Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਪੰਜਾਬ ਸਰਕਾਰ ਦੇਸ਼ ਦੀ ਸੇਵਾ ਵਿੱਚ ਭਾਰਤੀ ਫੌਜ ਨਾਲ ਪੂਰਾ ਸਹਿਯੋਗ ਕਰਨ ਲਈ ਵਚਨਬੱਧ : ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, KAP Sinha

Web Admin

Web Admin

5 Dariya News

ਚੰਡੀਗੜ੍ਹ , 14 May 2026

Last updated on: May 15, 2026, 10:21 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ 'ਤੇ ਸਹਿਮਤ ਹੋਈਆਂ। 

ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ। ਪੰਜਾਬ ਦੀ ਰਣਨੀਤਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਮਹੱਤਵਪੂਰਨ ਹੈ।"

ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ।

ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ 'ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।

ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Bhagwant Mann , Bhagwant Singh Mann , AAP Punjab , Chief Minister Of Punjab , KAP Sinha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD