Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਆਈ ਤੇਜੀ, ਪੜੋਸੀ ਰਾਜਿਆਂ ਵਿੱਚ ਜਲਦ ਹੋਵੇ ਐਮਓਯੂ- ਨਾਇਬ ਸਿੰਘ ਸੈਣੀ

ਕੇਂਦਰੀ ਜਲ ਸ਼ਕਤੀ ਮੰਤਰੀ ਦੀ ਅਗਵਾਈ ਵਿੱਚ ਹੋਈ ਮੀਟਿੰਗ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਹੋਏ ਸ਼ਾਮਲ

Nayab Singh Saini, Haryana, Chief Minister of Haryana, BJP Haryana, Haryana News, Haryana Latest News, Todays Haryana News, Haryana Breaking News, CR Paatil, Chandrakant Raghunath Paatil,Bhajan Lal Sharma, BhajanLal Sharma,Chief Minister Of Rajasthan

Web Admin

Web Admin

5 Dariya News

ਚੰਡੀਗੜ੍ਹ , 13 May 2026

Last updated on: May 14, 2026, 11:16 IST

ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੀ ਅਗਵਾਈ ਵਿੱਚ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਵਿੱਚਕਾਰ ਮੀਟਿੰਗ ਹੋਈ। ਇਸ ਦੌਰਾਨ ਦੋਹਾਂ ਰਾਜਿਆਂ ਦੇ ਆਲਾ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਰਤੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੇਂਦਰੀ ਮੰਤਰੀ ਦੇ ਸਾਹਮਣੇ ਕੁੱਝ ਪੜੋਸੀ ਰਾਜਿਆਂ ਨਾਲ ਜੁੜੇ ਸਾਂਝਾ ਮੁਦਿਆਂ ਅਤੇ ਹਰਿਆਣਾ ਨਾਲ ਜੁੜੇ ਪਾਣੀ ਦੇ ਵਿਸ਼ਿਆਂ ਨੂੰ ਰਖਿਆ। 

ਉਨਾਂਹ ਨੇ ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਤੇਜੀ ਲਿਆਉਣ ਅਤੇ ਜਲਦ ਤੋਂ ਜਲਦ ਪੜੋਸੀ ਰਾਜਿਆਂ ਵਿੱਚਕਾਰ ਇਸ ਪ੍ਰੋਜੈਕਟ ਨੂੰ ਲੈ ਕੇ ਐਮਓਯੂ ਕੀਤੇ ਜਾਣ ਦਾ ਵਿਸ਼ਾ ਰਖਿਆ।ਇਸ 'ਤੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਕਿਸ਼ਾਊ ਬਾਂਧ ਨੂੰ ਲੈ ਕੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਅਧਿਕਾਰਿਆਂ ਦੀ ਮੀਟਿੰਗ ਆਯੋਜਿਤ ਕੀਤੇ ਜਾਣ ਅਤੇ ਬਾਂਧ ਨਾਲ ਜੁੜੇ ਜਲ ਬੰਟਵਾਰੇ ਅਤੇ ਬਿਜਲੀ ਨੂੰ ਲੈ ਕੇ ਫੈਸਲਾ ਕੀਤਾ ਜਾਵੇ। 

ਇਸ ਤੋਂ ਬਾਅਦ ਇਸ ਨੂੰ ਲੈ ਕੇ ਜਲਦ ਹੀ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਜਾਵੇ ਅਤੇ ਐਮਓਯੂ ਨਾਲ ਜੁੜੇ ਕੰਮ ਨੂੰ ਪੂਰਾ ਕੀਤਾ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਬਾਂਧ ਪ੍ਰੋਜੈਕਟ ਸਾਰੇ ਸੂਬਿਆਂ ਲਈ ਮਹੱਤਵਪੂਰਨ ਹੈ। ਇਸ ਨਾਲ ਵੱਡੀ ਮਾਤਰਾ ਵਿੱਚ ਪਾਣੀ ਮਿਲੇਗਾ, ਜੋ ਸਾਰਿਆਂ ਲਈ ਬੇਹਦ ਜਰੂਰੀ ਹੈ। ਇਸ ਨਾਲ ਸਾਰੇ ਰਾਜਿਆਂ ਨੂੰ ਲਾਭ ਮਿਲੇਗਾ। ਇਸ ਵਿਸ਼ੇ 'ਤੇ ਕੇਂਦਰੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਵਿਭਾਗ ਦੇ ਅਧਿਕਾਰਿਆਂ ਨੂੰ ਜਲਦ ਤੋਂ ਜਲਦ ਇਸ ਵਿਸ਼ੇ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਫਰੀਦਾਬਾਦ ਅਤੇ ਪਲਵਲ ਲਈ ਅਪਰ ਗੰਗਾ ਕੈਨਾਲ ਨਾਲ ਪਾਣੀ ਲੈਣ 'ਤੇ ਹੋਈ ਚਰਚਾ

ਮੀਟਿੰਗ ਵਿੱਚ ਮੁੱਖ ਮੰਤਰੀ ਨੇ ਨਾਇਬ ਸਿੰਘ ਸੈਣੀ ਨੇ ਫਰੀਦਾਬਾਦ ਅਤੇ ਪਲਵਲ ਲਈ ਉਤਰ ਪ੍ਰਦੇਸ਼ ਨਾਲ ਅਪਰ ਗੰਗਾ ਕੈਨਾਲ ਤੋਂ ਪਾਣੀ ਲੈਣ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੇ ਮਾਰਗਦਰਸ਼ਨ ਵਿੱਚ ਜਲਦ ਤੋਂ ਜਲਦ ਇਸ ਯੋਜਨਾ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਮੁਣਕ ਕੈਨਾਲ ਤੋਂ ਗੁਰੂਗ੍ਰਾਮ ਅਤੇ ਨੂੰਹ ਜ਼ਿਲ੍ਹੇ ਤੱਕ ਪਾਣੀ ਦੀ ਸਪਲਾਈ ਪਹੁੰਚਾਉਣ ਨਾਲ ਜੁੜੀ 2000 ਕਰੋੜ ਦੇ ਪ੍ਰੋਜੈਕਟ ਦੀ ਵੀ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਚਰਚਾ ਕੀਤੀ। 

ਇਸ ਸਬੰਧ ਵਿੱਚ ਕੇਂਦਰੀ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਲੈ ਕੇ ਜੋ ਵੀ ਸੰਭਵ ਸਹਾਇਤਾ ਹੋਵੇਗੀ, ਉਸ ਨੂੰ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਆਰਆਰਟੀਐਸ ਪ੍ਰੋਜੈਕਟ ਨੂੰ ਲੈ ਕੇ ਰਾਜਸਥਾਨ ਨਾਲ ਜੁੜੇ ਵਿਸ਼ੇ 'ਤੇ ਚਰਚਾ ਵੀ ਹੋਈ। ਨਜਫ਼ਗੜ੍ਹ ਵਿੱਚ ਜਲਭਰਾਵ ਨੂੰ ਲੈ ਕੇ ਵੀ ਚਰਚਾ ਕੀਤੀ ਗਈ।ਇਸ ਦੌਰਾਨ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਅਤੇ ਹੋਰ ਅਧਿਕਾਰੀਗਣ ਮੌਜ਼ੂਦ ਰਹੇ।

 

Tags: Nayab Singh Saini , Haryana , Chief Minister of Haryana , BJP Haryana , Haryana News , Haryana Latest News , Todays Haryana News , Haryana Breaking News , CR Paatil , Chandrakant Raghunath Paatil , Bhajan Lal Sharma , BhajanLal Sharma , Chief Minister Of Rajasthan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD