Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਟਿਆਲਾ ਨੂੰ ਹੜ੍ਹਾਂ ਤੋਂ ਮਿਲੇਗੀ ਪੱਕੀ ਰਾਹਤ, ਵੱਡੀ ਨਦੀ ਦੇ ਬੰਨ੍ਹ ਮਜ਼ਬੂਤ ਕਰਕੇ ਕੰਢਿਆਂ 'ਤੇ ਬੂਟੇ ਲਗਾਏ ਜਾਣਗੇ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ 'ਚ ਵਿਕਾਸ ਕੰਮਾਂ ਦਾ ਜਾਇਜ਼ਾ

Dr Balbir Singh, AAP Punjab, Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 14 May 2026

Last updated on: May 15, 2026, 11:44 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਨੂੰ ਹੜ੍ਹਾਂ ਤੋਂ ਪੱਕੀ ਰਾਹਤ ਦਿਵਾਉਣ ਦੀ ਯੋਜਨਾ ਉਪਰ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੌਲਤਪੁਰ ਤੋਂ ਲੈਕੇ ਡਕਾਲਾ ਰੋਡ ਤੱਕ ਵੱਡੀ ਨਦੀ ਦੇ ਬੰਨ੍ਹ ਮਜ਼ਬੂਤ ਕਰਨ ਸਮੇਤ ਡਕਾਲਾ ਰੋਡ ਤੋਂ ਘੱਗਰ ਤੱਕ 4 ਕਿਲੋਮੀਟਰ ਲੰਬਾਈ ਨੂੰ ਵੀ ਹੋਰ ਡੂੰਘਾ ਕਰਕੇ ਇਸ ਦੀ ਪਾਣੀ ਲਿਜਾਣ ਦੀ ਸਮਰੱਥਾ ਵਧਾਈ ਜਾ ਰਹੀ ਹੈ।

ਡਾ. ਬਲਬੀਰ ਸਿੰਘ, ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਦਿਨ ਦੇ ਸਬੰਧ ਵਿੱਚ ਇਕੱਲੇ ਪਟਿਆਲਾ ਜ਼ਿਲ੍ਹੇ ਵਿੱਚ ਹੀ 6.5 ਲੱਖ ਬੂਟੇ ਲਾਏ ਜਾਣੇ ਹਨ, ਜਿਸ ਵਿੱਚੋਂ ਵੱਡੀ ਗਿਣਤੀ ਬੂਟੇ ਵੱਡੀ ਨਦੀ ਦੇ ਬੰਨ੍ਹ ਮਜ਼ਬੂਤ ਕਰਕੇ ਇਸਦੇ ਕਿਨਾਰਿਆਂ 'ਤੇ ਲਗਾਏ ਜਾਣ ਦੀ ਤਜਵੀਜ਼ ਹੈ, ਜਿਸ ਲਈ ਜੰਗਲਾਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਵੱਡੀ ਨਦੀ ਦੇ ਕਿਨਾਰੇ ਦੌਲਤਪੁਰ ਤੇ ਸਨੀ ਇੰਨਕਲੇਵ ਨੇੜੇ 87 ਕਰੋੜ ਰੁਪਏ ਦੀ ਲਾਗਤ ਨਾਲ ਲੱਗ ਰਹੇ ਦੋਵੇਂ ਐਸ.ਟੀ.ਪੀਜ਼ 'ਚੋਂ ਪਾਣੀ ਨੂੰ ਟਰੀਟ ਕਰਕੇ ਇਸ ਨੂੰ ਸਿੰਚਾਈ ਲਈ ਵਰਤਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਇਸ ਮੌਕੇ ਹਿਆਣਾ ਕਲਾਂ ਛੱਪੜ 'ਚ ਮਰੀਆਂ ਮੱਛੀਆਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਕੇ ਇਸ ਛੱਪੜ ਦੀ ਸਫ਼ਾਈ ਦੇ ਨਿਰਦੇਸ਼ ਦਿੱਤੇ।

ਸਿਹਤ ਮੰਤਰੀ ਨੇ ਤ੍ਰਿਪੜੀ ਇਲਾਕੇ ਵਿੱਚ ਡੀ.ਐਲ. ਐਫ. ਕਲੋਨੀ ਨੇੜੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਨਗਰ ਨਿਗਮ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਸੜਕ ਦੀ ਸਮੱਸਿਆ ਦਾ ਇਸੇ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਇਰਾਨ-ਇਜ਼ਰਾਇਲ ਜੰਗ ਕਰਕੇ ਲੁਕ ਦਾ ਸੰਕਟ ਆਉਣ ਨਾਲ ਸੜਕਾਂ ਦੇ ਕੰਮ 'ਚ ਕੁਝ ਦੇਰੀ ਹੋਈ ਹੈ ਪਰੰਤੂ ਅਗਲੇ ਕੁਝ ਦਿਨਾਂ ਦੇ ਅੰਦਰ ਪਟਿਆਲਾ ਦਿਹਾਤੀ ਹਲਕੇ ਦੀਆਂ 10 ਮੁੱਖ ਸੜਕਾਂ ਦਾ ਕੰਮ ਮੁਕੰਮਲ ਕਰਵਾ ਦਿੱਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਇਸ ਦੌਰਾਨ ਐਲ.ਐਂਡ.ਟੀ ਵੱਲੋਂ ਪਾਣੀ ਦੀਆਂ ਪਾਇਪਾਂ ਪਾਉਣ ਕਰਕੇ ਟੁੱਟੀਆਂ ਸੜਕਾਂ, ਪਟਿਆਲਾ ਦਿਹਾਤੀ ਹਲਕੇ 'ਚ 42 ਪਿੰਡਾਂ 'ਚ ਲੋੜਵੰਦਾਂ ਨੂੰ 5 ਮਰਲੇ ਦੇ ਪਲਾਟ ਦੇਣ ਸਮੇਤ ਪਿੰਡਾਂ 'ਚ ਲਾਲ ਲਕੀਰ ਦੇ ਅੰਦਰ ਮਾਲਕਾਨਾ ਹੱਕ ਦੇਣ ਅਤੇ ਬਾਰਨ, ਘਮਰੌਦਾ ਤੇ ਮੰਡੌੜ ਦੇ ਛੱਪੜਾਂ ਦੀ ਸਫ਼ਾਈ ਦੇ ਨਵੀਨੀਕਰਨ ਦੇ ਕੰਮ ਵੀ ਜਾਇਜ਼ਾ ਲਿਆ।

ਇਸ ਬੈਠਕ ਦੌਰਾਨ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਏ.ਸੀ.ਏ ਪੀਡੀਏ ਪਰਮਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ, ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ ਸਮੇਤ ਨਗਰ ਨਿਗਮ, ਜੰਗਲਾਤ, ਸੀਵਰੇਜ ਬੋਰਡ, ਡਰੇਨੇਜ ਤੇ ਹੋਰ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

 

Tags: Dr Balbir Singh , AAP Punjab , Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD