Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਿਲ੍ਹੇ ਵਿੱਚ ਪ੍ਰੀ- ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ 87 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ : ਡਾ. ਸੋਨਾ ਥਿੰਦ

ਰਾਜਨੀਤਿਕ ਪਾਰਟੀਆਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Gurpreet Singh

Gurpreet Singh

5 Dariya News

ਫਤਹਿਗੜ੍ਹ ਸਾਹਿਬ , 15 May 2026

Last updated on: May 15, 2026, 17:44 IST

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਣੀ ਹੈ। 25 ਜੂਨ ਤੋਂ 24 ਜੁਲਾਈ, 2026 ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਡਾ.ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਦਿੱਤੀ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਪ੍ਰੀ-ਐਸ.ਆਈ.ਆਰ ਦੌਰਾਨ ਜਿਲ੍ਹੇ ਦਾ 87 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 544 ਪੋਲਿੰਗ ਸਟੇਸ਼ਨਾਂ ਵਿੱਚ 455076 ਵੋਟਰ ਹਨ, ਜਿਨ੍ਹਾਂ ਵਿੱਚੋਂ 395913 ਵੋਟਰ ਮੈਪ ਕੀਤੇ ਗਏ ਹਨ ਜਦਕਿ 59163 ਵੋਟਰ ਅਨਮੈਪ ਹਨ।

ਉਨ੍ਹਾਂ ਦੱਸਿਆ ਕਿ ਹਲਕਾ ਬੱਸੀ ਪਠਾਣਾ(ਅ.ਜ.)ਵਿੱਚ ਕੁੱਲ 178 ਪਲਿੰਗ ਸਟੇਸ਼ਨ ਹਨ ਅਤੇ 147346 ਕੁੱਲ ਵੋਟਰਾਂ ਵਿੱਚੋ 138535 ਵੋਟਰ ਮੈਪ ਕੀਤੇ ਗਏ ਹਨ ਜਦਕਿ 8811 ਵੋਟਰ ਅਨਮੈਪ ਹਨ। ਇਸੇ ਤਰ੍ਹਾਂ ਹਲਕਾ ਫਤਹਿਗੜ੍ਹ ਸਾਹਿਬ ਵਿੱਚ ਕੁੱਲ 200 ਪੋਲਿੰਗ ਸਟੇਸ਼ਨ ਹਨ ਜਿਸ ਵਿੱਚ ਕੁੱਲ 163855 ਵੋਟਰਾਂ ਵਿੱਚੋਂ 138680 ਵੋਟਰ ਮੈਪ ਕੀਤੇ ਗਏ ਹਨ ਜਦਕਿ 25175 ਵੋਟਰ ਅਨਮੈਪ ਹਨ। 

ਉਨ੍ਹਾਂ ਦੱਸਿਆ ਕਿ ਹਲਕਾ ਅਮਲੋਹ ਵਿੱਚ ਕੁੱਲ 166 ਪੋਲਿੰਗ ਸਟੇਸ਼ਨ ਹਨ, ਜਿਸ ਵਿੱਚ 143875 ਕੁੱਲ ਵੋਟਰਾਂ ਵਿੱਚੋਂ 118698 ਵੋਟਰ ਮੈਪ ਕੀਤੇ ਗਏ ਹਨ ਜਦਕਿ 25177 ਵੋਟਰ ਅਨਮੈਪ ਹਨ। ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਸੀ ਪਾਰਟੀਆਂ ਤੋਂ ਆਏ ਨੁਮਾਇੰਦਿਆਂ ਨੂੰ ਦੱਸਿਆ ਕਿ ਇਸ ਕਾਰਜ ਲਈ ਜਿਲ੍ਹੇ ਵਿੱਚ 544 ਬੀ.ਐਲ. ਓਜ਼, 55 ਸੁਪਰਵਾਈਜ਼ਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। 

ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਐਸ.ਆਈ.ਆਰ ਦਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। 

ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਰੈਸ਼ਨੇਲਾਈਜ਼ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਇਸ ਸਬੰਧੀ ਜੇਕਰ ਰਾਜਸੀ ਪਾਰਟੀਆਂ ਦੇ ਕੋਈ ਵੀ ਸੁਝਾਅ ਹਨ ਤਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਬਸੀ ਪਠਾਣਾਂ, ਫਤਿਹਗੜ੍ਹ ਸਾਹਿਬ ਅਤੇ ਅਮਲੋਹ ਵਿਖੇ ਦਿੱਤੇ ਜਾ ਸਕਦੇ ਹਨ। 

ਵੋਟਰ ਸੂਚੀ ਦਾ ਖਰੜਾ ਮਿਤੀ 31ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31ਜੁਲਾਈ 2026 ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ 31 ਜੁਲਾਈ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। 

ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੂਥ ਲੈਵਲ ਏਜੰਟ ਨਿਯੁੱਕਤ ਕੀਤੇ ਜਾਣ ਅਤੇ ਸੂਚਨਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾਵੇ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ।

ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਅਸ਼ੋਕ ਗੌਤਮ, ਬਹੁਜਨ ਸਮਾਜ ਪਾਰਟੀ ਤੋਂ ਮੋਹਨ ਸਿੰਘ ਭੱਟਮਾਜਰਾ,ਸ੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਤੋਂ ਗੁਰਪ੍ਰੀਤ ਸਿੰਘ,ਸ੍ਰੋਮਣੀ ਅਕਾਲੀ ਦਲ ਤੋਂ ਮਨਜੀਤ ਸਿੰਘ ਆਦਿ ਹਾਜਰ ਸਨ। 

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD