Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੌਜਵਾਨ ਆਗੂ ਗੁਰਦੇਵ ਸਿੰਘ ਟਿਵਾਣਾ ਬਣੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ, ਬਿੰਦਰ ਕੌਰ ਦੀ ਉਪ ਚੇਅਰਪਰਸਨ ਵਜੋਂ ਚੋਣ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ‘ਚ ਸੰਭਾਲੇ ਅਹੁਦੇ

Dr Balbir Singh, AAP Punjab, Chetan Singh Jauramajra, Patiala

5 Dariya News

5 Dariya News

5 Dariya News

ਪਟਿਆਲਾ , 14 May 2026

Last updated on: May 15, 2026, 13:02 IST

ਨੌਜਵਾਨ ਆਗੂ ਗੁਰਦੇਵ ਸਿੰਘ ਟਿਵਾਣਾ ਨੂੰ ਅੱਜ ਜ਼ਿਲ੍ਹਾ ਪਰਿਸ਼ਦ ਪਟਿਆਲਾ ਦਾ ਚੇਅਰਮੈਨ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਦੀ ਉਪ ਚੇਅਰਪਰਸਨ ਵਜੋਂ ਚੋਣ ਕੀਤੀ ਗਈ ਹੈ। ਸਰਬਸੰਮਤੀ ਨਾਲ ਚੁਣੇ ਗਏ ਇਨ੍ਹਾਂ ਦੋਵਾਂ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਹਲਕਾ ਸਮਾਣਾ ਦੇ ਐਮ.ਐਲ.ਏ ਸ. ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਸੰਭਾਲ ਲਏ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਚੇਤ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਾਰਟੀ ਦੇ ਮਿਹਨਤੀ ਅਤੇ ਇਮਾਨਦਾਰ ਸਾਥੀ ਗੁਰਦੇਵ ਸਿੰਘ ਟਿਵਾਣਾ ਨੂੰ ਚੇਅਰਮੈਨ ਅਤੇ ਬੀਬੀ ਬਿੰਦਰ ਕੌਰ ਨੂੰ ਵਾਈਸ ਚੇਅਰਪਰਸਨ ਚੁਣੇ ਜਾਣ ‘ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਦੋਵੇਂ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਟਿਆਲਾ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਗੁਰਦੇਵ ਸਿੰਘ ਟਿਵਾਣਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।

ਸਿਹਤ ਮੰਤਰੀ ਤੇ ਵਿਧਾਇਕ ਨੇ ਕਿਹਾ ਵਾਹਿਗੁਰੂ ਜੀ ਇਨ੍ਹਾਂ ਆਗੂਆਂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਮੇਸ਼ਾ ਲੋਕਾਂ ਨਾਲ ਜੁੜੇ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਕਰਵਾਉਣ ਲਈ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਅੱਜ ਪ੍ਰੀਜਾਈਡਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਪਟਿਆਲਾ ਦੀ ਨਿਗਰਾਨੀ ਹੇਠ ਸਰਕਾਰ ਵੱਲੋਂ ਜਾਰੀ ਰਿਜ਼ਰਵੇਸ਼ਨ ਨੋਟੀਫੀਕੇਸ਼ਨ ਅਨੁਸਾਰ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ ਦੀ ਜਨਰਲ ਕੈਟਾਗਰੀ ਅਤੇ ਵਾਇਸ ਚੇਅਰਮੈਨ ਐਸ.ਸੀ (ਇਸਤਰੀ) ਲਈ ਰਾਖਵੀ ਸੀਟ ਲਈ ਚੁਣੇ ਮੈਂਬਰਾਂ ‘ਚੋ ਚੋਣ ਕੀਤੀ ਗਈ ਹੈ।ਉਂਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਗੁਰਦੇਵ ਸਿੰਘ ਟਿਵਾਣਾ, ਜ਼ਿਲ੍ਹਾ ਪਰਿਸ਼ਦ ਜ਼ੋਨ ਬੰਮਣਾ ਤੋਂ ਮੈਂਬਰ, ਨੂੰ ਸਰਬ ਸੰਮਤੀ ਨਾਲ ਚੇਅਰਮੈਨ ਵਜੋਂ ਚੁਣਿਆ ਗਿਆ ਅਤੇ ਵਾਇਸ ਚੇਅਰਪਰਸਨ ਵਜੋਂ ਬਿੰਦਰ ਕੌਰ, ਜ਼ੋਨ ਦਫ਼ਤਰੀਵਾਲਾ ਦੀ ਚੋਣ ਕੀਤੀ ਗਈ।

ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਹਰਪਾਲ ਸਿੰਘ ਵਿਰਕ, ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਸਮੇਤ ਹੋਰ ਆਗੂ ਹਾਜ਼ਰ ਸਨ।

 

Tags: Dr Balbir Singh , AAP Punjab , Chetan Singh Jauramajra , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD