Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਡਾ.ਉਬਰਾਏ ਦੀ ਮੌਜੂਦਗੀ 'ਚ ਵਾਇਸ ਚਾਂਸਲਰ ਡਾ.ਕਰਮਜੀਤ ਸਿੰਘ ਤੇ ਡਾ.ਸਰਬਜਿੰਦਰ ਸਿੰਘ ਨੇ ਕੀਤਾ ਉਦਘਾਟਨ

Guru Nanak Dev University Amritsar, Guru Nanak Dev University, Prof Karamjeet Singh, GNDU, Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Gurpreet Singh

Gurpreet Singh

5 Dariya News

ਅੰਮ੍ਰਿਤਸਰ , 14 May 2026

Last updated on: May 14, 2026, 16:49 IST

ਬਿਨਾਂ ਕਿਸੇ ਤੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ ਉਦਘਾਟਨ ਡਾ.ਉਬਰਾਏ ਦੀ ਮੌਜ਼ੂਦਗੀ 'ਚ ਡਾ.ਕਰਮਜੀਤ ਸਿੰਘ ਵਾਈਸ ਚਾਂਸਲਰ ਜੀ.ਐਨ.ਡੀ.ਯੂ. ਅਤੇ ਡਾ. ਸਰਬਜਿੰਦਰ ਸਿੰਘ ਵਾਈਸ ਚਾਂਸਲਰ,ਸੰਨੀ ਓਬਰਾਏ ਵਿਵੇਕ ਸਦਨ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। 

ਜਿਸ ਦੌਰਾਨ ਟਰੱਸਟੀ ਡਾ.ਸਤਨਾਮ ਸਿੰਘ ਨਿੱਜਰ,ਰਵਿੰਦਰ ਰੌਬਿਨ ਤੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜੂਦ ਸਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ  ਗੱਲਬਾਤ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਇਹ ਯੂਨੀਵਰਸਿਟੀ 'ਚ ਪੜ੍ਹਨ ਵਾਲੇ 15 ਹਜ਼ਾਰ ਵਿਦਿਆਰਥੀਆਂ ਅਤੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਸੈਂਕੜੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। 

ਉਨ੍ਹਾਂ ਦੱਸਿਆ ਕਿ ਟਰੱਸਟ ਯੂਨੀਵਰਸਿਟੀ ਦੇ ਆਸੇ-ਪਾਸੇ ਰਹਿਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਬਹੁਤ ਜਲਦ ਲੈਬ ਦੇ 2 ਕਲੈਕਸ਼ਨ ਸੈਂਟਰ ਵੀ ਖੋਲ੍ਹੇਗੀ। ਡਾ.ਓਬਰਾਏ ਅਨੁਸਾਰ ਟਰੱਸਟ ਵੱਲੋਂ 200 ਲੈਬੋਰਟਰੀਆਂ ਖੋਲ੍ਹਣ ਦੇ ਰੱਖੇ ਗਏ ਟੀਚੇ ਤਹਿਤ ਹੁਣ ਤੱਕ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ 150 ਤੋਂ ਵਧੇਰੇ ਲੈਬਾਰਟਰੀਆਂ ਖੁੱਲ੍ਹ ਚੁੱਕੀਆਂ ਹਨ,ਜਿਨ੍ਹਾਂ ਅੰਦਰ ਪਿਛਲੇ ਸਾਲ 27 ਲੱਖ ਤੋਂ ਵਧੇਰੇ ਲੋਕਾਂ ਨੇ ਕੇਵਲ ਲਾਗਤ ਦਰਾਂ 'ਤੇ ਆਪਣੇ ਟੈਸਟ ਕਰਵਾ ਕੇ ਵੱਡਾ ਫ਼ਾਇਦਾ ਲਿਆ ਹੈ।

ਵਾਇਸ ਚਾਂਸਲਰ ਡਾ. ਕਰਮਜੀਤ ਸਿੰਘ ਅਤੇ ਸਰਬਜਿੰਦਰ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਔਖੀ ਘੜੀ ਵੇਲੇ ਸਭ ਤੋਂ ਪਹਿਲਾਂ ਅੱਗੇ ਆ ਕੇ ਉਨ੍ਹਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਨਿਸ਼ਕਾਮ ਸੇਵਾਵਾਂ ਅਤੇ ਵਿਸ਼ੇਸ਼ ਕਰ ਕੇ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਇਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। 

ਇਸ ਮੌਕੇ ਰਜਿਸਟਰਾਰ ਡਾ.ਕੇ.ਐੱਸ.ਚਾਹਲ, ਡੀਨ ਅਕਾਦਮਿਕ ਡਾ.ਹਰਵਿੰਦਰ ਸਿੰਘ,ਟਰੱਸਟ ਤੋਂ ਡਾ.ਦਲਜੀਤ ਸਿੰਘ ਗਿੱਲ,ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ,ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ,ਨਵਜੀਤ ਸਿੰਘ ਘਈ,ਜਗਦੇਵ ਸਿੰਘ ਛੀਨਾ,ਮਨਪ੍ਰੀਤ ਸਿੰਘ ਕੰਬੋ,ਡਾਇਰੈਕਟਰ ਲੋਕ ਸੰਪਰਕ ਪ੍ਰਵੀਨ ਪੁਰੀ,ਡਾ.ਹਰਪ੍ਰੀਤ ਕੌਰ,ਡਾ.ਪਵਨ ਸ਼ਰਮਾ, ਡਾ.ਕਿਰਨਦੀਪ ਕੌਰ,ਪ੍ਰਧਾਨ ਨਾਨ ਟੀਚਿੰਗ ਐਸੋ., ਹਰਦੀਪ ਸਿੰਘ ਨਾਗਰਾ,ਪ੍ਰਧਾਨ ਆਫ਼ੀਸਰ ਐਸੋ.ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ। 

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD