Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਮਰਦਮਸ਼ੁਮਾਰੀ 2027: ਜ਼ਿਲ੍ਹਾ ਬਰਨਾਲਾ ਵਿੱਚ ਗਿਣਤੀਕਾਰਾਂ ਵਲੋਂ ਘਰਾਂ ਦਾ ਸੂਚੀਕਰਨ ਸ਼ੁਰੂ : ਹਰਪ੍ਰੀਤ ਸਿੰਘ

ਗਿਣਤੀਕਾਰਾਂ ਵਲੋਂ ਪੁੱਛੇ ਜਾਣਗੇ 33 ਸਵਾਲ, ਡਿਜੀਟਲ ਮੋਡ ਰਾਹੀਂ ਭਰੇ ਜਾਣਗੇ ਵੇਰਵੇ

Harpreet Singh, DC Barnala, Deputy Commissioner Barnala, Barnala

Gurpreet Singh

Gurpreet Singh

5 Dariya News

ਬਰਨਾਲਾ , 15 May 2026

Last updated on: May 15, 2026, 16:45 IST

ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਅੱਜ ਤੋਂ ਗਿਣਤੀਕਾਰਾਂ ਵਲੋਂ ਘਰ ਘਰ ਜਾ ਕੇ ਘਰਾਂ ਦਾ ਸੂਚੀਕਰਨ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਕਿ 13 ਜੂਨ 2026 ਤੱਕ ਹੋਵੇਗਾ। ਗਿਣਤੀਕਾਰ ਜਨਗਣਨਾ ਦੇ ਕਾਰਜ ਦੀ ਸਭ ਤੋਂ ਅਹਿਮ ਕੜੀ ਹਨ ਤੇ ਇਹ ਕੰਮ ਸ਼ਿੱਦਤ ਨਾਲ ਮੁਕੰਮਲ ਕੀਤਾ ਜਾਵੇ। 

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਹਿਤ ਪ੍ਰਮੁੱਖ ਜਨਗਣਨਾ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਦੇ ਮੀਟਿੰਗ ਹਾਲ ਵਿਚ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਲਈ ਰਵਾਨਾ ਕਰਦਿਆਂ ਕੀਤਾ। ਓਹਨਾਂ ਕਿਹਾ ਕਿ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਗਿਣਤੀਕਾਰਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। 

ਓਹਨਾਂ ਕਿਹਾ ਕਿ ਜੇਕਰ ਕਿਸੇ ਵੀ ਗਿਣਤੀਕਾਰ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਸਬੰਧਤ ਅਫ਼ਸਰਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਵਿਚ 1200 ਤੋਂ ਵੱਧ ਗਿਣਤੀਕਾਰ ਅਤੇ ਸੁਪਰਵਾਈਜ਼ਰ ਲਾਏ ਗਏ ਹਨ। ਓਹਨਾਂ ਕਿਹਾ ਕਿ ਗਿਣਤੀਕਾਰਾਂ ਨੂੰ ਮੁਕੰਮਲ ਕਿੱਟਾਂ ਦਿੱਤੀਆਂ ਗਈਆਂ ਹਨ।

ਓਹਨਾਂ ਕਿਹਾ ਕਿ ਇਹ ਡਿਜੀਟਲ ਸੈਂਸਜ਼ ਹੈ ਤੇ ਗਿਣਤੀਕਾਰਾਂ ਵਲੋਂ HLO ਐਪ 'ਤੇ ਸਾਰੇ ਵੇਰਵੇ ਦਰਜ ਕੀਤੇ ਜਾਣੇ ਹਨ। ਜਿਨ੍ਹਾਂ ਨਾਗਰਿਕਾਂ ਨੇ ਪਹਿਲਾਂ ਹੀ ਆਨਲਾਈਨ ਸਵੈ ਗਣਨਾ ਕੀਤੀ ਹੋਈ ਹੈ, ਓਹਨਾਂ ਨੂੰ ਸਿਰਫ SE ਆਈ ਡੀ ਦਿਖਾਉਣੀ ਪਵੇਗੀ। ਓਹਨਾਂ ਦੱਸਿਆ ਕਿ ਮਕਾਨ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ (HLO) ਲਈ 33 ਪ੍ਰਸ਼ਨ ਪੁੱਛੇ ਜਾਣਗੇ ਜਿਨ੍ਹਾਂ ਵਿਚ ਇਮਾਰਤ ਨੰਬਰ (ਨਗਰਪਾਲਿਕਾ ਜਾਂ ਸਥਾਨਕ ਅਥਾਰਟੀ ਜਾਂ ਜਨਗਣਨਾ ਨੰਬਰ), ਮਕਾਨ ਨੰਬਰ, ਮਕਾਨ ਦੇ ਫਰਸ਼ ਦੀ ਮੁੱਖ ਸਮੱਗਰੀ, ਪਰਿਵਾਰ ਵਿੱਚ ਆਮ ਤੌਰ 'ਤੇ ਰਹਿਣ ਵਾਲੇ ਵਿਅਕਤੀਆਂ ਦੀ ਕੁੱਲ ਗਿਣਤੀ, ਵਾਹਨ, ਮੋਬਾਈਲ ਨੰਬਰ ਆਦਿ ਸ਼ਾਮਲ ਹਨ।

ਓਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਟੌਲ ਫਰੀ ਨੰਬਰ 1855 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਓਹਨਾਂ ਜ਼ਿਲ੍ਹਾ ਵਾਸੀਆਂ ਨੂੰ ਮਰਦਮਸ਼ੁਮਾਰੀ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।

 

Tags: Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD