Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਮੀਤ ਸਿੰਘ ਖੁੱਡੀਆ ਨੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ

ਲੰਬੀ ਹਲਕੇ ਦੇ ਪਿੰਡਾਂ ਨੂੰ ਸਿੰਚਾਈ ਲਈ ਮਿਲੇਗਾ ਪੂਰਾ ਪਾਣੀ- ਖੁੱਡੀਆਂ

Gurmeet Khudian, Gurmeet Singh Khudian, AAP Punjab

Gurpreet Singh

Gurpreet Singh

5 Dariya News

ਲੰਬੀ/ ਸ੍ਰੀ ਮੁਕਤਸਰ ਸਾਹਿਬ , 15 May 2026

Last updated on: May 15, 2026, 16:51 IST

ਪੰਜਾਬ ਸਰਕਾਰ ਵਲੋਂ ਟੇਲਾਂ ਤੇ ਪੈਂਦੀਆਂ ਜਮੀਨਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਮਰੱਥਾ ਵਧਾਉਣ ਲਈ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ, ਕੱਸੀਆਂ ਨੂੰ ਪੱਕਾ ਕੀਤਾ ਹੈ ਅਤੇ ਜਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ ਕੀਤਾ।

ਉਹਨਾਂ ਦੱਸਿਆ ਕਿ 17 ਕਿਲੋਮੀਟਰ ਲੰਬੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ’ਤੇ ਪੰਜਾਬ ਸਰਕਾਰ ਵਲੋਂ 6 ਕਰੋੜ 50 ਲੱਖ ਰੁਪਏ ਖਰਚ ਕੀਤੇ ਗਏ ਹਨ, ਇਹ ਰਜਬਾਹਾ 40 ਸਾਲ ਪਹਿਲਾਂ ਬਣਾਇਆ ਗਿਆ ਸੀ। ਇਸ ਰਜਬਾਹੇ ਦੀ ਰੀਲਾਈਨਿਗ  ਨਾਲ ਪਿੰਡ ਥਰਾਜਵਾਲਾ, ਦਿਉਣ ਖੇੜਾ, ਅਬੁਲ ਖੁਰਾਣਾ, ਡੱਬਵਾਲੀ ਮਲਕੋ ਕੀ, ਲਾਲ ਬਾਈ, ਤੱਪਾ ਖੇੜਾ, ਕੋਲਿਆਂਵਾਲੀ ਆਦਿ ਦੇ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ। 

ਉਹਨਾਂ ਦੱਸਿਆ ਕਿ ਖੇਤੀਬਾੜੀ ਲਈ ਜਿੱਥੇ ਪਹਿਲਾਂ 33 ਪ੍ਰਤੀਸਤ ਪਾਣੀ ਹੀ ਮਿਲਦਾ ਹੈ, ਹੁਣ ਸਿੰਚਾਈ ਵਿਭਾਗ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਨਾਲ 75 ਪ੍ਰਤੀਸ਼ਤ ਪਾਣੀ ਉਪਲਬੱਧ ਹੋਣਾ ਸ਼ੁਰੂ ਹੋ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਬੋਹਰ ਅਤੇ ਫਾਜ਼ਿਲਕਾ ਇਲਾਕਿਆਂ ਦੇ ਟੇਲਾਂ ਤੇ ਪੈਂਦੇ ਪਿੰਡਾਂ ਤੱਕ ਪਾਣੀ ਪੂਰੀ ਮਾਤਰਾ ਵਿੱਚ ਪਹੁੰਚਾਇਆ ਜਾ ਰਿਹਾ ਹੈ। 

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਾਸਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਪਹਿਲਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲ ਕਾਸਤਕਾਰਾਂ ਦੇ ਬੈਂਕ ਖਾਤਿਆਂ ਵਿੱਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਪੰਜਾਬ ਵਿੱਚ ਨਰਮੇ ਦੀ ਕਾਸਤ ਨੂੰ ਪ੍ਰਫੁਲਤ ਕਰਨ ਲਈ 33 ਪ੍ਰਤੀਸ਼ਤ ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ ਤੇ ਦੇਸੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਖੇਤਾਂ ਵਿੱਚ ਬਨਣ ਵਾਲੇ ਖਾਲਿਆਂ ਅਤੇ ਰਜਬਾਹਿਆ ਦੇ ਪੁਨਰ ਨਿਰਮਾਣ ’ਤੇ ਖੁਦ ਨਿਗਰਾਨੀ ਕਰਦੇ ਰਹਿਣ ਤਾਂ ਜੋ ਭਵਿੱਖ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਸ ਮੌਕੇ ਤੇ ਉਹਨਾਂ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਭਲਾਈ ਸਕੀਮਾਂ ਸਬੰਧੀ ਵੀ ਲੋਕਾਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਐਕਸੀਅਨ ਅਰਸ਼ਦੀਪ ਸਿੰਘ ਸਿੱਧੂ, ਬੀ.ਡੀ.ਪੀ.ਓ. ਲੰਬੀ ਰਕੇਸ਼ ਬਿਸ਼ਨੋਈ, ਸੁਖਵਿੰਦਰ ਸਿੰਘ ਐਸ.ਡੀ.ਓ. ਸਿੰਚਾਈ, ਨਿਰਜੀਵ ਸਿੰਘ ਸਰਪੰਚ ਤੱਪਾ ਖੇੜਾ, ਵਿੱਕੀ ਸਰਪੰਚ ਅਬੁਲ ਖੁਰਾਣਾ, ਗੁਰਬਾਜ ਸਿੰਘ ਵਣਵਾਲਾ, ਰਾਜਾ ਮਾਹੂਆਣਾ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਰਵੀ ਬਰਾੜ ਤੱਪਾਖੇੜਾ, ਬਲਵੰਤ ਸਿੰਘ ਤੱਪਾਖੇੜਾ, ਰਛਪਾਲ ਸਿੰਘ ਖੁੱਡੀਆਂ, ਜ਼ੋਗਿੰਦਰ ਸਿੰਘ ਸੰਧੂ ਬਲਦੇਵ ਸਿੰਘ ਸੰਧੂ, ਪੀ.ਏ. ਗੁਰਬਾਜ ਖੁੱਡੀਆ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਵੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD