Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਜ਼ਿਲ੍ਹੇ ’ਚ ਸਾਰੇ ਹੜ੍ਹ ਸੁਰੱਖਿਆ ਕਾਰਜ 20 ਜੂਨ ਤੱਕ ਮੁਕੰਮਲ ਕੀਤੇ ਜਾਣ : ਵਰਜੀਤ ਵਾਲੀਆ

24X7 ਹੜ੍ਹ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ 31 ਮਈ ਤੱਕ ਖੋਜ ਤੇ ਬਚਾਅ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼

Varjeet Walia, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 13 May 2026

Last updated on: May 14, 2026, 10:46 IST

ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਹੜ੍ਹ ਸੁਰੱਖਿਆ ਕਾਰਜਾਂ ਵਿੱਚ ਲੱਗੇ ਸਾਰੇ ਵਿਭਾਗਾਂ ਨੂੰ ਚੱਲ ਰਹੇ ਪ੍ਰਾਜੈਕਟ 20 ਜੂਨ, 2026  ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਤਿਆਰੀ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਸੁਰੱਖਿਆ ਪ੍ਰਬੰਧਾਂ ਸਬੰਧੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ਵਿੱਚ ਚੱਲ ਰਹੇ ਵੱਖ-ਵੱਖ ਹੜ੍ਹ ਪ੍ਰਬੰਧਨ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਮੁਲਾਂਕਣ ਕੀਤਾ। ਉਨ੍ਹਾਂ ਡਰੇਨੇਜ ਅਤੇ ਸਿੰਚਾਈ ਵਿਭਾਗਾਂ ਨੂੰ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦਾ ਕੰਮ ਨਿਰਧਾਰਤ ਸਮੇਂ ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਭਾਰੀ ਬਾਰਸ਼ ਦੌਰਾਨ ਦਰਿਆ ਦੇ ਵਾਧੂ ਪਾਣੀ ਦੇ ਸੁਚਾਰੂ ਵਹਾਅ ਨੂੰ ਯਕੀਨੀ ਬਣਾਉਣ ਲਈ ਇਹ ਬਹੁਤ ਜ਼ਰੂਰੀ ਹੈ। ਸ਼੍ਰੀ ਵਾਲੀਆ ਨੇ ਸਾਰੇ ਸਬ-ਡਵੀਜ਼ਨਲ ਮੈਜਿਸਟ੍ਰੇਟਸ ਨੂੰ ਮਾਨਸੂਨ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ 31 ਮਈ ਤੱਕ ਖੋਜ ਅਤੇ ਬਚਾਅ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਲੋੜ ਪੈਣ ’ਤੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਤਬਦੀਲ ਕਰਨ ਲਈ ਪਹਿਲਾਂ ਹੀ ਨਿਕਾਸੀ ਕੇਂਦਰਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਤਿਆਰ ਰੱਖਿਆ ਜਾਵੇ। ਜ਼ਿਲ੍ਹੇ ਦੇ ਐਮਰਜੈਂਸੀ ਸਾਜੋ-ਸਾਮਾਨ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਹੜ੍ਹ ਨਾਲ ਨਜਿੱਠਣ ਦੇ ਉਪਾਵਾਂ ਨੂੰ ਮਜ਼ਬੂਤ ਕਰਨ ਲਈ ਲੋੜੀਂਦੀਆਂ ਕਿਸ਼ਤੀਆਂ, ਲਾਈਫ ਜੈਕਟਾਂ, ਸਰਚ ਲਾਈਟਾਂ, ਗੋਤਾਖੋਰ, ਰੇਤ ਦੀਆਂ ਬੋਰੀਆਂ, ਵਾਟਰ ਪੰਪ ਅਤੇ ਚਾਰਾ ਖ਼ਰੀਦਣ ਦੀ ਹਦਾਇਤ ਕੀਤੀ। 

ਉਨ੍ਹਾਂ ਹੜ੍ਹ ਸੁਰੱਖਿਆ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨੂੰ ਆਪਣੇ ਮੋਬਾਈਲ ਫੋਨਾਂ 'ਤੇ ਸਚੇਤ ਐਪ ਇਨਸਟਾਲ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਨੂੰ ਹੜ੍ਹਾਂ ਦੀ ਸ਼ੁਰੂਆਤੀ ਚਿਤਾਵਨੀ ਅਤੇ ਅਲਰਟ ਮਿਲ ਸਕਣ। ਸੰਵੇਦਨਸ਼ੀਲ ਪਿੰਡਾਂ ਵਿੱਚ ਸਮੇਂ ਸਿਰ ਸੂਚਨਾ ਦੇ ਪ੍ਰਸਾਰ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਵਾਲੀਆ ਨੇ ਫੀਲਡ ਅਧਿਕਾਰੀਆਂ ਨੂੰ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਪਬਲਿਕ ਅਨਾਊਂਸਮੈਂਟ ਸਿਸਟਮ ਤਿਆਰ ਰੱਖਣ ਲਈ ਕਿਹਾ। 

ਉਨ੍ਹਾਂ ਸਤਲੁਜ ਦੇ ਕੰਢੇ, ਖਾਸ ਕਰ ਮੰਡਾਲਾ ਛੰਨਾ ਅਤੇ ਗਿੱਦੜਪਿੰਡੀ ਵਿਖੇ, ਬੰਨ੍ਹਾਂ ਨੂੰ ਮਜ਼ਬੂਤ ਕਰਨ ਸਬੰਧੀ ਰਿਪੋਰਟ ਵੀ ਮੰਗੀ, ਜਿੱਥੇ ਪਿਛਲੇ ਹੜ੍ਹਾਂ ਦੌਰਾਨ ਕਟਾਅ ਹੋਇਆ ਸੀ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ 'ਹੜ੍ਹ ਸੁਰੱਖਿਆ ਕਾਰਜ ਯੋਜਨਾ' ਅਤੇ 'ਜ਼ਿਲ੍ਹਾ ਆਫ਼ਤ ਪ੍ਰਬੰਧਨ ਯੋਜਨਾ' ਅੱਪਡੇਟ ਰੱਖਣ ਲਈ ਕਿਹਾ। 

ਉਨ੍ਹਾਂ ਕਿਹਾ ਕਿ ਹੜ੍ਹ ਵਰਗੀ ਕਿਸੇ ਵੀ ਸਥਿਤੀ ਦੀ ਰੋਕਥਾਮ ਲਈ ਅੰਤਰ-ਵਿਭਾਗੀ ਤਾਲਮੇਲ ਵਾਲੇ ਯਤਨ ਬਹੁਤ ਜ਼ਰੂਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਸਥਿਤੀ ਦੀ ਨੇੜਿਓਂ ਨਜ਼ਰ ਰੱਖਣ ਲਈ 24x7 ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾਵੇਗਾ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD