Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਐਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਕੀਤੀ ਸਮੀਖਿਆ

ਸਰਕਾਰੀ ਸਿਹਤ ਸੰਸਥਾਵਾਂ ਚ ਮੁਫ਼ਤ ਲੱਗ ਰਹੀ ਹੈ ਵੈਕਸੀਨ - ਡਾ. ਗੁਰਪ੍ਰੀਤ ਸਿੰਘ ਰਾਏ

Health, Civil Surgeon Tarn Taran, Tarn Taran

Gurpreet Singh

Gurpreet Singh

5 Dariya News

ਤਰਨ ਤਾਰਨ , 14 May 2026

Last updated on: May 14, 2026, 15:56 IST

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੰਦਰੁਸਤ ਨਾਰੀ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਦੀ ਦੇਖ-ਰੇਖ ਹੇਠ ਦਫ਼ਤਰ ਸਿਵਲ ਸਰਜਨ, ਤਰਨ ਤਾਰਨ ਵਿਖੇ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ) ਵੈਕਸੀਨ ਸਬੰਧੀ ਸਮੂਹ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਅਤੇ ਐਲ.ਐਚ.ਵੀਜ਼ ਨਾਲ ਸਮੀਖਿਆ ਕੀਤੀ ਗਈ। 

ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਵਿਸ਼ੇਸ਼ ਤੌਰ 'ਤੇ 14 ਸਾਲਾਂ ਦੀ ਉਮਰ ਪੂਰੀ ਕਰ ਚੁੱਕੀਆਂ ਲੜਕੀਆਂ ਨੂੰ ਜ਼ਿਲ੍ਹੇ ਭਰ ਦੇ ਵਿਚ ਸਿਹਤ ਕਰਮੀਆਂ ਵੱਲੋਂ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਨੂੰ ਲਗਾਉਣ ਦਾ ਮੁੱਖ ਮੰਤਵ ਬੱਚੀਆਂ ਨੂੰ ਸਰਵਿਕਸ (ਬੱਚੇਦਾਨੀ ਦੇ ਮੂੰਹ) ਦੇ ਕੈਂਸਰ ਤੋਂ ਬਚਾਉਣਾ ਹੈ। 

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਔਰਤਾਂ 'ਚ ਹੋਣ ਵਾਲੇ ਸਰਵਿਕਸ ਕੈਂਸਰ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨ ਭਾਰਤ ਸਮੇਤ ਕਈ ਮੁਲਕਾਂ ਦੇ ਵਿਚ ਪਹਿਲਾਂ ਤੋਂ ਹੀ ਲਗਾਈ ਜਾ ਰਹੀ ਹੈ ਅਤੇ ਇਹ ਟੀਕਾ ਵਿਸ਼ਵ ਸਿਹਤ ਸੰਸਥਾ ਤੋਂ ਪ੍ਰਮਾਣਿਤ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਖ਼ਤਮ ਹੋਣ ਤੋਂ ਬਾਅਦ ਵਿਚ ਇਸ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਹਫ਼ਤੇ ਲੱਗਣ ਵਾਲੇ ਟੀਕਾਕਰਨ ਸੈਸ਼ਨ ਦੌਰਾਨ ਲਗਾਇਆ ਜਾਵੇਗਾ। 

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਸਮੂਹ ਸਿਹਤ ਕਰਮੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਭਰ ਵਿਚ ਯੋਗ ਬੱਚੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਐਚ.ਪੀ.ਵੀ ਵੈਕਸੀਨ ਲਗਾਈ ਜਾਵੇ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਦੀ ਖ਼ੁਰਾਕ (ਡੋਜ਼) 14 ਸਾਲਾਂ ਦੀਆਂ ਲੜਕੀਆਂ ਨੂੰ ਲਗਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਐਚ.ਪੀ.ਵੀ. ਵੈਕਸੀਨ ਲਗਾਉਣ ਲਈ ਜ਼ਿਲ੍ਹੇ ਦੀਆਂ ਸੀ.ਐਚ.ਸੀਜ਼ ਅਤੇ ਪੀ.ਐਚ.ਸੀਜ਼਼ ਦੇ ਕੋਲਡ ਚੇਨ ਪੁਆਇੰਟਾਂ *ਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲਾਭਪਾਤਰੀ ਬੱਚੀਆਂ ਨੂੰ ਸਮੇਂ ਸਿਰ ਇਹ ਵੈਕਸੀਨ ਲਗਾਈ ਜਾਵੇ। 

ਉਨ੍ਹਾਂ ਦੱਸਿਆ ਕਿ ਜੇਕਰ ਐਚ.ਪੀ.ਵੀ. ਵੈਕਸੀਨ ਬੱਚੇ ਨੂੰ ਸਮੇਂ ਸਿਰ ਲਗਾਈ ਜਾਵੇ ਤਾਂ ਸਰਵਿਕਸ ਕੈਂਸਰ ਵਰਗੀ ਬਿਮਾਰੀ ਦੇ ਹੋਣ ਦੇ ਖਦਸ਼ੇ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਲਗਵਾਉਣ ਨਾਲ ਕੈਂਸਰ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ। ਜੇਕਰ ਕੋਈ ਲੜਕੀ ਕਿਸੇ ਬਿਮਾਰੀ ਤੋਂ ਪਹਿਲਾਂ ਹੀ ਪੀੜਤ ਹੈ ਜਾਂ ਫਿਰ ਲੰਮਾਂ ਸਮਾਂ ਚੱਲਣ ਵਾਲੀ ਦਵਾਈ ਖਾ ਰਹੀ ਹੈ ਤਾਂ ਅਜਿਹਾ ਹਲਾਤਾਂ ਦੇ ਵਿੱਚ ਉਸ ਬੱਚੀ ਨੂੰ ਇਹ ਵੈਕਸੀਨ ਨਹੀਂ ਲਗਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਸਮੂਹ ਸੀਨੀਅਰ ਮੈਡੀਕਲ ਅਫਸਰਜ਼ ਆਪਣੇ ਆਪਣੇ ਬਲਾਕਾਂ ਵਿਚ ਕੈਂਪਾਂ ਦੀ ਸੁਪਰਵਿਜ਼ਨ ਕਰਨ ਅਤੇ ਐਚ.ਪੀ.ਵੀ. ਵੈਕਸੀਨ ਨੂੰ ਸਿਹਤ ਕਰਮੀਆਂ ਵੱਲੋਂ ਹਰ ਹਫ਼ਤੇ ਬੁੱਧਵਾਰ ਨੂੰ ਲੱਗਣ ਵਾਲੇ ਮਮਤਾ ਦਿਵਸ ਸੈਸ਼ਨਾਂ ਦੌਰਾਨ ਲਗਾਉਣਾ ਯਕੀਨੀ ਬਣਾਇਆ ਜਾਵੇ ਅਤੇ ਸਿਹਤ ਕਰਮੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸ਼ਹਿਰ ਅਤੇ ਪਿੰਡਾਂ ਤੋਂ ਇਲਾਵਾ ਹਾਈਰਿਸਕ ਆਬਾਦੀ ਜਿਵੇਂ ਕਿ ਇੱਟਾਂ ਦੇ ਭੱਠੇ, ਝੁੱਗੀਆਂ ਅਤੇ ਗੁੱਜਰਾਂ ਦੇ ਡੇਰਿਆਂ 'ਤੇ ਜਾ ਕੇ ਵੀ ਐਚ.ਪੀ.ਵੀ ਵੈਕਸੀਨ ਬਾਰੇ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕਰਨ, ਤਾਂ ਜੋ ਇਸ ਦਾ ਲਾਭ ਹਰੇਕ ਯੋਗ ਲਾਭਪਾਤਰੀ ਪ੍ਰਾਪਤ ਕਰ ਸਕੇ। 

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅਨੀਮੀਆ ਮੁਕਤ ਭਾਰਤ ਸਬੰਧੀ ਵੀ ਜਾਂਚ ਮੁਹਿੰਮ ਲਗਾਤਾਰ ਜਾਰੀ ਹੈ। ਸਕੂਲ ਹੈਲਥ ਟੀਮਾਂ ਮੈਡੀਕਲ ਅਫ਼ਸਰਾਂ ਦੀ ਅਗਵਾਈ ਹੇਠ ਸਕੂਲਾਂ ਵਿਚ ਜਾ ਕੇ 10 ਤੋਂ 19 ਸਾਲ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਖ਼ੂਨ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜ਼ੋ ਅਨੀਮਿਕ ਬੱਚਿਆਂ ਦਾ ਜਲਦੀ ਇਲਾਜ ਕਰਵਾਇਆ ਜਾ ਸਕੇ। 

ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਦੀ ਐਂਟਰੀ ਸਿਹਤ ਕਰਮੀਆਂ ਵੱਲੋਂ ਯੂ-ਵਿਨ ਪੋਰਟਲ 'ਤੇ ਕੀਤੀ ਜਾਵੇਗੀ ਅਤੇ ਨਾਲ ਹੀ ਕੋਲਡ ਚੇਨ ਮੈਨੇਜਮੈਂਟ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ, ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਵਿਪੁਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਸਕੂਲ ਹੈਲਥ ਕੋਆਰਡੀਨੇਟਰ ਰਜਨੀ ਸ਼ਰਮਾ, ਆਰੂਸ਼ ਭੱਲਾ ਬੀ.ਸੀ.ਸੀ. ਕੋਆਰਡੀਨੇਟਰ, ਮਿਸ ਕੰਵਲਜੀਤ ਕੌਰ ਜ਼ਿਲ੍ਹਾ ਅੰਕੜਾ ਸਹਾਇਕ ਅਤੇ ਵੱਖ ਵੱਖ ਬਲਾਕਾਂ ਤੋਂ ਸਮੂਹ ਬਲਾਕ ਐਜੂਕੈਟਰ ਅਤੇ ਐਲ.ਐਚ.ਵੀਜ਼ ਹਾਜ਼ਰ ਸਨ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD