪਰ ਪੇਪਰ ਲੀਕ ਨੇ ਉਨ੍ਹਾਂ ਦੀਆਂ ਰੀਝਾਂ ਵਲੂੰਧਰ ਦਿੱਤੀਆਂ ਹਨ।"

ਮੁੱਖ ਮੰਤਰੀ ਨੇ ਕਿਹਾ, "ਪ੍ਰੀਖਿਆਰਥੀ ਡੂੰਘੇ ਸਦਮੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਭਵਿੱਖੀ ਆਸਾਂ ਨਾਲ ਹੋਈ ਇਸ ਧੋਖਾਧੜੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸ ਪੇਪਰ ਲੀਕ ਕਾਰਨ ਲੱਖਾਂ ਉਮੀਦਾਂ ਟੁੱਟ ਗਈਆਂ ਹਨ। ਕੇਂਦਰ ਨੂੰ ਪ੍ਰੀਖਿਆ ਸੁਤੰਤਰ ਅਤੇ ਨਿਰਪੱਖ ਰੂਪ ਵਿਚ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਸੀ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੀ ਸੀ।"

*ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ ਧਮਕਾਉਣ ਦੀ ਰਾਜਨੀਤੀ ਹੋਈ ਸ਼ੁਰੂ*

ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਭਾਜਪਾ ਨੇ ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀਆਂ ਚਾਲਾਂ ਦਾ ਸਹਾਰਾ ਲਿਆ। ਉਨ੍ਹਾਂ ਕਿਹਾ ਕਿ "ਤਾਮਿਲਨਾਡੂ ਦੇ ਰਾਜਨੀਤਿਕ ਪਿੜ ਵਿੱਚ ਅਭਿਨੇਤਾ ਵਿਜੇ ਦੀ ਸਫਲਤਾ ਤੋਂ ਬਾਅਦ, ਭਾਜਪਾ ਨੂੰ ਅਹਿਸਾਸ ਹੋਇਆ ਕਿ ਕਲਾਕਾਰਾਂ ਨੂੰ ਵਧੇਰੇ ਜਨਤਕ ਮਾਨਤਾ ਮਿਲਦੀ ਹੈ ਅਤੇ ਇਸ ਲਈ ਉਨ੍ਹਾਂ ਨੇ ਦਿਲਜੀਤ ਦੋਸਾਂਝ ਨੂੰ ਰਾਜਨੀਤੀ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ," ਉਨ੍ਹਾਂ ਕਿਹਾ ਕਿ "ਜਦੋਂ ਤੋਂ ਦਿਲਜੀਤ ਸਿੰਘ ਨੇ ਭਾਜਪਾ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ, ਉਨ੍ਹਾਂ ਵਿਰੁੱਧ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ, ਜੋ ਕਿ ਮੂਲੋਂ ਗਲਤ ਹੈ। ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਕਰਨਾ ਧਮਕੀ ਦੀ ਇਸ ਰਾਜਨੀਤੀ ਨੂੰ ਦਰਸਾਉਂਦਾ ਹੈ,"

*ਵਿਕਾਸ ਅਤੇ ਭਲਾਈ ਏਜੰਡਾ 'ਆਪ' ਨੂੰ ਸੱਤਾ ਵਿੱਚ ਵਾਪਸ ਲਿਆਵੇਗਾ*

ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਰੰਗਲਾ ਪੰਜਾਬ" ਬਣਾਉਣਾ ਪੰਜਾਬ ਵਿੱਚ 'ਆਪ' ਦਾ ਇੱਕੋ ਇੱਕ ਚੋਣ ਮੁੱਦਾ ਰਹੇਗਾ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ "ਪੰਜਾਬ ਦੇ ਵਿਦਿਆਰਥੀ ਨੀਟ, ਜੇ.ਈ.ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਅਤੇ ਲੋਕ 10 ਲੱਖ ਰੁਪਏ ਦਾ ਨਕਦੀ ਰਹਿਤ ਡਾਕਟਰੀ ਇਲਾਜ ਕਰਵਾ ਰਹੇ ਹਨ,"

ਮੁੱਖ ਮੰਤਰੀ ਨੇ ਜੋਰ ਦਿੰਦਿਆਂ ਕਿਹਾ ਕਿ "ਅਸੀਂ ਵਿਕਾਸ, ਭਲਾਈ ਅਤੇ ਇਮਾਨਦਾਰ ਸ਼ਾਸਨ ਦੇ ਏਜੰਡੇ ਨਾਲ ਲੋਕਾਂ ਕੋਲ ਜਾਵਾਂਗੇ। ਪੰਜਾਬ ਵਿੱਚ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਲੋਕ ਇਨ੍ਹਾਂ ਪਹਿਲਕਦਮੀਆਂ ਦਾ ਦਿਲੋਂ ਸਮਰਥਨ ਕਰ ਰਹੇ ਹਨ। ਅਸੀਂ ਵੱਡੇ ਫਤਵੇ ਨਾਲ ਦੁਬਾਰਾ ਸਰਕਾਰ ਬਣਾਵਾਂਗੇ,"

 

Tags: Bhagwant Mann , Bhagwant Singh Mann , AAP Punjab , Chief Minister Of Punjab , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD