Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ: ਸੀਈਓ ਅਨਿੰਦਿਤਾ ਮਿਤਰਾ

Anindita Mitra, Election Commision Punjab, ECI, Chief Electoral Officer Punjab, CEO Punjab

5 Dariya News

5 Dariya News

5 Dariya News

ਚੰਡੀਗੜ੍ਹ , 14 May 2026

Last updated on: May 15, 2026, 10:46 IST

ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਕਤ ਪ੍ਰਗਟਾਵਾ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 24453 ਬੀਐਲਓਜ਼, 2476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੰਜਾਬ ਰਾਜ ਵਿੱਚ ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਸੂਬੇ ਦੇ 2 ਕਰੋੜ 14 ਲੱਖ 57 ਹਜ਼ਾਰ 160 ਵੋਟਰਾਂ ਵਿੱਚੋਂ 1 ਕਰੋੜ 79 ਲੱਖ 56 ਹਜ਼ਾਰ 656 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 83.69 ਫੀਸਦ ਬਣਦੀ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਦਿਹਾਤੀ ਇਲਾਕਿਆਂ ਵਿੱਚ 89.58 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂ ਵਿੱਚ 73 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। 

ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਜਾਵੇਗਾ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ। 

ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਸੂਬੇ ਦੇ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ। 

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ। ਮੁੱਖ ਚੋਣ ਅਫ਼ਸਰ ਨੇ ਪੰਜਾਬ ਰਾਜ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। 

ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ‘ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਉਹ ਕੱਲ ਮਿਤੀ 15-05-2026 ਨੂੰ ਰਾਜ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਨਗੇ ਅਤੇ ਐਸ.ਆਈ.ਆਰ. ਸਬੰਧੀ ਸਮੁੱਚੀ ਜਾਣਕਾਰੀ ਦੇਣਗੇ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD