Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਿੰਦਰ ਭਗਤ ਅਤੇ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ 'ਚ ਟੇਕਿਆ ਮੱਥਾ

Mohinder Bhagat, AAP Punjab, Deepak Bali, Jalandhar

Web Admin

Web Admin

5 Dariya News

ਜਲੰਧਰ , 14 May 2026

Last updated on: May 15, 2026, 13:10 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਾਈਂ ਦਾਸ ਸਕੂਲ ਦੀ ਗਰਾਊਂਡ ਵਿਖੇ ਬਾਲਾ ਜੀ ਦੀ ਚੌਂਕੀ ਵਿੱਚ ਮੱਥਾ ਟੇਕਿਆ। ਸ਼੍ਰੀ ਭਗਤ ਅਤੇ ਸ਼੍ਰੀ ਬਾਲੀ ਨੇ ਭਾਈਚਾਰਕ ਸਾਂਝ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਪ੍ਰਾਰਥਨਾ ਵੀ ਕੀਤੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਹੀ ਹੈ, ਜਿੱਥੇ ਸੂਬਾ ਵਾਸੀ ਆਪਸੀ ਭਾਈਚਾਰੇ ਦੀ ਮਿਸਾਲ ਕਾਇਮ ਕਰਦਿਆਂ ਰਲ ਮਿਲ ਕੇ ਧਾਰਮਿਕ ਸਮਾਗਮ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪਰਸ਼ੂਰਾਮ ਜਯੰਤੀ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੇ ਕਾਰਜਕਾਲ ਵਿੱਚ ਮਨਾਈ ਗਈ। 

ਇਸ ਤੋਂ ਇਲਾਵਾ ਪਠਾਨਕੋਟ ਵਿਖੇ ਪਹਿਲੀ ਵਾਰੀ ਨਵ ਸੰਮਤ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਗਿਆ। ਪੰਜਾਬ ਸਰਕਾਰ ਵਲੋਂ ਸ਼੍ਰੀ ਰਾਮ ਤੀਰਥ ਵਿਖੇ ਕਰੀਬ 25 ਕਰੋੜ ਦੇ ਕਾਰਜ ਵੀ ਆਰੰਭੇ ਜਾ ਰਹੇ ਹਨ। ਇਸ ਮੌਕੇ ਸੀਨੀਅਰ 'ਆਪ' ਆਗੂ ਦਿਨੇਸ਼ ਢੱਲ ਅਤੇ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਮੰਗਲ ਸਿੰਘ ਬੱਸੀ ਵੀ ਮੌਜੂਦ ਸਨ।

 

Tags: Mohinder Bhagat , AAP Punjab , Deepak Bali , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD