Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਭਗਵੰਤ ਸਿੰਘ ਮਾਨ ਨੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ; ਕਿਹਾ, ਪੰਜਾਬ ਦੀਆਂ ਧੀਆਂ ਸਿੱਖਿਆ ਦੇ ਪੁਨਰ-ਉਥਾਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ

Bhagwant Mann, Bhagwant Singh Mann, AAP Punjab, Chief Minister Of Punjab, KAP Sinha

Web Admin

Web Admin

5 Dariya News

ਚੰਡੀਗੜ੍ਹ , 14 May 2026

Last updated on: May 15, 2026, 09:53 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਦੀ ਰੱਜ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ। ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਆਧੁਨਿਕ ਕਲਾਸਰੂਮਾਂ ਅਤੇ ਕੇਂਦਰਿਤ ਅਕਾਦਮਿਕ ਸੁਧਾਰਾਂ ਨਾਲ ਲੈਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਲੁਧਿਆਣਾ ਤੋਂ ਦਿਵਾਂਸ਼ੀ ਨੂੰ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਬੇਮਿਸਾਲ ਪ੍ਰਾਪਤੀ ਲਈ 50,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਤਿੰਨੋਂ ਟਾਪਰ ਕੌਮੀ ਅਤੇ ਰਾਜ ਪੱਧਰੀ ਖਿਡਾਰੀ ਹਨ, ਜੋ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਉਹ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।"

ਉਨ੍ਹਾਂ ਅੱਗੇ ਕਿਹਾ, "ਸਾਰੇ ਟਾਪਰ ਆਮ ਪਿਛੋਕੜ ਵਾਲੇ ਹਨ ਅਤੇ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਛੂਹਣੀਆਂ ਚਾਹੁੰਦੇ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਹਾਸਲ ਵਿੱਚ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।" ਸਿੱਖਿਆ ਖੇਤਰ ਵਿੱਚ ਲੜਕੀਆਂ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਮਾਜ ਵਿੱਚ ਸਿੱਖਿਆ ਦੇ ਪ੍ਰਸਾਰ ਨਾਲ, ਲੜਕੀਆਂ ਨੇ ਨਾ ਸਿਰਫ਼ ਸਿੱਖਿਆ ਖੇਤਰ ਵਿੱਚ ਸਗੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ।"

ਉਨ੍ਹਾਂ ਅੱਗੇ ਕਿਹਾ, "ਸਮੇਂ ਨੇ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਸਿੱਖਿਆ ਖੇਤਰ ਵਿੱਚ ਮੱਲਾਂ ਮਾਰ ਕੇ, ਉਨ੍ਹਾਂ ਨੇ ਦਿਖਾਇਆ ਹੈ ਕਿ ਉਨ੍ਹਾਂ ਦੀ ਬੁੱਧੀ, ਹੁਨਰ ਅਤੇ ਮੁਹਾਰਤ ਦਾ ਕੋਈ ਮੁਕਾਬਲਾ ਨਹੀਂ ਹੈ।" ਇਨ੍ਹਾਂ ਪ੍ਰਾਪਤੀਆਂ ਨੂੰ ਸਹੀ ਮਾਇਨੇ ਵਿੱਚ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਲੜਕੀਆਂ ਦਾ ਅਸਲ ਸਸ਼ਕਤੀਕਰਨ ਹੈ, ਜੋ ਉਨ੍ਹਾਂ ਦੇ ਸਮਾਜਿਕ-ਆਰਥਿਕ ਪੁਨਰ-ਉਥਾਨ ਅਤੇ ਪੰਜਾਬ ਤੇ ਦੇਸ਼ ਦੀ ਸ਼ਾਨਦਾਰ ਤਰੱਕੀ ਦੀ ਇੱਕ ਨਵੀਂ ਸ਼ੁਰੂਆਤ ਹੈ।"

ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਗਭਗ 2.65 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ ਲਗਭਗ 2.42 ਲੱਖ ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ ਲਗਭਗ 91.46 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਕਿਹਾ, “ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.73 ਪ੍ਰਤੀਸ਼ਤ ਰਹੀ, ਜਦੋਂ ਕਿ ਲੜਕਿਆਂ ਦੀ ਪਾਸ ਦਰ 88.52 ਪ੍ਰਤੀਸ਼ਤ ਰਹੀ।”

ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਨੇ ਸੂਬੇ ਵਿੱਚ ਸਭ ਤੋਂ ਵੱਧ 96 ਫੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਰਿਟ ਵਿੱਚ ਪਟਿਆਲਾ ਜ਼ਿਲ੍ਹੇ ਨੇ ਬਾਜੀ ਮਾਰੀ, ਜਿਸਦੇ ਸਭ ਤੋਂ ਵੱਧ 59 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਕਾਇਮ ਰੱਖਦਿਆਂ ਲੜਕੀਆਂ ਨੇ ਇੱਕ ਵਾਰ ਫਿਰ ਨਤੀਜਿਆਂ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ।

ਮੈਰਿਟ ਸੂਚੀ ਵਿੱਚ ਆਉਣ ਵਾਲੇ ਕੁੱਲ 278 ਵਿਦਿਆਰਥੀਆਂ ਵਿੱਚੋਂ, 217 ਲੜਕੀਆਂ ਹਨ ਜਦੋਂ ਕਿ 61 ਲੜਕੇ ਹਨ।” ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਦਿਨੋ-ਦਿਨ ਬਿਹਤਰ ਹੋ ਰਹੇ ਮਿਆਰ 'ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਸਰਕਾਰੀ ਸਕੂਲਾਂ ਦੇ 122 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ, ਜੋ ਕਿ ਮੈਰਿਟ ‘ਚ ਆਉਣ ਵਾਲੇ ਕੁੱਲ ਵਿਦਿਆਰਥੀਆਂ ਦਾ 50 ਪ੍ਰਤੀਸ਼ਤ ਤੋਂ ਵੱਧ ਹਨ।"

ਉਨ੍ਹਾਂ ਅੱਗੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 416 ਸਰਕਾਰੀ ਸਕੂਲਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ 100 ਫੀਸਦ ਨਤੀਜੇ ਦਰਜ ਕੀਤੇ ਹਨ।" ਗੱਲਬਾਤ ਦੌਰਾਨ ਇੱਕ ਟਾਪਰ ਵਿਦਿਆਰਥਣ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਵਜੋਂ ਭਰਤੀ ਹੋਣ ਦੀ ਇੱਛਾ ਪ੍ਰਗਟਾਈ। ਉਕਤ ਵਿਦਿਆਰਥਣ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਐਸਏਐਸ ਨਗਰ, ਮੋਹਾਲੀ ਵਿਖੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਦਾਖਲਾ ਲੈਣਾ ਚਾਹੀਦਾ ਹੈ।"

ਮੁੱਖ ਮੰਤਰੀ ਨੇ ਕਿਹਾ, "ਇਹ ਸੰਸਥਾ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦੀ ਇੱਕੋ ਇੱਕ ਪੂਰੀ ਤਰ੍ਹਾਂ ਰਿਹਾਇਸ਼ੀ ਸੰਸਥਾ ਹੈ ਜੋ ਨੌਜਵਾਨ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦਿੰਦੀ ਹੈ।" ਉਨ੍ਹਾਂ ਅੱਗੇ ਕਿਹਾ, "ਲੜਕੀਆਂ ਨੂੰ ਰਾਸ਼ਟਰੀ ਪੱਧਰ 'ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਇਥੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਵਿੱਚ ਉਨ੍ਹਾਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸਐਸਬੀ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਸਤੇ ਢੁਕਵੀਂ ਤਿਆਰੀ ਕਰਵਾਈ ਜਾਂਦੀ ਹੈ।" ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰਿ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Bhagwant Mann , Bhagwant Singh Mann , AAP Punjab , Chief Minister Of Punjab , KAP Sinha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD