Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਕੌਰ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

Narinder Kaur Bharaj, AAP Punjab, Sangrur

Gurpreet Singh

Gurpreet Singh

5 Dariya News

ਸੰਗਰੂਰ , 15 May 2026

Last updated on: May 15, 2026, 17:54 IST

ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਅੱਜ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਦੇ ਨਾਲ-ਨਾਲ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਗਊਸ਼ਾਲਾ ਉਭਾਵਾਲ ਰੋਡ ਦੇ ਨਵੀਨੀਕਰਨ ਨਾਲ ਗਊਧਨ ਦੀ ਦੇਖਭਾਲ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਚਾਰੇ ਦੀ ਸਪਲਾਈ, ਪਾਣੀ ਅਤੇ ਦਵਾਈਆਂ ਦੀ ਪਹੁੰਚ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਗਊਧਨ ਦੀ ਸੰਭਾਲ ਪ੍ਰਭਾਵਿਤ ਨਾ ਹੋਵੇ। 

ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐਮਰਜੈਂਸੀ ਹਾਲਾਤ ਵਿੱਚ ਇਲਾਜ ਸਬੰਧੀ ਸੇਵਾਵਾਂ ਵੀ ਤੇਜ਼ੀ ਨਾਲ ਮੁਹੱਈਆ ਹੋਣ। ਸਥਾਨਕ ਨਿਵਾਸੀਆਂ ਅਤੇ ਗਊਸ਼ਾਲਾ ਪ੍ਰਬੰਧਕਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਗਊਧਨ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਲੋੜ ਨੂੰ ਪੂਰਾ ਕਰੇਗਾ।

ਇਸ ਮੌਕੇ ਵੱਖ ਵੱਖ ਅਹੁਦੇਦਾਰ, ਪਤਵੰਤੇ, ਗਊਸ਼ਾਲਾ ਪ੍ਰਬੰਧਕ, ਸਥਾਨਕ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

Tags: Narinder Kaur Bharaj , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD