Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Tarunpreet Singh Sond, AAP Punjab, Punjab, Punjab News, Latest Punjab News, Punjab State Power Corporation Limited, PSPCL, Patiala, Patiala News

Web Admin

Web Admin

5 Dariya News

ਪਟਿਆਲਾ , 13 May 2026

Last updated on: May 14, 2026, 10:23 IST

ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ਼ਾਮਲ ਹਨ।

ਅਹੁਦਾ ਸੰਭਾਲਣ ਉਪਰੰਤ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਅਤੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਸਪਲਾਈ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸ. ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕਣ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਕਿਉਂਕਿ ਇਹ ਸੂਬੇ ਦੀ ਖੇਤੀਬਾੜੀ ਆਧਾਰਿਤ ਅਰਥਵਿਵਸਥਾ ਲਈ ਬਹੁਤ ਮਹੱਤਵਪੂਰਨ ਵੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਮੌਜੂਦਾ ਬੁਨਿਆਦੀ ਢਾਂਚੇ ਦੀ ਸਮੀਖਿਆ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਖਾਸ ਤੌਰ ‘ਤੇ ਪਿੰਡਾਂ ਅਤੇ ਦਿਹਾਤੀ ਖੇਤਰਾਂ ਵਿੱਚ ਬਿਜਲੀ ਢਾਂਚੇ ਦੇ ਅਪਗ੍ਰੇਡ ਅਤੇ ਰੱਖ-ਰਖਾਅ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਬਿਜਲੀ ਕੱਟਾਂ ਨੂੰ ਘਟਾਇਆ ਜਾ ਸਕੇ ਅਤੇ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵਿੱਚ ਵਾਧਾ ਹੋਵੇ। ਉਨ੍ਹਾਂ ਵਿਭਾਗ ਨੂੰ ਜਿੱਥੇ ਵੀ ਲੋੜ ਹੋਵੇ ਟ੍ਰਾਂਸਫਾਰਮਰਾਂ, ਟ੍ਰਾਂਸਮਿਸ਼ਨ ਲਾਈਨਾਂ ਅਤੇ ਹੋਰ ਉਪਕਰਨਾਂ ਦੀ ਸਮੇਂ ਸਿਰ ਤਬਦੀਲੀ ਅਤੇ ਸਮਰੱਥਾ ਵਾਧਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੰਤਰੀ ਨੇ ਬਿਜਲੀ ਸਪਲਾਈ ਨਾਲ ਸੰਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਪ੍ਰਣਾਲੀ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਮੰਗ ਵਾਲੇ ਸੀਜ਼ਨ ਦੌਰਾਨ ਕਿਸੇ ਵੀ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਹਰ ਪੱਧਰ ‘ਤੇ ਆਪਸੀ ਤਾਲਮੇਲ ਬਣਾਈ ਰੱਖਿਆ ਜਾਵੇ।ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਭਰੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਘਰੇਲੂ, ਖੇਤੀਬਾੜੀ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਹਤਰ ਸੇਵਾਵਾਂ ਯਕੀਨੀ ਬਣਾਉਣ ਅਤੇ ਬਿਜਲੀ ਢਾਂਚੇ ਦੇ ਆਧੁਨਿਕੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੀਟਿੰਗ ਦੌਰਾਨ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡਾ. ਇੰਦਰਪਾਲ ਸਿੰਘ, ਡਾਇਰੈਕਟਰ ਫਾਇਨੈਂਸ ਐੱਸ.ਕੇ. ਬੇਰੀ ਅਤੇ ਡਾਇਰੈਕਟਰ ਕਮਰਸ਼ੀਅਲ ਇੰਜੀ. ਹਰਸ਼ਰਨ ਕੌਰ ਤ੍ਰੇਹਨ ਸਮੇਤ ਹੋਰ ਕਈ ਅਧਿਕਾਰੀ ਵੀ ਮੌਜੂਦ ਸਨ।

 

Tags: Tarunpreet Singh Sond , AAP Punjab , Punjab , Punjab News , Latest Punjab News , Punjab State Power Corporation Limited , PSPCL , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD