Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ : ਕੁਲਦੀਪ ਸਿੰਘ ਧਾਲੀਵਾਲ

ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ, ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ: ਧਾਲੀਵਾਲ

Kuldeep Singh Dhaliwal, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 15 May 2026

Last updated on: May 15, 2026, 18:37 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ ਸੋ ਕੇ ਉੱਠੇ, ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮਹਿੰਗਾਈ ਦਾ ਇੱਕ ਬਹੁਤ ਵੱਡਾ ਝਟਕਾ ਦਿੱਤਾ। 

ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਭਾਜਪਾ ਆਮ ਜਨਤਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਸ਼ੁੱਕਰਵਾਰ ਨੂੰ 'ਆਪ' ਆਗੂ ਪ੍ਰਭਵੀਰ ਬਰਾੜ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਮੌਜੂਦਾ ਖੇਤੀ ਸੰਕਟ ਅਤੇ ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। 

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਹੈ ਅਤੇ 1 ਜੂਨ ਤੋਂ ਝੋਨੇ ਦੀ ਲਵਾਈ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋਣ ਜਾ ਰਹੀ ਹੈ। ਕਿਸਾਨ ਆਪਣੀ ਕਣਕ ਦੀ ਫ਼ਸਲ ਅਤੇ ਤੂੜੀ ਨੂੰ ਸਾਂਭ ਕੇ ਅਗਲੀ ਮੁੱਖ ਫ਼ਸਲ ਲਈ ਦਿਨ-ਰਾਤ ਖੇਤਾਂ ਨੂੰ ਤਿਆਰ ਕਰਨ ਵਿੱਚ ਜੁਟੇ ਹੋਏ ਹਨ। 

ਅਜਿਹੇ ਨਾਜ਼ੁਕ ਸਮੇਂ ਵਿੱਚ ਡੀਜ਼ਲ ਦੀ ਕੀਮਤ ਵਿੱਚ 3.11 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰਨਾ ਸਿੱਧੇ ਤੌਰ 'ਤੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਘੋਪਣ ਵਾਂਗ ਹੈ। ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਨੀਅਤ 'ਤੇ ਸਵਾਲ ਉਠਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਅੱਗੇ ਜਦੋਂ ਮੋਦੀ ਸਰਕਾਰ ਨੂੰ ਝੁਕਣਾ ਪਿਆ ਅਤੇ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਪਏ, ਉਸ ਹਾਰ ਦੀ ਚੋਭ ਅੱਜ ਵੀ ਪ੍ਰਧਾਨ ਮੰਤਰੀ ਮੋਦੀ ਦੇ ਦਿਮਾਗ ਵਿੱਚੋਂ ਨਹੀਂ ਨਿਕਲ ਰਹੀ। 

ਮੋਦੀ ਸਰਕਾਰ ਜਾਣਬੁੱਝ ਕੇ ਵਾਰ-ਵਾਰ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਤੰਗ ਕਰ ਰਹੀ ਹੈ। ਕੇਂਦਰ ਨੇ ਪਹਿਲਾਂ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰਡੀਐਫ) ਰੋਕਿਆ ਅਤੇ ਹੁਣ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ 'ਤੇ ਅਸਹਿ ਬੋਝ ਪਾ ਦਿੱਤਾ ਹੈ। ਪੰਜਾਬ ਦੇਸ਼ ਦੇ ਅੰਨ ਭੰਡਾਰ ਦੀ ਅਗਵਾਈ ਕਰਦਾ ਹੈ, ਇਸ ਲਈ ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ।

ਧਾਲੀਵਾਲ ਨੇ ਕੇਂਦਰ ਸਰਕਾਰ ਦੀਆਂ ਗਲਤ ਵਿਦੇਸ਼ੀ ਅਤੇ ਵਪਾਰਕ ਨੀਤੀਆਂ 'ਤੇ ਬੋਲਦਿਆਂ ਕਿਹਾ ਕਿ ਇਸ ਸਾਲ 26 ਫਰਵਰੀ ਨੂੰ ਜਦੋਂ ਅਮਰੀਕਾ-ਇੰਡੀਆ ਟ੍ਰੇਡ ਡੀਲ ਹੋਈ ਸੀ, ਉਦੋਂ ਆਮ ਆਦਮੀ ਪਾਰਟੀ ਦੇਸ਼ ਦੀ ਪਹਿਲੀ ਪਾਰਟੀ ਸੀ ਜਿਸ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸੌਦੇ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਮੈਂ ਉਸੇ ਦਿਨ ਚੇਤਾਵਨੀ ਦਿੱਤੀ ਸੀ ਕਿ ਮੋਦੀ ਨੇ ਅਮਰੀਕਾ ਅੱਗੇ ਜੋ ਗੋਡੇ ਟੇਕੇ ਹਨ, ਉਹ ਇਸ ਦੇਸ਼ ਨੂੰ ਬਰਬਾਦੀ ਵੱਲ ਲੈ ਜਾਣਗੇ। 

ਇਸ ਤੋਂ ਪਹਿਲਾਂ ਸਾਨੂੰ ਸਾਡਾ ਪੁਰਾਣਾ ਅਤੇ ਭਰੋਸੇਮੰਦ ਦੋਸਤ ਰੂਸ ਮਹਿਜ਼ $35 ਤੋਂ $50 ਪ੍ਰਤੀ ਬੈਰਲ 'ਤੇ ਸਸਤਾ ਕੱਚਾ ਤੇਲ ਦੇ ਰਿਹਾ ਸੀ, ਜੋ ਅੱਜ ਵੀ ਚੀਨ ਨੂੰ ਮਿਲ ਰਿਹਾ ਹੈ। ਪਰ ਅਮਰੀਕਾ ਦੇ ਦਬਾਅ ਹੇਠ ਮੋਦੀ ਸਰਕਾਰ ਨੇ ਉੱਥੋਂ ਤੇਲ ਲੈਣਾ ਬੰਦ ਕਰ ਦਿੱਤਾ ਅਤੇ ਅੱਜ ਉਸ ਦਾ ਨਤੀਜਾ ਦੇਸ਼ ਭੁਗਤ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ₹100 ਤੋਂ ਪਾਰ ਪਹੁੰਚ ਚੁੱਕੀਆਂ ਹਨ।

ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਉਨ੍ਹਾਂ ਦੀ ਮੰਡਲੀ 'ਤੇ ਤੰਜ਼ ਕਸਦਿਆਂ ਕਿਹਾ ਕਿ ਜਾਖੜ ਐਂਡ ਕੰਪਨੀ, ਜੋ ਕੱਲ੍ਹ ਤੱਕ ਕੇਂਦਰ ਦੀ ਵਕਾਲਤ ਕਰ ਰਹੀ ਸੀ, ਅੱਜ ਜਨਤਾ ਨੂੰ ਜਵਾਬ ਦੇਵੇ ਕਿ ਇਹ ਕੇਹਾ ਇਨਸਾਫ਼ ਹੈ? ਪਰਸੋਂ ਕੇਂਦਰ ਸਰਕਾਰ ਨੇ ਝੋਨੇ ਦੇ ਐਮਐਸਪੀ ਵਿੱਚ ਊਠ ਦੇ ਮੂੰਹ ਵਿੱਚ ਜ਼ੀਰੇ ਵਾਂਗ ਮਹਿਜ਼ 72 ਪੈਸੇ ਪ੍ਰਤੀ ਕਿਲੋ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ। 

ਦੂਜੇ ਪਾਸੇ, ਡੀਜ਼ਲ ਦੇ ਦਾਮ 3.11 ਰੁਪਏ ਪ੍ਰਤੀ ਲੀਟਰ ਵਧਾ ਦਿੱਤੇ। ਉਨ੍ਹਾਂ ਕਿਹਾ ਕਿ ਲੁਧਿਆਣਾ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਰਾਂ ਤੋਂ ਪੁੱਛੋ ਕਿ ਝੋਨਾ ਪੈਦਾ ਕਰਨ ਦੀ ਲਾਗਤ ਕੀ ਆਉਂਦੀ ਹੈ। ਬਾਜ਼ਾਰ ਵਿੱਚ ਚੌਲ 50 ਤੋਂ ਲੈ ਕੇ 200 ਰੁਪਏ ਕਿਲੋ ਤੱਕ ਵਿਕਦਾ ਹੈ ਅਤੇ ਕਿਸਾਨ ਨੂੰ ਸਿਰਫ਼ 72 ਪੈਸੇ ਦਿੱਤੇ ਜਾ ਰਹੇ ਹਨ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀਜ਼ਲ ਦੇ ਦਾਮ ਵਧਣ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆਮ ਨਾਗਰਿਕ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਮਾਲ ਢੋਆ-ਢੁਆਈ ਅਤੇ ਟਰਾਂਸਪੋਰਟੇਸ਼ਨ ਮਹਿੰਗੀ ਹੋਣ ਕਾਰਨ ਖਾਣ-ਪੀਣ ਦੀ ਹਰ ਲੋੜੀਂਦੀ ਚੀਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗਣਗੀਆਂ। 

ਉਨ੍ਹਾਂ ਪ੍ਰਧਾਨ ਮੰਤਰੀ ਮੋਦੀ 'ਤੇ ਤਨਜ਼ ਕਸਦਿਆਂ ਕਿਹਾ ਕਿ ਇੱਕ ਪਾਸੇ ਜਨਤਾ ਨੂੰ ਨਸੀਹਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਗੱਡੀਆਂ ਘੱਟ ਚਲਾਓ, ਦਫ਼ਤਰਾਂ ਵਿੱਚ ਕਾਰਾਂ ਨਾ ਲਿਆਓ, ਮੋਟਰਸਾਈਕਲ ਅਤੇ ਸਾਈਕਲ ਦੀ ਵਰਤੋਂ ਕਰੋ ਅਤੇ ਦੂਜੇ ਪਾਸੇ ਉਹ ਖੁਦ ਦੇਸ਼ ਨੂੰ ਮਹਿੰਗਾਈ ਦੇ ਦਲਦਲ ਵਿੱਚ ਧੱਕ ਕੇ ਸਰਕਾਰੀ ਜਹਾਜ਼ ਉਡਾ ਕੇ ਵਿਦੇਸ਼ ਦੌਰਿਆਂ 'ਤੇ ਨਿਕਲ ਗਏ ਹਨ। 

ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਇਸ ਜਨ-ਵਿਰੋਧੀ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਕੇਂਦਰ ਸਰਕਾਰ ਨੂੰ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

 

 

 

Tags: Kuldeep Singh Dhaliwal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD