Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਧਰਮ ਦੇ ਨਾਂ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ : ਮੋਹਿੰਦਰ ਭਗਤ

ਕਿਹਾ, ਧਰਮ ਦੇ ਨਾਂ ’ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਦਾ ਧਰਮ ਨਾਲ ਕੋਈ ਸਬੰਧ ਨਹੀਂ

Mohinder Bhagat, AAP Punjab, Deepak Bali, Jalandhar

5 Dariya News

5 Dariya News

5 Dariya News

ਜਲੰਧਰ , 14 May 2026

Last updated on: May 15, 2026, 10:56 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਵਿੱਚ ਇਕ ਧਾਰਮਿਕ ਸਮਾਗਮ ਦੇ ਮੁੱਦੇ ਨੂੰ ਸਿਆਸੀ ਰੰਗਤ ਦੇਣ ਦੀ ਕੋਝੀ ਹਰਕਤ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਧਰਮ ਦੇ ਨਾਂ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਇਥੇ ਸਰਕਟ ਹਾਊਸ ਵਿਖੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਹੋਰ ਸ਼ਖਸੀਅਤਾਂ ਸਮੇਤ ਪ੍ਰੈਸ ਕਾਨਫਰੰਸ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਸਾਂਝੀਵਾਲਤਾ ਦੀ ਮਿਸਾਲ ਹੈ। 

ਉਨ੍ਹਾਂ ਕਿਹਾ ਕਿ ਧਰਮ ਦੇ ਨਾਂ ’ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਦਾ ਧਰਮ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਨੂੰ ਕਿਸੇ ਇਕ ਪਾਰਟੀ ਨਾਲ ਜੋੜਨਾ ਛੋਟੀ ਸੋਚ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦਾ ਸਤਿਕਾਰ ਕਰਦਿਆਂ ਧਾਰਮਿਕ ਸਮਾਗਮ ਸਭ ਨੂੰ ਰਲ ਮਿਲ ਕੇ ਸ਼ਰਧਾ ਭਾਵਨਾ ਨਾਲ ਮਨਾਉਣੇ ਚਾਹੀਦੇ ਹਨ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸਨਾਤਨ ਦੇ ਨਾਂ ’ਤੇ ਹਲਕੀ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਾਰਪੀਡੋ ਕਰਨ ਲਈ ਭਾਜਪਾ ਐਂਟੀ ਪੰਜਾਬ ਏਜੰਡਾ ਚਲਾ ਰਹੀ ਹੈ, ਜਿਸ ਨੂੰ ਕਿਸੇ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। 

ਉਨ੍ਹਾਂ ਸਪਸ਼ਟ ਕੀਤਾ ਕਿ ਪੁਲਿਸ ਧਾਰਮਿਕ ਪ੍ਰੋਗਰਾਮ ਰੋਕਣ ਲਈ ਨਹੀਂ, ਸਗੋਂ ਦਸਤਾਵੇਜ਼ਾਂ ਵਿੱਚ ਕਮੀ-ਪੇਸ਼ੀ ਨੂੰ ਮੁਕੰਮਲ ਕਰਵਾਉਣ ਲਈ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਮ ਦੇ ਨਾਂ ’ਤੇ ਪੰਜਾਬ ਨੂੰ ਵੰਡਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ। 

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪਰਸ਼ੂਰਾਮ ਜਯੰਤੀ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਵਿੱਚ ਮਨਾਈ ਗਈ। ਇਸ ਤੋਂ ਇਲਾਵਾ ਪਠਾਨਕੋਟ ਵਿਖੇ ਪਹਿਲੀ ਵਾਰੀ ਨਵ ਸੰਮਤ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਸੂਬਾ ਸਰਕਾਰ ਵਲੋਂ ਸ਼੍ਰੀ ਰਾਮ ਤੀਰਥ ਵਿਖੇ ਕਰੀਬ 25 ਕਰੋੜ ਦੇ ਕਾਰਜ ਵੀ ਆਰੰਭੇ ਜਾ ਰਹੇ ਹਨ। 

ਉਨ੍ਹਾਂ ਲੋਕਾਂ ਨੂੰ ਸਾਈਂ ਦਾਸ ਸਕੂਲ ਜਲੰਧਰ ਦੀ ਗਰਾਊਂਡ ਵਿਖੇ ਹੋ ਰਹੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਨਾਤਨ ਦਾ ਸਮਾਗਮ ਹੈ, ਜਿਸ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾਵੇ। ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ ਨੇ ਸਮਿਤੀ ਵੱਲੋਂ ਸਨਾਤਨ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ’ਤੇ ਚਾਨਣਾ ਪਾਇਆ। ਉਨ੍ਹਾਂ ਧਰਮ ਦੇ ਨਾਂ ’ਤੇ ਸ਼ਹਿਰ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਦੀ ਨਿੰਦਾ ਵੀ ਕੀਤੀ।

ਇਸ ਮੌਕੇ ਖਾਦੀ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਆਹਲੂਵਾਲੀਆ, ‘ਆਪ’ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਕੌਂਸਲਰ ਜਤਿਨ ਗੁਲਾਟੀ, ਪਾਲਾ ਜਲਾਲਪੁਰੀਆ ਤੋਂ ਇਲਾਵਾ ਕਸ਼ਟ ਨਿਵਾਰਣ ਬਾਲਾ ਜੀ ਮੰਦਰ ਸ਼ੇਖਾ ਬਾਜ਼ਾਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਸਨ।

 

Tags: Mohinder Bhagat , AAP Punjab , Deepak Bali , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD