Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ 'ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ

Principal Budh Ram, AAP Punjab, Budhlada

Gurpreet Singh

Gurpreet Singh

5 Dariya News

ਬੁਢਲਾਡਾ , 14 May 2026

Last updated on: May 14, 2026, 16:45 IST

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾ ਨੂੰ ਸਨਮਾਨਿਤ ਕੀਤਾ।

ਵਿਧਾਇਕ ਬੁੱਧ ਰਾਮ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਢਲਾਡਾ ਹਲਕਾ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਵਿੱਚ ਦੋ ਵਿਦਿਆਰਥਣਾਂ ਅਤੇ ਬਾਰਵੀਂ ਜਮਾਤ ਵਿੱਚ ਇੱਕ ਮੈਡੀਕਲ ਵਿਦਿਆਰਥਣ ਵੱਲੋਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਧੀਆਂ ਨੇ ਆਪਣੇ ਮਾਪਿਆਂ, ਸਕੂਲਾਂ ਅਤੇ ਸਮੁੱਚੇ ਬੁਢਲਾਡਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਨਤੀਜੇ ਸਾਬਤ ਕਰਦੇ ਹਨ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮਿਹਨਤ ਅਤੇ ਲਗਨ ਨਾਲ ਵੱਡੀਆਂ ਉਪਲੱਬਧੀਆਂ ਹਾਸਲ ਕਰ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਨੇ ਦੱਸਿਆ  ਕਿ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ ਦੀ ਵਿਦਿਆਰਥਣ ਲਖਵਿੰਦਰ ਕੌਰ ਨੇ ਬਾਰਵੀਂ ਜਮਾਤ ਵਿੱਚ 97 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ 16ਵਾਂ ਸਥਾਨ ਹਾਸਲ ਕੀਤਾ ਹੈ। ਉਹ ਮਾਨਸਾ ਜ਼ਿਲ੍ਹੇ ਵਿੱਚ ਮੈਡੀਕਲ ਸਟ੍ਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਬਣੀ ਹੈ।

ਇਸੇ ਤਰ੍ਹਾਂ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਪ੍ਰਾਚੀ ਨੇ ਵੀ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਮ ਚਮਕਾਇਆ ਹੈ। ਉੱਥੇ ਹੀ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੀ ਵਿਦਿਆਰਥਣ ਰਿਤੂ ਸ਼ਰਮਾ ਨੇ ਦਸਵੀਂ ਜਮਾਤ ਵਿੱਚ ਮਾਨਸਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਅੰਕ ਹਾਸਲ ਕਰਕੇ ਮੈਰਿਟ ਵਿੱਚ ਆਪਣਾ ਵਿਸ਼ੇਸ਼ ਸਥਾਨ ਬਣਾਇਆ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ, ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ , ਲੈਕਚਰਾਰ ਡਾ. ਜਸਬੀਰ ਸਿੰਘ, ਲੈਕਚਰਾਰ ਦੀਪਕ ਗੁਪਤਾ, ਲੈਕਚਰਾਰ ਕੁਲਵਿੰਦਰ ਸਿੰਘ, ਲੈਕਚਰਾਰ ਰਵਿੰਦਰ ਕੁਮਾਰ, ਲੈਕਚਰਾਰ ਰਾਜਪਾਲ ਸਿੰਘ ਅਤੇ ਰਿਸ਼ੀਪਾਲ ਹਾਜ਼ਰ ਸਨ।

 

Tags: Principal Budh Ram , AAP Punjab , Budhlada

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD