Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਬਟਾਲਾ ਦੋਹਰਾ ਕਤਲ ਕਾਂਡ : ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮਾਂ ਨੇ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ 'ਤੇ ਯੋਜਨਾਬੱਧ ਕਤਲਾਂ ਨੂੰ ਦਿੱਤਾ ਸੀ ਅੰਜਾਮ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 13 May 2026

Last updated on: May 14, 2026, 11:10 IST

ਬਟਾਲਾ ਵਿਖੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਇੱਕ ਸੁਚੱਜੇ ਤਾਲਮੇਲ ਰਾਹੀਂ ਕਾਰਵਾਈ ਕਰਦਿਆਂ ਪੱਛਮੀ ਬੰਗਾਲ ਵਿੱਚ ਭਾਰਤ-ਭੂਟਾਨ ਸਰਹੱਦ ਤੋਂ ਵਿਦੇਸ਼-ਅਧਾਰਤ ਭਗੌੜੇ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਭੂਟਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇਥੇ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

"ਆਪ੍ਰੇਸ਼ਨ ਨੈਸਟ ਰੈਕਰ" ਨਾਮ ਹੇਠ ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਅਸ਼ੀਸ਼ ਚੌਧਰੀ ਦੀ ਅਗਵਾਈ ਹੇਠ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਅਤੇ ਬਟਾਲਾ ਪੁਲਿਸ ਦੁਆਰਾ ਸਾਂਝੇ ਤੌਰ ‘ਤੇ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕੱਥੂਨੰਗਲ ਦੇ ਰਹਿਣ ਵਾਲੇ ਜਤਿਨ ਸਿੰਘ, ਤਰਨ ਤਾਰਨ ਦੇ ਪਿੰਡ ਸੰਗਰ ਕੋਟ ਦੇ ਰਹਿਣ ਵਾਲੇ ਸਾਜਨਦੀਪ ਸਿੰਘ ਅਤੇ ਅੰਮ੍ਰਿਤਸਰ ਦੇ ਬਲੀਆ ਮੰਜਪੁਰ ਦੇ ਰਹਿਣ ਵਾਲੇ ਮਹਿਕਦੀਪ ਸਿੰਘ ਵਜੋਂ ਹੋਈ ਹੈ। 

ਦੋਸ਼ੀ ਜਤਿਨ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸਦੇ ਖਿਲਾਫ ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਤਹਿਤ ਕਈ ਅਪਰਾਧਕ ਮਾਮਲੇ ਦਰਜ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, 27 ਅਪ੍ਰੈਲ, 2026 ਨੂੰ ਰਾਤ 9 ਵਜੇ ਦੇ ਕਰੀਬ ਬਟਾਲਾ ਦੇ ਪਿੰਡ ਭੋਮਾ ਵਿੱਚ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਅਣਪਛਾਤੇ ਹਮਲਾਵਰਾਂ ਨੇ ਤਿੰਨ ਵਿਅਕਤੀਆਂ 'ਤੇ ਗੋਲੀਆਂ ਚਲਾਈਆਂ। 

ਇਸ ਘਟਨਾ ਵਿੱਚ, ਦੋ ਵਿਅਕਤੀਆਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦੋਂ ਕਿ ਤੀਸਰਾ ਜ਼ਖਮੀ ਹੋ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜਿਨ੍ਹਾਂ ਨੇ ਉਸਦੇ ਨਿਰਦੇਸ਼ਾਂ 'ਤੇ ਹੀ ਇਨ੍ਹਾਂ ਯੋਜਨਾਬੱਧ ਕਤਲਾਂ ਨੂੰ ਅੰਜਾਮ ਦਿੱਤਾ ਸੀ।

ਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਆਪਣਾ ਥਹੁ-ਟਿਕਾਣਾ ਬਦਲ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਸਬੰਧਾਂ, ਲੌਜਿਸਟਿਕਲ ਸਹਾਇਤਾ, ਹਥਿਆਰਾਂ ਦੀ ਖਰੀਦ ਅਤੇ ਕੇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਭੂਮਿਕਾ ਸਮੇਤ ਪੂਰੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਘਟਨਾ ਤੋਂ ਬਾਅਦ, ਏਜੀਟੀਐਫ, ਬਟਾਲਾ ਪੁਲਿਸ, ਖੁਫੀਆ ਅਤੇ ਤਕਨੀਕੀ ਇਕਾਈਆਂ ਦੀਆਂ ਪੁਲਿਸ ਟੀਮਾਂ ਨੇ ਸਾਂਝੇ ਤੌਰ 'ਤੇ ਜਾਂਚ ਕੀਤੀ ਅਤੇ ਵੱਖ-ਵੱਖ ਥਾਵਾਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ। ਏਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਤਕਨੀਕੀ ਪੈੜ ਅਤੇ ਖੁਫੀਆ ਜਾਣਕਾਰੀ ਤੋਂ ਉਕਤ ਮੁਲਜ਼ਮਾਂ ਦੀ ਅੰਤਰਰਾਸ਼ਟਰੀ ਸਰਹੱਦੀ ਖੇਤਰ ਵੱਲ ਗਤੀਵਿਧੀ ਦਾ ਪਤਾ ਚੱਲਿਆ। 

ਇਸ ਉਪਰੰਤ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੰਜਾਬ ਵਾਪਸ ਲਿਆਉਣ ਲਈ ਏਜੀਟੀਐਫ ਅਤੇ ਬਟਾਲਾ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਇੱਕ ਟੀਮ ਰਵਾਨਾ ਕੀਤੀ ਗਈ। ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਘੁਮਾਣ, ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103 ਤੇ 109 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 70 ਮਿਤੀ 28.04.2026 ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD