Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਰਦਮਸ਼ੁਮਾਰੀ : ਵਧੀਆ ਸੇਵਾਵਾਂ ਨਿਭਾਉਣ ਵਾਲੇ ਗਿਣਤੀਕਾਰਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ : ਹਰਪ੍ਰੀਤ ਸਿੰਘ

ਗਿਣਤੀਕਾਰਾਂ ਵਲੋਂ ਘਰਾਂ ਦਾ ਸੂਚੀਕਰਨ ਅੱਜ ਤੋਂ, ਤਿਆਰੀਆਂ ਮੁਕੰਮਲ

Harpreet Singh, DC Barnala, Deputy Commissioner Barnala, Barnala

Gurpreet Singh

Gurpreet Singh

5 Dariya News

ਬਰਨਾਲਾ , 14 May 2026

Last updated on: May 14, 2026, 17:12 IST

ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਭਲਕੇ 15 ਮਈ ਤੋਂ 13 ਜੂਨ 2026 ਤੱਕ ਘਰ ਘਰ ਜਾ ਕੇ ਘਰਾਂ ਦਾ ਸੂਚੀਕਰਨ ਕੀਤਾ ਜਾਣਾ ਹੈ। ਜਨਗਣਨਾ ਦਾ ਇਹ ਕਾਰਜ ਤਨਦੇਹੀ ਨਾਲ ਨੇਪਰੇ ਚਾੜਿਆ ਜਾਵੇ। ਜਨਗਣਨਾ ਦੇ ਕਾਰਜ ਲਈ ਵਧੀਆ ਸੇਵਾਵਾਂ ਦੇਣ ਵਾਲੇ ਗਿਣਤੀਕਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। 

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਹਿਤ ਪ੍ਰਮੁੱਖ ਜਨਗਣਨਾ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਦੇ ਮੀਟਿੰਗ ਹਾਲ ਵਿਚ ਜਨਗਣਨਾ ਸਬੰਧੀ ਚਾਰਜ ਅਫ਼ਸਰਾਂ ਨਾਲ ਅਹਿਮ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਜਿੱਥੇ ਚਾਰਜ ਅਫ਼ਸਰਾਂ ਤੋਂ ਭਲਕੇ ਤੋਂ ਸ਼ੁਰੂ ਹੋਣ ਵਾਲੇ ਘਰਾਂ ਦੇ ਸੂਚੀਕਰਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਓਥੇ ਕਿਹਾ ਕਿ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਗਿਣਤੀਕਾਰਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ ਕੀਤਾ ਜਾਵੇਗਾ ਅਤੇ ਬੇਹਤਰੀਨ ਸੇਵਾਵਾਂ ਨਿਭਾਉਣ ਵਾਲੇ ਗਿਣਤੀਕਾਰਾਂ ਦਾ ਆਜ਼ਾਦੀ ਦਿਹਾੜੇ ਮੌਕੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

ਓਹਨਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਕਾਰਜ ਲਈ 1200 ਤੋਂ ਵੱਧ ਗਿਣਤੀਕਾਰ ਸਮੇਤ ਰਾਖਵਾਂ ਸਟਾਫ਼ ਤਾਇਨਾਤ ਕੀਤੇ ਗਏ ਹਨ ਅਤੇ 6 ਗਿਣਤੀਕਾਰਾਂ ਲਈ ਇਕ ਸੁਪਰਵਾਈਜ਼ਰ ਲਾਇਆ ਗਿਆ ਹੈ। ਓਹਨਾਂ ਕਿਹਾ ਕਿ ਗਿਣਤੀਕਾਰਾਂ ਨੂੰ ਮੁਕੰਮਲ ਕਿੱਟਾਂ ਮੁਹਈਆ ਜਾ ਚੁੱਕੀਆਂ ਹਨ।

ਓਹਨਾਂ ਸਮੂਹ ਅਮਲੇ ਨੂੰ ਤਨਦੇਹੀ ਨਾਲ ਅਤੇ ਸਮਾਂਬੱਧ ਤਰੀਕੇ ਨਾਲ ਜਨਗਣਨਾ ਦੇ ਪਹਿਲੇ ਪੜਾਅ ਦਾ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਮਕਾਨ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ (HLO) ਲਈ 33 ਪ੍ਰਸ਼ਨ ਪੁੱਛੇ ਜਾਣਗੇ ਜਿਨ੍ਹਾਂ ਵਿਚ ਇਮਾਰਤ ਨੰਬਰ (ਨਗਰਪਾਲਿਕਾ ਜਾਂ ਸਥਾਨਕ ਅਥਾਰਟੀ ਜਾਂ ਜਨਗਣਨਾ ਨੰਬਰ), ਮਕਾਨ ਨੰਬਰ, ਮਕਾਨ ਦੇ ਫਰਸ਼ ਦੀ ਮੁੱਖ ਸਮੱਗਰੀ, ਪਰਿਵਾਰ ਵਿੱਚ ਆਮ ਤੌਰ 'ਤੇ ਰਹਿਣ ਵਾਲੇ ਵਿਅਕਤੀਆਂ ਦੀ ਕੁੱਲ ਗਿਣਤੀ, ਮੋਬਾਈਲ ਨੰਬਰ ਆਦਿ ਸ਼ਾਮਲ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਖੋਜ ਅਫ਼ਸਰ ਸਹਿਤ ਵਧੀਕ ਜ਼ਿਲ੍ਹਾ ਜਨਗਣਨਾ ਅਫ਼ਸਰ (ਉਪ ਅਰਥ ਤੇ ਅੰਕੜਾ ਸਲਾਹਕਾਰ) ਚਰਨਜੀਤ ਕੌਰ, ਇੰਚਾਰਜ ਜਨਗਣਨਾ ਸੈੱਲ ਹਰਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD