Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਭਾਗਾਂ ਨੂੰ ਪਟਿਆਲਾ ਦੀ ਸਾਫ ਸਫਾਈ ਤੇ ਸੁੰਦਰੀਕਰਨ ' ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼

ਡੀਸੀ ਵੱਲੋਂ ਸੜਕਾਂ ਦੇ ਕਿਨਾਰਿਆਂ ‘ਤੇ ਖਿਲਰੇ ਕੂੜੇ ਨੂੰ ਹਟਾਉਣ ਤੇ ਕੂੜੇ ਦੇ ਢੇਰਾਂ ਤੋਂ ਪੁਰਾਣੇ ਕੂੜੇ ਨੂੰ ਠਿਕਾਣੇ ਲਾਉਣ ‘ਤੇ ਜ਼ੋਰ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 14 May 2026

Last updated on: May 15, 2026, 11:11 IST

ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ 38ਵੀਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਪਟਿਆਲਾ ਦੇ ਸੁੰਦਰੀਕਰਨ, ਸਾਫ਼ ਅਤੇ ਪ੍ਰਦੂਸ਼ਣ-ਮੁਕਤ ਬਣਾਉਣ, ਠੋਸ ਕਚਰਾ ਪ੍ਰਬੰਧਨ, ਪਲਾਸਟਿਕ ਕਚਰੇ ਦੇ ਨਿਪਟਾਰੇ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਟਿਆਲਾ ਨੂੰ ਸੋਹਣਾ ਅਤੇ ਸਾਫ਼ ਬਣਾਉਣਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸੁੰਦਰਤਾ ਅਤੇ ਵਾਤਾਵਰਣ ਸੰਭਾਲ ਨਾਲ ਜੁੜੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਮੁਕੰਮਲ ਕੀਤਾ ਜਾਵੇ।

ਡੀ ਸੀ ਨੇ ਖਾਸ ਤੌਰ ’ਤੇ ਸ਼ਹਿਰ ਦੀਆਂ ਸੜਕਾਂ, ਚੌਕਾਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਤੁਰੰਤ ਹਟਾਉਣ ਅਤੇ ਸਫਾਈ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਸੜਕਾਂ ਦੇ ਕਿਨਾਰਿਆਂ ’ਤੇ ਪਿਆ ਕੂੜਾ ਤੁਰੰਤ ਚੁੱਕਣ ਅਤੇ ਪੁਰਾਣੇ ਪਏ ਕੂੜੇ ਦੇ ਢੇਰਾਂ ਨੂੰ ਸਮਾਂਬੱਧ ਢੰਗ ਨਾਲ ਸਾਫ਼ ਕਰਨ ਲਈ ਵੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਓਹਨਾ ਠੋਸ ਕਚਰਾ ਪ੍ਰਬੰਧਨ ਸਬੰਧੀ ਚੱਲ ਰਹੇ ਕੰਮਾਂ ਦੀ ਨਿਯਮਿਤ ਨਿਗਰਾਨੀ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਵਧ ਰਹੇ ਹਵਾ ਅਤੇ ਸ਼ੋਰ ਪ੍ਰਦੂਸ਼ਣ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼ਹਿਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਸਖ਼ਤੀ ਕਰਨ ਦੇ ਆਦੇਸ਼ ਜਾਰੀ ਕੀਤੇ। 

ਉਨ੍ਹਾਂ ਟ੍ਰੈਫਿਕ ਪੁਲਿਸ ਅਤੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮੇਂ ਤੋਂ ਇਲਾਵਾ ਸ਼ਹਿਰ ਵਿੱਚ ਭਾਰੀ ਵਾਹਨਾਂ ਦੇ ਦਾਖਲੇ ਨੂੰ ਰੋਕਿਆ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਬਣੀ ਰਹੇ ਅਤੇ ਪ੍ਰਦੂਸ਼ਣ ਵਿੱਚ ਕਮੀ ਲਿਆਂਦੀ ਜਾ ਸਕੇ। ਇਸ ਦੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਸਥਾਨਾਂ ’ਤੇ ਜਾਗਰੂਕਤਾ ਫਲੈਕਸ ਬੋਰਡ ਲਗਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਦੇ ਇਸਤੇਮਾਲ ’ਤੇ ਵੀ ਸਖ਼ਤ ਨਾਰਾਜ਼ਗੀ ਜਤਾਉਂਦਿਆਂ ਸਿੰਗਲ ਯੂਜ਼ ਪਲਾਸਟਿਕ ਵੇਚਣ ਵਾਲਿਆਂ, ਹੋਲਸੇਲਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਨੂੰ ਸੋਹਣਾ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਲਈ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਅਤੇ ਨਿਰਧਾਰਤ ਸਮੇਂ ਅੰਦਰ ਟੀਚਿਆਂ ਨੂੰ ਪੂਰਾ ਕਰਨ ਲਈ ਕਿਹਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਨਵਰੀਤ ਸੇਖੋਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਇੰਜੀਨੀਅਰ ਸ਼੍ਰੀ ਨਵਤੇਸ਼ ਸਿੰਗਲਾ, ਨਗਰ ਨਿਗਮ ਦੇ ਅਧਿਕਾਰੀਆਂ, ਟ੍ਰੈਫਿਕ ਪੁਲਿਸ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD