Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਤਲਵਾੜਾ ਵਿਖੇ ਦੋ-ਦਿਨਾ ਬਣਾਵਟੀ ਅੰਗਾ ਤੇ ਸਹਾਇਕ ਉਪਕਰਣਾ ਦੀ ਵੰਡ ਦਾ ਮੈਗਾ ਕੈਂਪ

Karambir Singh Ghuman, AAP Punjab, Dasuya

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 15 May 2026

Last updated on: May 15, 2026, 18:19 IST

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸ੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸੰਮਤੀ, ਜੈਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ ਵਿਖੇ ਇਕ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਗਿਆ। ਜਿਸ ਵਿਚ ਮਾਹਿਰ ਡਾਕਟਰਾਂ ਅਤੇ ਤਕਨੀਸ਼ੀਅਨਾਂ ਦੀ ਨਿਗਰਾਨੀ ਹੇਠ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ, ਵ੍ਹੀਲ ਚੇਅਰਜ਼, ਬਣਾਵਟੀ ਅੰਗ, ਵੈਸਾਖੀਆਂ, ਟ੍ਰਾਈਸਾਈਕਲ ਅਤੇ ਕੈਲੀਪਰਜ਼ ਮੌਕੇ 'ਤੇ ਹੀ ਮੁਹੱਈਆ ਕਰਵਾਏ ਗਏ।

ਇਸ ਮੌਕੇ ਸਮਾਗਮ ਵਿਚ ਵਿਧਾਇਕ ਕਰਮਬੀਰ ਸਿੰਘ ਘੁੱਮਣ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਰੈੱਡ ਕਰਾਸ ਸੁਸਾਇਟੀ ਅਤੇ ਸ੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸੰਮਤੀ, ਜੈਪੁਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲੋੜਵੰਦ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੁੰਦੇ ਹਨ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੂੰ ਸਹਾਇਕ ਉਪਕਰਣਾਂ ਦੀ ਲੋੜ ਹੈ, ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਸੱਕਤਰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਮੰਗੇਸ਼ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੈਂਪ ਦੇ ਪਹਿਲੇ ਹੀ ਦਿਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 

ਉਨ੍ਹਾਂ ਦੱਸਿਆ ਕਿ ਅੱਜ ਕਰੀਬ 45 ਦਿਵਿਆਂਗਜਨਾਂ ਨੇ ਇਸ ਕੈਂਪ ਦਾ ਲਾਭ ਉਠਾਇਆ ਹੈ ਅਤੇ ਉਨ੍ਹਾਂ ਨੂੰ ਲੋੜੀਂਦੇ ਸਹਾਇਕ ਸਾਧਨ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਕੱਲ੍ਹ ਮਿਤੀ 16 ਮਈ ਨੂੰ ਵੀ ਇਸੇ ਸਥਾਨ (ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ, ਨੇੜੇ ਬੱਸ ਸਟੈਂਡ) ਵਿਖੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਨਿਰੰਤਰ ਜਾਰੀ ਰਹੇਗਾ। 

ਕੈਂਪ ਦਾ ਲਾਭ ਲੈਣ ਲਈ ਲੋੜਵੰਦ ਵਿਅਕਤੀ ਆਪਣੇ ਨਾਲ ਆਧਾਰ ਕਾਰਡ ਅਤੇ ਦਿਵਿਆਂਗਤਾ ਸਰਟੀਫਿਕੇਟ ਜ਼ਰੂਰ ਲੈ ਕੇ ਆਉਣ। ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸੁਨੇਹੇ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ। 

ਜਿਨ੍ਹਾਂ ਵੀ ਲੋੜਵੰਦ ਵਿਅਕਤੀਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਵ੍ਹੀਲ ਚੇਅਰਜ਼, ਬਣਾਉਟੀ ਅੰਗ, ਵੈਸਾਖੀਆਂ, ਟ੍ਰਾਈਸਾਈਕਲ ਅਤੇ ਕੈਲੀਪਰਜ਼ ਦੀ ਲੋੜ ਹੈ, ਉਹ ਕੱਲ੍ਹ ਦੇ ਕੈਂਪ ਵਿੱਚ ਪਹੁੰਚ ਕੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਜ਼ਰੂਰ ਉਠਾਉਣ। ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਲਈ ਨੰਬਰ 81462 41296 ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਇਸ ਮੌਕੇ ਸੰਯੁਕਤ ਸੱਕਤਰ ਅਦਿਤਿਆ ਰਾਣਾ, ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਵਾਈਸ ਚੈਅਰਮੈੱਨ ਰਾਜੀਵ ਬਜਾਜ ਅਤੇ ਰੈੱਡ ਕਰਾਸ ਟੀਮ ਮੌਜੂਦ ਰਹੀ।

 

Tags: Karambir Singh Ghuman , AAP Punjab , Dasuya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD