Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਕੌਰ ਭਰਾਜ ਵੱਲੋਂ ਰੰਗਲਾ ਪੰਜਾਬ ਸਕੀਮ ਤਹਿਤ 34 ਪੰਚਾਇਤਾਂ ਨੂੰ 02.15 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਪਿੰਡਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ

Narinder Kaur Bharaj, AAP Punjab, Sangrur

Gurpreet Singh

Gurpreet Singh

5 Dariya News

ਸੰਗਰੂਰ , 15 May 2026

Last updated on: May 15, 2026, 17:47 IST

ਰੈਸਟ ਹਾਊਸ ਸੰਗਰੂਰ ਵਿਖੇ ਹਲਕੇ ਦੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਇਕ ਮਹੱਤਵਪੂਰਨ ਕਦਮ ਚੁੱਕਦਿਆਂ 34 ਪੰਚਾਇਤਾਂ ਨੂੰ “ਰੰਗਲਾ ਪੰਜਾਬ ਸਕੀਮ” ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵਲੋਂ ਕੁੱਲ 02 ਕਰੋੜ 15 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਇਹ ਰਕਮ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਲਈ ਵਰਤੀ ਜਾਵੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡ ਪੱਧਰ ’ਤੇ ਸੁਧਾਰ ਅਤੇ ਸੁਵਿਧਾਵਾਂ ਦੇ ਵਿਸਥਾਰ ਲਈ ਵਚਨਬੱਧ ਹੈ। ਜਾਰੀ ਕੀਤੀ ਗਈ ਗ੍ਰਾਂਟ ਨਾਲ ਪਿੰਡਾਂ ਵਿੱਚ ਸੜਕਾਂ ਦੀ ਮੁਰੰਮਤ, ਨਿਕਾਸੀ ਪ੍ਰਣਾਲੀ, ਸਾਫ਼-ਸਫ਼ਾਈ, ਪੀਣਯੋਗ ਪਾਣੀ ਅਤੇ ਹੋਰ ਲੋਕ-ਭਲਾਈ ਪ੍ਰੋਜੈਕਟਾਂ ਨੂੰ ਗਤੀ ਮਿਲੇਗੀ।

ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਨੂੰ ਆਧੁਨਿਕ ਅਤੇ ਸੁਵਿਧਾਜਨਕ ਬਣਾਉਣਾ ਹੈ ਤਾਂ ਜੋ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰੀ ਸਹੂਲਤਾਂ ਵਰਗੀਆਂ ਸਹੂਲਤਾਂ ਉਪਲਬਧ ਹੋ ਸਕਣ। ਉਨ੍ਹਾਂ ਕਿਹਾ, "ਮੇਰੀ ਹਰ ਰੋਜ਼ ਕੋਸ਼ਿਸ਼ ਰਹਿੰਦੀ ਹੈ ਕਿ ਹਲਕੇ ਦਾ ਹਰ ਪਿੰਡ ਵਿਕਾਸ ਦੀ ਰਾਹ ’ਤੇ ਹੋਰ ਮਜ਼ਬੂਤੀ ਨਾਲ ਅੱਗੇ ਵਧੇ ਅਤੇ ਅਸੀਂ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉੱਤਰੀਏ।"

ਇਸ ਮੌਕੇ ਉਹਨਾਂ ਪਿੰਡਾਂ ਦੇ ਲੋਕਾਂ, ਚੇਅਰਮੈਨ ਸਹਿਬਾਨਾਂ ਅਤੇ ਸਮੂਹ ਪੰਚਾਇਤਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਵਿਕਾਸ ਕਾਰਜ ਸੰਭਵ ਹੋ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਹੋਰ ਲੋਕ-ਭਲਾਈ ਯੋਜਨਾਵਾਂ ਰਾਹੀਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।

 

Tags: Narinder Kaur Bharaj , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD