Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

Vigilance Bureau, Crime News Punjab, Punjab Police, Police, Crime News, Faridkot Police, Faridkot

5 Dariya News

5 Dariya News

5 Dariya News

ਫਰੀਦਕੋਟ , 13 May 2026

Last updated on: May 14, 2026, 11:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਲ ਵਿਭਾਗ ਫਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਵਿੱਚ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸਤੋਂ 80,000 ਰੁਪਏ ਰਿਸ਼ਵਤ ਮੰਗੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਦਿੱਤੇ ਅਤੇ ਰਿਸ਼ਵਤ ਦੇਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD