Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚੱਪੜਚਿੜੀ ਦੇ ਇਤਿਹਾਸਿਕ ਅਸਥਾਨ 'ਤੇ ਹੋਏ ਸਮਾਗਮ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਸ਼ਿਰਕਤ

ਵਿਸ਼ਾਲ ਫਤਿਹ ਮਾਰਚ ਦਾ ਚੱਪੜ ਚਿੜੀ ਵਿਖੇ ਹਰਿੰਦਰ ਹੰਸ ਦੀ ਅਗਵਾਹੀ 'ਚ ਲੱਡੂ ਵੰਡ ਕੇ, ਫੁੱਲਾਂ ਦੀ ਵਰਖਾ ਕਰਕੇ ਅਤੇ ਫਤਿਹ ਦੇ ਜੈਕਾਰਿਆਂ ਨਾਲ ਹੋਇਆ ਭਰਵਾਂ ਸਵਾਗਤ

Gurmeet Khudian, Gurmeet Singh Khudian, AAP Punjab, Chappadchiri

Web Admin

Web Admin

5 Dariya News

ਚੱਪੜਚਿੜੀ , 13 May 2026

Last updated on: May 14, 2026, 10:33 IST

ਚੱਪੜਚਿੜੀ ਦੇ ਇਤਿਹਾਸਿਕ ਮੈਦਾਨ ਵਿੱਚ ਬਣੇ ਹਾਲ ਵਿੱਚ ਮੁੱਖ ਤੌਰ 'ਤੇ ਪਹੁੰਚੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਜਦਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਚੰਡੀਗੜ੍ਹ ਦੇ ਪ੍ਰਧਾਨ ਹਰਿੰਦਰ ਸਿੰਘ ਹੰਸ ਅਤੇ ਬੂਟਾ ਸਿੰਘ ਬੈਰਾਗੀ ਐਡਵੋਕੇਟ ਜਨਰਲ ਸਕੱਤਰ ਫਾਊਂਡੇਸ਼ਨ ਦੀ ਅਗਵਾਈ ਵਿੱਚ ਵਿਸ਼ਾਲ ਫਤਿਹ ਮਾਰਚ ਦਾ ਭਰਵਾਂ ਸਵਾਗਤ ਹਾਰ ਪਾ ਕੇ, ਫੁੱਲਾਂ ਦੀ ਵਰਖਾ ਕਰਕੇ ਅਤੇ ਲੱਡੂ ਵੰਡ ਕੇ, ਫਤਿਹ ਦੇ ਜੈਕਾਰਿਆਂ ਦੀ ਗੂੰਜ ਵਿੱਚ ਕੀਤਾ ਗਿਆ।

ਇਸ ਸਮੇਂ ਵਿਸ਼ਾਲ ਫਤਿਹ ਮਾਰਚ ਦੀ ਰਕਬਾ ਭਵਨ ਤੋਂ ਚੱਪੜਚਿੜੀ ਤੱਕ ਅਗਵਾਈ ਕਰਨ ਵਾਲੇ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਤਿਹ ਮਾਰਚ ਦੇ ਇੰਚਾਰਜ ਇਕਬਾਲ ਸਿੰਘ ਗਿੱਲ (ਰਿਟਾ. ਆਈ.ਪੀ.ਐੱਸ), ਫਤਿਹ ਮਾਰਚ ਦੇ ਕਨਵੀਨਰ ਜਸਵੰਤ ਸਿੰਘ ਛਾਪਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਸੋਨੀਆ ਅਰੋੜਾ ਸਕੱਤਰ ਫਾਊਂਡੇਸ਼ਨ, ਕੋ-ਕਨਵੀਨਰ ਤਰਨਜੀਤ ਸਿੰਘ ਨਿਮਾਣਾ ਅਤੇ ਨਹਿੰਗ ਮੁਖੀ ਬਲਵਿੰਦਰ ਸਿੰਘ ਤਰਨਾ ਦਲ ਜੋ ਪਵਿੱਤਰ ਪਾਲਕੀ ਦੀ ਸੇਵਾ ਅਤੇ ਘੋੜਿਆਂ ਸਮੇਤ ਗੁਰਦਾਸ ਨੰਗਲ ਗੜੀ ਤੋਂ ਹਰ ਸਾਲ ਦੀ ਤਰ੍ਹਾਂ ਨਹਿੰਗ ਸਿੰਘ ਫੌਜਾਂ ਨਾਲ ਰਕਬਾ ਭਵਨ ਤੋਂ ਅਗਵਾਈ ਕਰਦੇ ਘੋੜਿਆਂ ਸਮੇਤ ਆਏ, ਸਭ ਦਾ ਹਾਰ ਪਾ ਕੇ ਪ੍ਰਬੰਧਕਾਂ ਨੇ ਭਰਪੂਰ ਸਵਾਗਤ ਕੀਤਾ ਅਤੇ ਨਿਹੰਗ ਸਿੰਘਾਂ ਗੱਤਕਾ ਖੇਡਦਿਆਂ ਢਾਡੀ ਬਲਦੇਵ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਵਾਰਾਂ ਗਾ ਕੇ ਅਤੇ ਘੋੜਿਆਂ ਰਾਹੀਂ ਵੀ ਨਹਿੰਗ ਸਿੰਘਾਂ ਨੇ ਜੌਹਰ ਦਿਖਾਏ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਹ ਮਾਰਚ ਰਕਬਾ ਭਵਨ ਤੋਂ ਪ੍ਰਸਿੱਧ ਸਮਾਜਸੇਵੀ ਐੱਸ.ਪੀ ਸਿੰਘ ਉਬਰਾਏ ਨੇ ਰਵਾਨਾ ਕੀਤਾ ਅਤੇ ਸੰਤ ਮਹਾਂਪੁਰਸ਼ਾਂ ਨੇ ਹਾਜਰੀ ਲਗਵਾਈ। ਇਸ ਸਮੇਂ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਨੇ ਬੋਲਦਿਆਂ ਕਿਹਾ ਕਿ ਇਹ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦਾ ਕ੍ਰਿਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਬਾਵਾ ਨੇ ਜਸਵੰਤ ਸਿੰਘ ਛਾਪਾ ਵਰਗੇ ਨਿਸ਼ਕਾਮ ਸੇਵਕਾਂ ਨੂੰ ਫਾਊਂਡੇਸ਼ਨ ਨਾਲ ਜੋੜ ਕੇ ਫਾਊਂਡੇਸ਼ਨ ਦੇ ਕਾਫਲੇ ਨੂੰ ਹੋਰ ਖੂਬਸੂਰਤ ਬਣਾ ਦਿੱਤਾ ਹੈ।

ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਨਾਲ ਸੰਬੰਧਿਤ ਚਾਰ ਦਿਹਾੜੇ 16 ਅਕਤੂਬਰ (ਜਨਮ ਉਤਸਵ), 3 ਦਸੰਬਰ (ਮਿਲਾਪ ਦਿਵਸ), 12 ਮਈ (ਸਰਹਿੰਦ ਫਤਿਹ ਦਿਵਸ), 9 ਜੂਨ (ਸ਼ਹੀਦੀ ਦਿਹਾੜਾ) ਸਾਨੂੰ ਸਭ ਨੂੰ ਮਿਲ ਕੇ ਮਨਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਨੂੰ ਸਰਹਿੰਦ ਫਤਿਹ ਦਿਵਸ ਦੇ ਰੂਪ ਵਿੱਚ ਮਨਾਉਂਦੇ ਹੋਏ ਸਾਨੂੰ ਬਾਬਾ ਜੀ ਦਾ ਚਿੱਤਰ ਹਰ ਘਰ ਅੰਦਰ ਸੁਸ਼ੋਭਿਤ ਕਰਕੇ ਅਤੇ 14 ਮਈ ਨੂੰ ਦੀਪਮਾਲਾ ਕਰਕੇ ਮਨਾਉਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਹੀ ਸਾਨੂੰ ਜਮੀਨਾਂ ਦੇ ਮਾਲਕ ਬਣਾਇਆ ਹੈ ਅਤੇ ਪਹਿਲੇ ਸਿੱਖ ਲੋਕ ਰਾਜ ਦੀ ਨੀਹ ਰੱਖੀ। ਬਾਜ ਸਿੰਘ ਨੂੰ ਸਰਹਿੰਦ ਦਾ ਸੂਬੇਦਾਰ ਬਣਾਇਆ। ਇਸ ਸਮੇਂ 11 ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ 'ਤੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ ਜਿਸ ਵਿੱਚ ਮੁੱਖ ਤੌਰ ਤੇ ਵਿਸ਼ਵ ਪ੍ਰਸਿੱਧ ਆਰਟਿਸਟ ਆਰ.ਐਮ ਸਿੰਘ, ਬਾਬਾ ਭੁਪਿੰਦਰ ਸਿੰਘ ਪਟਿਆਲਾ, ਗੁਰਮੀਤ ਸਿੰਘ ਖੁੱਡੀਆਂ, ਜੋਰਾ ਸਿੰਘ ਚੱਪੜਚਿੜੀ, ਹਰਿੰਦਰ ਸਿੰਘ ਹੰਸ, ਇਕਬਾਲ ਸਿੰਘ ਗਿੱਲ ਰਿਟਾ. ਆਈ.ਪੀ.ਐੱਸ, ਬਿੱਲਾ (ਮੁਲਤਾਨੀ ਢਾਬਾ) ਲੰਗਰ ਸੇਵਾ, ਰਜਿੰਦਰ ਸਿੰਘ ਕੁਰਾਲੀ (ਕਾਲਮ ਨਵੀਸ), ਕੁਲਵਿੰਦਰ ਸਿੰਘ ਚੱਪੜਚਿੜੀ, ਬੂਟਾ ਸਿੰਘ ਬੈਰਾਗੀ ਐਡਵੋਕੇਟ, ਹਰਪ੍ਰੀਤ ਸਿੰਘ ਬੰਟੀ ਸ਼ਾਮਿਲ ਸਨ।

ਇਸ ਸਮੇਂ ਕਮਲਦੀਪ ਕੌਰ, ਬੀਬੀ ਰਾਜਵੀਰ ਕੌਰ ਸਾਬਕਾ ਸਰਪੰਚ, ਸੁਰਿੰਦਰ ਸਿੰਘ ਪੰਚ ਆਦਿ ਹਾਜ਼ਰ ਸਨ। ਅਖੀਰ ਵਿੱਚ ਬਾਵਾ ਨੇ ਸਭ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਤੋਂ 9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਛੁੱਟੀ ਦੀ ਮੰਗ ਕੀਤੀ।

 

Tags: Gurmeet Khudian , Gurmeet Singh Khudian , AAP Punjab , Chappadchiri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD