Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਟੇਟ ਕਰਮਚਾਰੀ ਯੂਨੀਅਨ ਦੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ

ਕਲਰਕਾਂ ਦੀ ਮੁੱਢਲੀ ਤਨਖ਼ਾਹ ਦੇ ਮੁੱਦੇ ਤੋਂ ਕਰਵਾਇਆ ਜਾਣੂੰ

Himanshu Jain, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 13 May 2026

Last updated on: May 14, 2026, 11:26 IST

ਪੰਜਾਬ ਸਟੇਟ ਜ਼ਿਲ੍ਹਾ (ਡੀ.ਸੀ. ਦਫ਼ਤਰ) ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਯੂਨਿਟ, ਲੁਧਿਆਣਾ ਦੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕਰਕੇ ਮਿਤੀ 17.07.2020 ਤੋਂ ਬਾਅਦ ਭਰਤੀ ਹੋਏ ਕਲਰਕਾਂ ਨੂੰ ਪਹਿਲੇ ਕਰਮਚਾਰੀਆਂ ਦੀ ਤਰਜ ’ਤੇ ਮੁਢਲੀ ਤਨਖਾਹ ਦੇਣ ਬਾਰੇ ਗੁਜਾਰਿਸ਼ ਕੀਤੀ। ਦਫ਼ਤਰ ਡਿਪਟੀ ਕਮਿਸ਼ਨਰ, ਲੁਧਿਆਣਾ ਵਿਖੇ ਫਰਵਰੀ ਅਤੇ ਮਾਰਚ 2023 ਵਿੱਚ ਲਗਭਗ 70 ਕਲਰਕਾਂ ਦੀ ਨਿਯੁਕਤੀ ਹੋਈ ਹੈ। 

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਪੱਤਰ ਨੰ: 7/42/2020-5FP1/741-746 ਮਿਤੀ 17.07.2020 ਰਾਹੀਂ ਕੇਂਦਰ ਸਰਕਾਰ ਦੇ 7ਵੇਂ ਪੇਅ ਕਮਿਸ਼ਨ ਦੇ ਅਧਾਰ ’ਤੇ ਪੰਜਾਬ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕਲਰਕਾਂ ਦੀ ਮੁਢਲੀ ਤਨਖਾਹ 19,900/- ਰੁਪਏ ਤੈਅ ਹੋਈ ਸੀ ਜਿਸਦੇ ਤਹਿਤ ਜਿਹੜੇ ਕਰਮਚਾਰੀ 17.07.2020 ਤੋਂ ਬਾਅਦ ਭਰਤੀ ਹੋਏ ਹਨ, ਉਹ 19,900/-ਰੁਪਏ ਦੀ ਨਿਸ਼ਚਿਤ ਮੁਢਲੀ ਤਨਖਾਹ ਦੇ ਹੱਕਦਾਰ ਹਨ।

ਕਾਬਿਲੇਗੌਰ ਹੈ ਕਿ ਜਿਹੜੇ ਕਰਮਚਾਰੀ ਮਿਤੀ 17.07,2020 ਤੋਂ ਪਹਿਲਾਂ ਭਰਤੀ ਸਨ, ਉਹਨਾਂ ਨੂੰ ਮੁੱਢਲੀ ਤਨਖਾਹ 33,300/- ਰੁਪਏ ਮਿਲ ਰਹੀਂ ਹੈ। ਇਹ ਮਸਲਾ ਪਹਿਲਾਂ ਹੀ CWP No. 15896 ਆਫ 2023 (ਸੌਰਭ ਸ਼ਰਮਾ ਅਤੇ ਹੋਰ ਬਨਾਮ ਪੰਜਾਬ ਰਾਜ) ਜਿਸ ਦਾ ਫੈਸਲਾ 13.09.2024 ਅਤੇ LPA No.2977 of 2024 ਜੋ ਕਿ ਪੰਜਾਬ ਸਰਕਾਰ ਅਤੇ ਹੋਰ ਬਨਾਮ ਡਾ. ਸੌਰਭ ਸ਼ਰਮਾ ਅਤੇ ਹੋਰ, ਅਤੇ ਜਿਸਦਾ ਫੈਸਲਾ 10.12.2024 ਨੂੰ ਸੁਣਾਇਆ ਗਿਆ। ਇਸ ਵਿੱਚ ਇਹ ਮੰਨਿਆ ਗਿਆ ਹੈ ਕਿ ਕਿਸੇ EXECUTIVE DECISION, ਜੋ ਕਿ ਉਕਤ ਪੱਤਰ ਮਿਤੀ 17.07.2020 ਰਾਹੀਂ Statutory Rules ਅਧੀਨ ਮਿਲਣਯੋਗ ਤਨਖਾਹ ਸਕੇਲ ਨੂੰ ਘਟਾਇਆ ਨਹੀਂ ਜਾ ਸਕਦਾ।"

ਕਰਮਚਾਰੀ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਾਨਯੋਗ ਅਦਾਲਤ ਦੇ ਉਕਤ ਫੈਸਲੇ ਦੇ ਸਨਮੁੱਖ ਵੱਖ ਵੱਖ ਵਿਭਾਗਾਂ ਵੱਲੋਂ ਨਵੇਂ ਭਰਤੀ ਕਲਰਕਾਂ ਦੀ ਬੇਸਿਕ ਤਨਖਾਹ 19,900/- ਤੋਂ ਵਧਾ ਕੇ 31,100/- ਅਨੁਸਾਰ ਫਿਕਸ ਕਰ ਦਿੱਤੀ ਗਈ ਹੈ। ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਅਪੀਲ ਕੀਤੀ ਕਿ ਮਿਤੀ 17.07.2020 ਤੋਂ ਬਾਅਦ ਭਰਤੀ ਕਲਰਕ ਜਿਨ੍ਹਾਂ ਦੀ ਬੇਸਿਕ ਪੇਅ 19,900/- ਹੈ, ਦੀ ਬੇਸਿਕ ਪੇਅ ਉਕਤ ਅਨੁਸਾਰ 19,900/- ਤੋਂ ਵਧਾ ਕੇ 31,100/- ਫਿਕਸ ਕੀਤੀ ਜਾਵੇ।

 

Tags: Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD