Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ 'ਆਪ' ਦਾ ਹੱਲਾ ਬੋਲ

ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਆਪ ਆਗੂਆਂ ਨੇ ਕੀਤਾ ਜੋਰਦਾਰ ਪ੍ਰਦਰਸ਼ਨ,ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕੀਤੀ ਨਾਅਰੇਬਾਜ਼ੀ

Protest, Kuldeep Singh Dhaliwal, AAP Punjab

Web Admin

Web Admin

5 Dariya News

ਚੰਡੀਗੜ੍ਹ , 15 May 2026

Last updated on: May 16, 2026, 09:40 IST

ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜ ਰਾਜਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਨਿਰੰਤਰ ਪਹਿਲਾਂ ਗੈਸ ਸਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਦਾ ਕਿ ਆਮ ਲੋਕਾਂ ਦੀ ਜ਼ਿੰਦਗੀ ਤੇ ਆਰਥਿਕ ਬੋਝ ਪਿਆ ਹੈ।

ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਫੇਲ ਸਾਬਤ ਹੋਈ ਹੈ। ਅਮ੍ਰਿਤਸਰ ਵਿਖੇ ਧਰਨੇ ਦੌਰਾਨ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਹਿੰਗਾਈ ਕਾਰਨ ਪਹਿਲਾਂ ਹੀ ਦੇਸ਼ ਦੀ ਜਨਤਾ ਦਾ ਲੱਕ ਟੁੱਟ ਚੁੱਕਾ ਹੈ ਅਤੇ ਉੱਪਰੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਇਸ ਬੇਤਹਾਸ਼ਾ ਵਾਧੇ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਪੈਟਰੋਲ-ਡੀਜ਼ਲ ਮਹਿੰਗਾ ਹੋਣ ਨਾਲ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਅਤੇ ਸਬਜ਼ੀਆਂ ਦੇ ਭਾਅ ਵੀ ਅਸਮਾਨੀ ਚੜ੍ਹ ਗਏ ਹਨ, ਜਿਸ ਲਈ ਸਿੱਧੇ ਤੌਰ 'ਤੇ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਜ਼ਿੰਮੇਵਾਰ ਹਨ।

ਲੁਧਿਆਣਾ ਵਿਖੇ ਪ੍ਰਦਰਸ਼ਨ ਨੂੰ ਸੰਬੋਧਿਤ ਕਰਦਿਆਂ ਜਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਨਾ ਲਿਆ ਗਿਆ, ਤਾਂ ਆਮ ਆਦਮੀ ਪਾਰਟੀ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਜਨਤਾ ਦੇ ਹੱਕਾਂ ਲਈ ਸੜਕਾਂ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਦੀ ਇਸ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜਲੰਧਰ ਵਿਖੇ ਦੇ ਜਿਲ੍ਹਾ ਪ੍ਰਧਾਨ ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਪੀਸ ਰਹੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਖ਼ਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਦਾ ਸਿੱਧਾ ਅਸਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ‘ਤੇ ਵੀ ਪੈ ਰਿਹਾ ਹੈ।

 

Tags: Protest , Kuldeep Singh Dhaliwal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD