Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਬਾਰਵੀਂ ਦੀ ਮੈਰਿਟ 'ਚ ਚਮਕੀਆਂ ਪੁਰਾਣੀ ਪੁਲਿਸ ਲਾਈਨ ਸਕੂਲ ਦੀਆਂ ਚਾਰ ਵਿਦਿਆਰਥਣਾਂ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਦਾ ਨਤੀਜਾ 100 ਫੀਸਦੀ ਰਿਹਾ

Education, Punjab School Education Board, Government Girls Senior Secondary Smart School, Patiala

5 Dariya News

5 Dariya News

5 Dariya News

ਪਟਿਆਲਾ , 14 May 2026

Last updated on: May 15, 2026, 13:20 IST

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ (ਓ.ਪੀ.ਐਲ.) ਪਟਿਆਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਅਤੇ ਚਾਰ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ।

ਕਾਮਰਸ ਗਰੁੱਪ ਦੀ ਵਿਦਿਆਰਥਣ ਰਿਧੀਮਾ ਪੁੱਤਰੀ ਸ੍ਰੀ ਕੇਤਨ ਜੈਨ ਨੇ 97.2 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਮੈਰਿਟ ਵਿੱਚ 15ਵਾਂ ਸਥਾਨ ਪ੍ਰਾਪਤ ਕੀਤਾ, ਜਦਕਿ ਇਸ਼ਮੀਤ ਕੌਰ ਪੁੱਤਰੀ ਸ੍ਰੀ ਮਨੋਹਰ ਸਿੰਘ ਨੇ 96.8 ਫੀਸਦੀ ਅੰਕ ਪ੍ਰਾਪਤ ਕਰਕੇ 17ਵਾਂ ਰੈਂਕ ਹਾਸਲ ਕੀਤਾ। ਇਸੇ ਤਰ੍ਹਾਂ ਵੋਕੇਸ਼ਨਲ ਗਰੁੱਪ ਦੇ ਟੈਕਸੇਸ਼ਨ ਪ੍ਰੈਕਟਿਸਿਸ ਵਿਭਾਗ ਦੀ ਖੁਸ਼ਪ੍ਰੀਤ ਕੌਰ ਪੁੱਤਰੀ ਸ੍ਰੀ ਬਲਵਿੰਦਰ ਸਿੰਘ ਨੇ 97.4 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਮੈਰਿਟ ਵਿੱਚ 14ਵਾਂ ਸਥਾਨ ਅਤੇ ਜਸ਼ਨਜੀਤ ਕੌਰ ਪੁੱਤਰੀ ਸ੍ਰੀ ਜਗਪਾਲ ਸਿੰਘ ਨੇ 97.2 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਮੈਰਿਟ ਵਿੱਚ 15ਵਾਂ ਸਥਾਨ ਹਾਸਲ ਕੀਤਾ।

ਸਕੂਲ ਦੇ ਸਾਇੰਸ ਅਤੇ ਆਰਟਸ ਗਰੁੱਪਾਂ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਅੰਟਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਧਿਆਪਕਾਂ ਦੀ ਲਗਾਤਾਰ ਮਿਹਨਤ ਅਤੇ ਵਿਦਿਆਰਥਣਾਂ ਦੀ ਲਗਨ ਨਾਲ ਇਹ ਵੱਡੀ ਉਪਲਬਧੀ ਸੰਭਵ ਹੋਈ ਹੈ। 

ਉਨ੍ਹਾਂ ਦੱਸਿਆ ਕਿ ਕੁੱਲ 231 ਵਿਦਿਆਰਥਣਾਂ ਵਿੱਚੋਂ 56 ਵਿਦਿਆਰਥਣਾਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਪ੍ਰਿੰਸੀਪਲ ਵੱਲੋਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ 5100-5100 ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। 

ਨਾਲ ਹੀ ਵਿਦਿਆਰਥਣਾਂ ਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਗਈ। ਪ੍ਰਿੰਸੀਪਲ ਮੈਡਮ ਨੇ ਕਾਮਰਸ ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰਾਂ ਅਤੇ ਸਮੂਹ ਵਿਸ਼ਾ ਅਧਿਆਪਕਾਂ ਦੀ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ।

 

Tags: Education , Punjab School Education Board , Government Girls Senior Secondary Smart School , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD